Skip to main content

Gee 98News

ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਫ਼ੈਸਲਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮਾਰਟ ਕਾਰਡ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ” ਕੰਪਨੀ ਨੂੰ ਆਰ.ਸੀ. ਅਤੇ ਲਾਇਸੈਂਸ ਦੇ ਕੰਮ ਵਿੱਚ ਦੇਰੀ ਹੋਣ ਕਰਕੇ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਕੀਤਾ ਅਤੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2 ਤੇ ਐਲ-3 ਕੰਪਨੀਆਂ ਅਤੇ ਸਰਕਾਰੀ ਇਕਾਈਆਂ (ਪੀ.ਐਸ.ਯੂਜ਼.) ਨੂੰ ਇਹ ਕੰਮ ਅਲਾਟ ਕਰਨ ਲਈ ਪੇਸ਼ਕਸ਼ ਪੱਤਰ ਜਾਰੀ ਕੀਤੇ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ.ਪਰਿਵਾਹਨ ਐਪ ਤੋਂ ਡਾਊਨਲੋਡ ਕੀਤੀਆਂ ਗਈਆਂ ਆਰ.ਸੀਜ਼. ਅਤੇ ਡਰਾਈਵਿੰਗ ਲਾਇਸੈਂਸ ਨੂੰ ਮੰਨਿਆ ਜਾਵੇਗਾ ਅਤੇ ਇਹ ਆਨਲਾਈਨ ਦਸਤਾਵੇਜ਼ ਵਿਖਾਉਣ ਵਾਲੇ ਰਾਹਗੀਰਾਂ ਦੇ ਚਲਾਨ ਨਹੀਂ ਕੀਤੇ ਜਾਣਗੇ।

error: Content is protected !!