Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀ 1 ਅਪ੍ਰੈਲ ਤੋਂ ਆਨਲਾਈਨ ਕਰ ਸਕਣਗੇ ਅਪਲਾਈ

Nirmal Pandori by Nirmal Pandori
04/03/2023
in ਬਰਨਾਲਾ ਆਸ-ਪਾਸ
Reading Time: 1 min read
A A
0
ਆਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀ 1 ਅਪ੍ਰੈਲ ਤੋਂ ਆਨਲਾਈਨ ਕਰ ਸਕਣਗੇ ਅਪਲਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 3 ਅਪ੍ਰੈਲ (ਨਿਰਮਲ ਸਿੰਘ ਪੰਡੋਰੀ )-

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੇ ਹਿੱਤਾਂ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਆਮ ਲੋਕਾਂ ਤੱਕ ਲਾਹਾ ਲੈਣਾ ਆਸਾਨ ਬਣਾਉਣ ਦੇ ਮੱਦੇਨਜ਼ਰ ਆਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀ 1 ਅਪ੍ਰੈਲ 2023 ਤੋਂ ਆਨਲਾਈਨ ਅਪਲਾਈ ਕਰ ਸਕਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਸਰਕਾਰ ਵਲੋਂ ਪ੍ਰਤੀ ਲਾਭਪਾਤਰੀ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਆਸ਼ੀਰਵਾਦ ਸਕੀਮ ਤਹਿਤ ਪਹਿਲਾਂ ਸੇਵਾ ਕੇਂਦਰਾਂ ਰਾਹੀਂ ਮੈਨੂਅਲ ਫਾਈਲ ਜਮ੍ਹਾਂ ਕਰਵਾਈ ਜਾਂਦੀ ਸੀ, ਪਰ ਹੁਣ ਯੋਗ ਲਾਭਪਾਤਰੀ 1 ਅਪ੍ਰੈਲ 2023 ਤੋਂ ਇਸ ਸਕੀਮ ਦਾ ਲਾਹਾ ਲੈਣ ਲਈ https://ashirwad.punjab.gov.in ਵੈਬਸਾਈਟ ਤੇ ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਸਕਣਗੇ।  ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਯੋਗ ਲਾਭਪਾਤਰੀ ਵਿਆਹ ਤੋਂ 30 ਦਿਨ ਪਹਿਲਾਂ ਜਾਂ 30 ਦਿਨ ਬਾਅਦ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਵਿਆਹ ਵਾਲੀ ਲੜਕੀ ਦੀ ਉਮਰ 18 ਸਾਲ ਤੋਂ ਜ਼ਿਆਦਾ ਹੋਣੀ ਚਾਹੀਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਦਾ ਲਾਭ ਵੱਖ-ਵੱਖ ਵਰਗਾਂ ਜਿਵੇਂ ਅਨੁਸੂਚਿਤ ਜਾਤੀ ਨਾਲ ਸਬੰਧਿਤ, ਕਿਸੇ ਵੀ ਜਾਤੀ ਦੀ ਵਿਧਵਾ ਔਰਤ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਜਿੰਨ੍ਹਾਂ ਦੀ ਸਾਲਾਨਾ ਆਮਦਨ 32790 ਰੁਪਏ ਤੋਂ ਘੱਟ ਹੋਵੇ, ਲੈ ਸਕਦੇ ਹਨ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਭ ਇੱਕੋ ਪਰਿਵਾਰ ਦੀਆਂ ਸਿਰਫ਼ 2 ਲੜਕੀਆਂ ਹੀ ਲੈ ਸਕਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਚਲਦੀ ਟਰੇਨ ‘ਚ ਯਾਤਰੀਆਂ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾਈ, 3 ਦੀ ਮੌਤ

Next Post

ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨੂੰ ਸਮਰਪਿਤ ਨਾਟਕ ਮੇਲਾ 8 ਅਪ੍ਰੈਲ ਨੂੰ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨੂੰ ਸਮਰਪਿਤ ਨਾਟਕ ਮੇਲਾ 8 ਅਪ੍ਰੈਲ ਨੂੰ

ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਨੂੰ ਸਮਰਪਿਤ ਨਾਟਕ ਮੇਲਾ 8 ਅਪ੍ਰੈਲ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend