Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸਾਨ ਆਧੁਨਿਕ ਨਵੀਨਤਮ ਵਿਗਿਆਨਕ ਖੇਤੀ ਅਪਣਾ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ : ਕੈਬਨਿਟ ਮੰਤਰੀ

Nirmal Pandori by Nirmal Pandori
04/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕਿਸਾਨ ਆਧੁਨਿਕ ਨਵੀਨਤਮ ਵਿਗਿਆਨਕ ਖੇਤੀ ਅਪਣਾ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ : ਕੈਬਨਿਟ ਮੰਤਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਬਰਨਾਲਾ ਜਿਲ੍ਹੇ ਵਿੱਚ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ 5 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਸਾਉਣੀ 2023 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਵਿਭਾਗ ਵੱਲੋਂ ਅਨਾਜ ਮੰਡੀ, ਬਰਨਾਲਾ ਵਿਖੇ ਲਗਾਇਆ ਗਿਆ। ਇਸ ਵਿੱਚ ਜ਼ਿਲ੍ਹੇ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ। ਉਨਾਂ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈ਼ਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ  ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ  ਸਿਫਾਰਿਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ ਤਾਂ ਜ਼ੋ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਕੈਂਪ ਵਿੱਚ ਮੁੱਖ ਮਹਿਮਾਨ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਮੁੱਖ ਅਧਾਰ ਹੈ। ਪੰਜਾਬ ਵਿੱਚ ਕੇਵਲ ਦੇਸ਼ ਦੇ ਰਕਬੇ ਦਾ 1.5 ਪ੍ਰਤੀਸ਼ਤ ਭੂਗੋਲਿਕ ਰਕਬਾ ਹੋਣ ਦੇ ਬਾਵਜੂਦ ਵੀ ਪੰਜਾਬ ਦੇਸ਼ ਦੀ 20% ਕਣਕ,11% ਚਾਵਲ ਅਤੇ 12% ਕਪਾਹ ਪੈਦਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੀ ਸਾਉਣੀ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ਼ ਮੁਹਇਆ ਕਰਵਾਉਣ ਲਈ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ। ਕੇਨ ਕਮਿਸ਼ਨਰ  ਪੰਜਾਬ  ਡਾ  ਰਾਜੇਸ਼ ਕੁਮਾਰ ਰਹੇਜਾ ਨੇ ਪਾਣੀ ਦੀ ਖਪਤ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਨਰਮੇ ਦੀ ਬਿਜਾਈ ਤੋਂ ਪਹਿਲਾਂ ਖੇਤਾਂ ਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਣ ਤੇ ਰਹਿੰਦ ਖੂਹਦ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਇਆ ਜਾ ਸਕੇ ।

Gee98 Ads

 ਮੁੱਖ ਖੇਤੀਬਾੜੀ ਅਫਸਰ ਡਾ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਨਵੀਨਤਮ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਗਈ ਹੈ।ਕਿਸਾਨ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀ ਵਰਤੋ ਕਰਨ ਤੇ ਆਪਣੀ ਖੇਤੀ ਵਿੱਚ ਆਧੁਨਿਕ ਤੇ ਵਿਗਿਆਨਕ ਤਰੀਕੇ ਅਪਨਾਉਣ ਤੇ ਆਪਣੀ ਖੇਤੀ ਵਿੱਚ ਨਵੀਨੀਕਰਨ ਲਿਆਉਣ, ਉਨ੍ਹਾਂ ਕਿਹਾ ਕਿ ਵਾਤਾਵਰਣ ਵਿੱਚ ਤਬਦੀਲੀ ਦੇ ਨਾਲ ਸਾਨੂੰ ਆਪਣੀ ਖੇਤੀ ਵਿੱਚ ਤਬਦੀਲੀ ਲਿਆਉਣੀ ਪਵੇਗੀ ਤਾਂ ਜ਼ੋ ਸਮੇਂ ਦੇ ਹਾਣੀ ਬਣੀਏ ਤੇ ਸਾਡੀਆਂ ਫਸਲਾਂ ਦਾ ਕੋਈ ਨੁਕਸਾਨ ਨਾ ਹੋਵੇ। ਇਸ ਕੈਂਪ ਵਿੱਚ ਖਾਦਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ  ਡਾ ਨਵਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸਾਂਇਸਦਾਨਾਂ ਦੀ ਟੀਮ ਖੇਤੀਬਾੜੀ ਯੂਨੀਵਰਸੀਟੀ ਲੁਧਿਆਣਾ ਤੋਂ ਵਿਸ਼ੇਸ਼ ਤੌਰ ਤੇ ਆਈ ਹੋਈ ਸੀ ,ਭੁਪਿੰਦਰ ਸਿੰਘ ਭੂਮੀ ਸੰਭਾਲ ਸੰਬੰਧੀ ਜਾਣਾਕਰੀ ਦਿੱਤੀ। ਡਾ ਜਤਿੰਦਰ ਸਿੰਘ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਡਾ ਅਵਤਾਰ ਸਿੰਘ ਖੇਤੀ ਖੋਜ਼ ਕੇਂਦਰ ਨੇ ਕਿਸਾਨਾਂ ਨੂੰ ਫਸਲੀ ਵਿਭੰਨਤਾ ਅਪਨਾਉਣ ਬਾਰੇ ਅਪੀਲ ਕੀਤੀ। ਡਾ: ਸੁਖਪਾਲ ਸਿੰਘ, ਖੇਤੀਬਾੜੀ ਅਫਸਰ , ਬਰਨਾਲਾ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ  ਕਿ  ਖਾਦਾਂ ਅਤੇ ਦਵਾਈਆਂ ਦੀ ਬਿਨਾਂ ਸਿਫਾਰਸ ਵਰਤੋਂ ਕਰਨ ਨਾਲ ਮਿੱਟੀ ਵਿੱਚ ਇਸ ਦਾ ਅੰਸ ਰਹਿਣ ਕਰਕੇ ਮੋਜੂਦਾ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵੱਧ ਤੋਂ ਵੱਧ ਰਕਬਾ ਜੈਵਿਕ ਜਾਂ ਆਰਗੈਨਿਕ ਖੇਤੀ ਅਧੀਨ ਲਿਆ ਕੇ ਕੁਦਰਤੀ ਸਰੋਤਾਂ ਅਤੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੈਵਿਕ ਖੇਤੀ ਵੱਲ ਆਪਣਾ ਰੁਝਾਨ ਵਧਾਇਆ ਜਾਵੇ। ਡਾ ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ ਕਿਸਾਨਾਂ ਨੂੰ ਆਪਣੇ ਖੇਤ ਦੇ ਆਲੇ ਦੁਆਲੇ ਰੱੁਖ ਲਗਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਵੀ ਸਾਫ ਸੁਥਰਾ ਬਣਿਆ ਰਹੇਗਾ ਅਤੇ ਇਹ ਕਿਸਾਨਾਂ ਦੀ ਆਮਦਨ ਦਾ ਸਾਧਨ ਵੀ ਹਨ। ਉਨ੍ਹਾ ਕਿਹਾ ਕਿ ਝੋਨੇ ਅਤੇ ਹੋਰ ਫਸਲਾਂ ਦੀਆਂ ਯੂਨੀਵਰਸਿਟੀ ਤੋਂ ਸਿਫਾਰਸ ਕਿਸਮਾਂ ਦੀ ਬਿਜਾਈ ਕੀਤੀ ਜਾਵੇ।ਡਾ ਜਸਵਿੰਦਰ ਸਿੰਘ,ਖੇਤੀਬਾੜੀ  ਵਿਕਾਸ ਅਫਸਰ, ਬਰਨਾਲਾ ਨੇ ਆਏ ਹੋਏ ਮਹਿਮਾਨਾਂ, ਕਿਸਾਨਾਂ, ਸਾਇਸਦਾਨਾ ਪ੍ਰਿੰਟ ਅਤੇ ਇਲੈਕਟ੍ਹੋਨਿਕ ਮੀਡੀਆ ਦਾ ਧੰਨਵਾਦ ਕੀਤਾ।ਕੈਂਪ ਦਾ ਸਮੁੱਚਾ ਪ੍ਰਬੰਧ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਨੇ ਬਖੂਬੀ ਨਿਭਾਇਆ। ਇਸ ਸਮੇਂ ਵੱਖ ਵੱਖ ਵਿਭਾਗਾਂ , ਅਗਾਂਹਵਧੂ ਕਿਸਾਨਾਂ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Tags: #barnalanews#punjabnews
Previous Post

ਪੰਜਾਬ ਸਰਕਾਰ ਦਾ ਬਜਟ ਦਲਿਤ ਅਤੇ ਗਰੀਬ ਵਿਰੋਧੀ – ਬਸਪਾ

Next Post

ਜਲੰਧਰ…ਛੋਟੀ ਚੋਣ ਹਾਰੇ ਖਿਡਾਰੀ ‘ਤੇ ਵੱਡੀ ਚੋਣ ਦਾ ਜੂਆ ਖੇਡਿਆ “ਆਪ” ਨੇ….!

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਜਲੰਧਰ…ਛੋਟੀ ਚੋਣ ਹਾਰੇ ਖਿਡਾਰੀ ‘ਤੇ ਵੱਡੀ ਚੋਣ ਦਾ ਜੂਆ ਖੇਡਿਆ “ਆਪ” ਨੇ….!

ਜਲੰਧਰ…ਛੋਟੀ ਚੋਣ ਹਾਰੇ ਖਿਡਾਰੀ 'ਤੇ ਵੱਡੀ ਚੋਣ ਦਾ ਜੂਆ ਖੇਡਿਆ "ਆਪ" ਨੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend