Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਲੰਧਰ…ਛੋਟੀ ਚੋਣ ਹਾਰੇ ਖਿਡਾਰੀ ‘ਤੇ ਵੱਡੀ ਚੋਣ ਦਾ ਜੂਆ ਖੇਡਿਆ “ਆਪ” ਨੇ….!

Nirmal Pandori by Nirmal Pandori
04/06/2023
in ਪੰਜਾਬ
Reading Time: 1 min read
A A
0
ਜਲੰਧਰ…ਛੋਟੀ ਚੋਣ ਹਾਰੇ ਖਿਡਾਰੀ ‘ਤੇ ਵੱਡੀ ਚੋਣ ਦਾ ਜੂਆ ਖੇਡਿਆ “ਆਪ” ਨੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )- ਜਲੰਧਰ ਲੋਕ ਸਭਾ ਦੀ ਉਪ-ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤੇ ਉਮੀਦਵਾਰ ਦੀ ਚੋਣ ਦੇ ਫੈਸਲੇ ਨੂੰ ਹੈਰਾਨੀਜਨਕ ਮੰਨਿਆ ਜਾ ਰਿਹਾ ਹੈ । ਆਮ ਆਦਮੀ ਪਾਰਟੀ ਨੇ ਬੀਤੇ ਕੱਲ੍ਹ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਸੀ । ਸੁਸ਼ੀਲ ਕੁਮਾਰ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਇੱਕ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ । ਗੌਰਤਲਬ ਹੈ ਕਿ ਉਮੀਦਵਾਰ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਮ ਆਦਮੀ ਪਾਰਟੀ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਪੇਜ਼ ਉਪਰ ਸੁਸ਼ੀਲ ਕੁਮਾਰ ਨੇ ਉਪ ਚੋਣ ਲਈ ਉਮੀਦਵਾਰ ਬਣਾਏ ਜਾਣ ਦੀ ਜਾਣਕਾਰੀ ਸਬੰਧੀ ਪੋਸਟ ਪਾਉਣ ਤੋਂ ਇੱਕ ਘੰਟੇ ਬਾਅਦ ਤੱਕ ਹੀ 50 ਫੀਸਦੀ ਤੋਂ ਜ਼ਿਆਦਾ ਵਿਰੋਧੀ ਟਿੱਪਣੀਆਂ ਆਈਆਂ ਹਨ । ਆਮ ਆਦਮੀ ਪਾਰਟੀ ਦੇ ਕੱਟੜ ਵਲੰਟੀਅਰ ਵੀ ਪਾਰਟੀ ਦੇ ਇਸ ਫੈਸਲੇ ਨੂੰ ਗ਼ਲਤ ਦੱਸ ਰਹੇ ਹਨ । ਜਲੰਧਰ ਉਪ ਚੋਣ ਲਈ ਉਮੀਦਵਾਰ ਦੀ ਚੋਣ ਦੇ ਫੈਸਲੇ ਤੋਂ ਬਾਅਦ ਇਹ ਕਹਿਣਾ ਵਾਜਿਬ ਹੋਵੇਗਾ ਕਿ ਆਮ ਆਦਮੀ ਪਾਰਟੀ ਸਾਰੇ ਉਹ ਕੰਮ ਖ਼ੁਦ ਕਰਦੀ ਜਾ ਰਹੀ ਹੈ ਜਿੰਨ੍ਹਾਂ ਲਈ ਰਵਾਇਤੀ ਸਿਆਸੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ ਕਰਦੀ ਸੀ । ਲੋਕਤੰਤਰੀ ਮਾਹੌਲ ਵਿਚ ਕਿਸੇ ਵੀ ਚੋਣ ਵਿਚ ਜਿੱਤ-ਹਾਰ ਸਬੰਧੀ ਪਹਿਲਾਂ ਐਲਾਨ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਜਿਸ ਤਰੀਕੇ ਨਾਲ ਸੱਤਾਧਾਰੀ ਪਾਰਟੀ ਵੱਲੋਂ ਚੁਣੇ ਗਏ ਉਮੀਦਵਾਰਾਂ ਦੇ ਨਾਮ ‘ਤੇ ਪਾਰਟੀ ਦੇ ਕੱਟੜ ਸਮਰਥਕਾਂ ਦੀਆਂ ਪੋਸਟਾਂ ਆ ਰਹੀਆਂ ਹਨ ਉਸ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਜਲੰਧਰ ਉਪ-ਚੋਣ ਆਮ ਆਦਮੀ ਪਾਰਟੀ ਲਈ ਸੁਖਾਲ਼ੀ ਨਹੀਂ ਰਹੇਗੀ । ਆਮ ਤੌਰ ‘ਤੇ ਵੇਖਿਆ ਗਿਆ ਹੈ ਕਿ ਕਿਸੇ ਵੀ ਜ਼ਿਮਨੀ ਚੋਣ ਮੌਕੇ ਹਕੂਮਤ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਂਦੀ । ਆਮ ਆਦਮੀ ਪਾਰਟੀ ਵੀ ਜਲੰਧਰ ਦੀ ਉਪ ਚੋਣ ਹਰ ਹੀਲੇ ਵਸੀਲੇ ਜਿੱਤਣਾ ਚਾਹੇਗੀ ਪ੍ਰੰਤੂ ਪਾਰਟੀ ਵੱਲੋਂ ਉਮੀਦਵਾਰ ਦੀ ਚੋਣ ਦੇ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਿਆਸੀ ਵਕਾਰ ਦਾਅ ‘ਤੇ ਲਗਾ ਦਿੱਤਾ ਹੈ । ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਅਜਿਹੀਆਂ ਟਿੱਪਣੀਆਂ ਵੀ ਪੜ੍ਹਨ ਨੂੰ ਮਿਲ ਰਹੀਆਂ ਹਨ ਕਿ ਜੇਕਰ ਆਮ ਆਦਮੀ ਪਾਰਟੀ ਜਲੰਧਰ ਉਪ ਚੋਣ ਜਿੱਤ ਵੀ ਗਈ ਤਾਂ ਜਿੱਤ “ਅਰਵਿੰਦ ਕੇਜਰੀਵਾਲ” ਦੀ ਹੋਵੇਗੀ ਪ੍ਰੰਤੂ ਜੇਕਰ ਆਮ ਆਦਮੀ ਪਾਰਟੀ ਚੋਣ ਹਾਰ ਗਈ ਤਾਂ ਹਾਰ “ਭਗਵੰਤ ਮਾਨ” ਦੀ ਮੰਨੀ ਜਾਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

03/20/2026
ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

03/20/2026
ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

03/20/2026
Load More
Tags: #barnalanews#punjabnews
Previous Post

ਕਿਸਾਨ ਆਧੁਨਿਕ ਨਵੀਨਤਮ ਵਿਗਿਆਨਕ ਖੇਤੀ ਅਪਣਾ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ : ਕੈਬਨਿਟ ਮੰਤਰੀ

Next Post

ਕਿਸਾਨਾਂ ਨੂੰ ਮੀਂਹ ਤੇ ਗੜ੍ਹੇਮਾਰੀ ਕਰਕੇ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ: ਮੰਡੇਰ

Nirmal Pandori

Nirmal Pandori

Related Posts

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!
ਪੰਜਾਬ

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

by Nirmal Pandori
03/20/2026
ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼
ਪੰਜਾਬ

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

by Nirmal Pandori
03/20/2026
ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ
ਪੰਜਾਬ

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

by Nirmal Pandori
03/20/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

by Nirmal Pandori
03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
Load More
Next Post
ਕਿਸਾਨਾਂ ਨੂੰ ਮੀਂਹ ਤੇ ਗੜ੍ਹੇਮਾਰੀ ਕਰਕੇ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ: ਮੰਡੇਰ

ਕਿਸਾਨਾਂ ਨੂੰ ਮੀਂਹ ਤੇ ਗੜ੍ਹੇਮਾਰੀ ਕਰਕੇ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ: ਮੰਡੇਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend