Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸਾਨਾਂ ਨੂੰ ਮੀਂਹ ਤੇ ਗੜ੍ਹੇਮਾਰੀ ਕਰਕੇ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ: ਮੰਡੇਰ

Nirmal Pandori by Nirmal Pandori
04/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕਿਸਾਨਾਂ ਨੂੰ ਮੀਂਹ ਤੇ ਗੜ੍ਹੇਮਾਰੀ ਕਰਕੇ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ: ਮੰਡੇਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾ ਅਨੁਸਾਰ ਪਿਛਲੇ ਦਿਨੀਂ ਹੋਈਆਂ ਬੇਮੌਸਮੀ ਬਰਸਾਤਾਂ, ਕੁਝ ਕੁ ਇਲਾਕਿਆਂ ਵਿੱਚ ਗੜ੍ਹੇਮਾਰੀ ਅਤੇ ਚੱਲੀਆਂ ਤੇਜ ਹਵਾਵਾਂ ਕਾਰਨ ਵੱਖ-ਵੱਖ ਫਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਮੁਆਵਜਾ ਗਿਰਦਾਵਰੀ ਕਰਕੇ ਪੀੜਿਤ ਕਿਸਾਨਾਂ ਨੂੰ ਤੁਰੰਤ ਦੇਣ ਸੰਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ |ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੰਡੇਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਜਥੇਬੰਦੀ ਬਰਨਾਲਾ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ, ਜਿਸ ਦੌਰਾਨ ਦੇਖਿਆ ਗਿਆ ਕਿ ਤੀਜੀ ਵਾਰ ਹੋਈ ਬੇਮੌਸਮੀ ਬਰਸਾਤ, ਤੇਜ ਹਵਾਵਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਕਾਫੀ ਨੁਕਸਾਨੀਆਂ ਗਈਆਂ ਹਨ | ਖਾਸ ਕਰਕੇ ਸ਼ਹਿਣਾ, ਭਦੌੜ, ਮਾਨਸਾ ਤੇ ਬਰਨਾਲਾ ਦੇ ਕੁਝ ਪਿੰਡਾਂ ਵਿੱਚ, ਜਿੱਥੇ ਗੜ੍ਹੇਮਾਰੀ ਹੋਈ ਹੈ, ਫਸਲਾਂ ਦਾ ਨੁਕਸਾਨ ਜਿਆਦਾ ਹੋਇਆ ਹੈ | ਇਸ ਲਈ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਵੱਲੋਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸੈਟੇਲਾਈਟ ਰਾਹੀਂ ਗਿਰਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ, ਤਾਂ ਜੋ ਪਹਿਲਾਂ ਤੋਂ ਆਰਥਿਕ ਤੰਗੀ ਦੇ ਦੌਰ ਵਿੱਚੋਂ ਲੰਘ ਰਹੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਕਾਰਨ ਹੋਰ ਬੋਝ ਹੇਠਾਂ ਨਾ ਆਉਣਾ ਪਵੇ | ਇਸਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਦੇ ਉਦੇਸ਼ ਲਈ ਪੰਜਾਬ ਦੇ ਨਾਲ ਲੱਗਦੀਆਂ ਪਾਕਿਸਤਾਨ ਦੀਆਂ ਸਰਹੱਦਾਂ ਨੂੰ ਖੇਤੀ ਫਸਲਾਂ ਦੀ ਖਰੀਦ ਲਈ ਖੋਲਿ੍ਹਆ ਜਾਵੇ, ਤਾਂ ਜੋ ਦੋਵੇਂ ਪਾਸੇ ਪੰਜਾਬ ਵਿੱਚ ਵਸਣ ਵਾਲੇ ਕਿਸਾਨਾਂ, ਮਜਦੂਰਾਂ, ਵਪਾਰੀਆਂ, ਟਰਾਂਸਪੋਟਰਾਂ ਆਦਿ ਨੂੰ ਮਾਲੀ ਤੌਰ ‘ਤੇ ਲਾਭ ਹੋਵੇ | ਇਸ ਮੌਕੇ ਪਿ੍ੰਸੀਪਲ ਬਲਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਬਰਨਾਲਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਅਸਪਾਲ, ਗੁਰਮੀਤ ਸਿੰਘ ਮਾਂਗੇਵਾਲ ਪ੍ਰਧਾਨ ਸਿਟੀ-2, ਮਨਜੀਤ ਸਿੰਘ ਸੰਘੇੜਾ ਜਨਰਲ ਸਕੱਤਰ ਯੂਥ ਵਿੰਗ ਪੰਜਾਬ, ਗੁਰਤੇਜ ਸਿੰਘ ਅਸਪਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਓਮਕਾਰ ਸਿੰਘ ਬਰਾੜ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਸ਼੍ਰੋਮਣੀ ਅਕਾਲੀ ਦਲ (ਅ) ਵਰਕਿੰਗ ਕਮੇਟੀ ਮੈਂਬਰ, ਮਿੰਦਰ ਸਿੰਘ ਸਹਿਜੜਾ ਸਰਕਲ ਪ੍ਰਧਾਨ ਸ਼ਹਿਣਾ, ਗੁਰਜੀਤ ਸਿੰਘ ਸ਼ਹਿਣਾ ਸਰਕਲ ਪ੍ਰਧਾਨ ਯੂਥ ਵਿੰਗ ਸ਼ਹਿਣਾ, ਹਰੀ ਸਿੰਘ ਸੰਘੇੜਾ ਜ਼ਿਲ੍ਹਾ ਵਾਈਸ ਪ੍ਰਧਾਨ, ਗੁਰਤੇਜ ਸਿੰਘ ਭੱਦਲਵੱੜ, ਕਰਨੈਲ ਸਿੰਘ ਕੋਠੇ ਰੰਗੀਆਂ ਸਰਕਲ ਪ੍ਰਧਾਨ ਦਿਹਾਤੀ, ਨਛੱਤਰ ਸਿੰਘ ਨੰਬਰਦਾਰ ਸੰਘੇੜਾ, ਬੱਗਾ ਸਿੰਘ ਅਸਪਾਲ, ਪਿਆਰੇ ਲਾਲ ਪ੍ਰਧਾਨ ਸਿਟੀ-2, ਸੁਰਜੀਤ ਸਿੰਘ ਯੂਥ ਆਗੂ ਟੱਲੇਵਾਲ ਅਤੇ ਦੀਪਕ ਸਿੰਗਲਾ ਤਾਲਮੇਲ ਸਕੱਤਰ ਵੀ ਹਾਜਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
Load More
Tags: #barnalanews#punjabnews
Previous Post

ਜਲੰਧਰ…ਛੋਟੀ ਚੋਣ ਹਾਰੇ ਖਿਡਾਰੀ ‘ਤੇ ਵੱਡੀ ਚੋਣ ਦਾ ਜੂਆ ਖੇਡਿਆ “ਆਪ” ਨੇ….!

Next Post

ਸਰਕਾਰੀ ਹਾਈ ਸਕੂਲ ਮਹਿਲ ਖੁਰਦ ‘ਚ ਕਰਵਾਇਆ ਇਨਾਮ ਵੰਡ ਸਮਾਗਮ

Nirmal Pandori

Nirmal Pandori

Related Posts

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
Load More
Next Post
ਸਰਕਾਰੀ ਹਾਈ ਸਕੂਲ ਮਹਿਲ ਖੁਰਦ ‘ਚ ਕਰਵਾਇਆ ਇਨਾਮ ਵੰਡ ਸਮਾਗਮ

ਸਰਕਾਰੀ ਹਾਈ ਸਕੂਲ ਮਹਿਲ ਖੁਰਦ 'ਚ ਕਰਵਾਇਆ ਇਨਾਮ ਵੰਡ ਸਮਾਗਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend