Gee 98News

ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਨੇ ਕੀਤੇ ਅਹਿਮ ਫੈਸਲੇ

ਬਰਨਾਲਾ 8 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )- ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਸਥਾਨਿਕ ਤਰਕਸ਼ੀਲ ਭਵਨ ਵਿਖੇ ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਹਰਚਰਨ ਸਿੰਘ ਰੂੜੇਕੇ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਮੀਟਿੰਗ ‘ਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ ਪਾਰਟੀ ਵੱਲੋਂ 15 ਅਪ੍ਰੈਲ ਨੂੰ ਸ਼ਹੀਦ ਭਗਤ ਸਿੰਘ, ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਤੇ ਲੋਕ ਕਵੀ ਸੰਤ ਰਾਮ ਉਦਾਸੀ ਨੂੰ ਸਮਰਪਿਤ ਕੇਂਦਰ ਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕ ਜਾਗਰੂਕਤਾ ਮੁਹਿੰਮ ਦੇ ਤਹਿਤ ਸੈਮੀਨਾਰ ਕਰਕੇ ਲੋਕਾਂ ਨੂੰ ਚੇਤੰਨ ਕੀਤਾ ਜਾਵੇਗਾ ਅਤੇ 22 ਅਪ੍ਰੈਲ ਨੂੰ ਪਾਰਟੀ ਸਥਾਪਨਾ ਦਿਹਾੜੇ ਮੌਕੇ ਹਰੇਕ ਪਾਰਟੀ ਬ੍ਰਾਂਚ ਵੱਲੋਂ ਝੰਡਾ ਚੜਾਏ ਜਾਣ ਦੀ ਰਸਮ ਅਦਾ ਕਰਦੇ ਹੋਏ ਮਜ਼ਦੂਰ ਜਮਾਤ ਦੇ ਮਹਾਨ ਆਗੂ ਕਾਮਰੇਡ ਲੈਨਿਨ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਉਪਰੰਤ ਮਜ਼ਦੂਰ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮੈਂਬਰਸ਼ਿਪ ਮੁਹਿੰਮ ਚਲਾਉਂਦੇ ਹੋਏ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜੇ ਮਨਾਉਣ ਦਾ ਫੈਸਲਾ ਲਿਆ । ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਕਮਜ਼ੋਰ ਕਰਨ ਤੇ ਮਜ਼ਦੂਰ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਨੂੰ ਪ੍ਰਤੀ ਏਕੜ 50000 ਰੁਪੈ ਅਤੇ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ ਘੱਟੋ ਘੱਟ 15000 ਰੁਪੈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ। ਇਸ ਮੌਕੇ ਕਾਮਰੇਡ ਸਿੰਦਰ ਕੌਰ ਹਰੀਗੜ੍ਹ,ਕਰਨੈਲ ਸਿੰਘ ਠੀਕਰੀਵਾਲਾ,ਕਾਮਰੇਡ ਸਵਰਨ ਸਿੰਘ ਜੰਗੀਆਣਾ,ਰਾਜਵਿੰਦਰ ਕੌਰ ਭੱਠਲ,ਅਤੇ ਜਗਤਾਰ ਸਿੰਘ ਸੰਘੇੜਾ ਆਦਿ ਵੀ ਹਾਜ਼ਰ ਸਨ।

error: Content is protected !!