Gee 98News

ਸਿੱਧੂ ਦੀ ਸੁਰੱਖਿਆ : ਸ੍ਰੀਮਤੀ ਸਿੱਧੂ, ਮੁੱਖ ਮੰਤਰੀ ‘ਤੇ ਭੜਕੇ

ਚੰਡੀਗੜ੍ਹ-ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਪੰਜਾਬ ਸਰਕਾਰ ਵੱਲੋਂ ਘਟਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਚੇਤਾਵਨੀ ਦਿੱਤੀ ਹੈ । ਆਪਣੇ ਟਵਿੱਟਰ ਅਕਾਊਂਂਟ ‘ਤੇ ਡਾਕਟਰ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਏ ਜਾਣ ਤੋਂ ਬਾਅਦ ਜੇਕਰ ਸਿੱਧੂ ਨੂੰ ਕੋਈ ਕਿਸੇ ਕਿਸਮ ਦਾ ਨੁਕਸਾਨ ਪੁੱਜਦਾ ਹੈ ਤਾਂ ਇਸ ਦੇ ਜ਼ਿੰਮੇਵਾਰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਹੋਣਗੇ । ਡਾਕਟਰ ਸਿੱਧੂ ਨੇ ਦਾਅਵਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ ਜੋ ਦਿਨ ਰਾਤ ਲੋਕਾਂ ਵਿਚ ਵਿਚਰਦੇ ਹਨ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਗੈਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਨਿਸ਼ਾਨੇ ‘ਤੇ ਲਿਆ ਸੀ, ਇਸ ਲਈ ਉਨ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕੁਤਾਹੀ ਨਹੀਂ ਕਰਨੀ ਚਾਹੀਦੀ।

error: Content is protected !!