Gee 98News

ਕੱਚੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਘਿਰਾਓ ਦਾ ਕੀਤਾ ਐਲਾਨ

-ਕਿਹਾ..ਜਲੰਧਰ ਉਪ ਚੋਣ ‘ਚ ਘਰ-ਘਰ ਜਾ ਕੇ ਖੋਲਾਂਗੇ ਸਰਕਾਰ ਦੀ ਪੋਲ

ਜਲੰਧਰ-ਕੱਚੇ ਵੋਕੇਸ਼ਨਲ ਅਧਿਆਪਕਾਂ ਨੇ ਆਮ ਆਦਮੀ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਵਾਅਦਾ ਕਰਕੇ ਮੁਕਰਨ ਦਾ ਦੋਸ਼ ਲਗਾਉਂਦੇ ਹੋਏ ਸਿੱਖਿਆ ਮੰਤਰੀ ਦਾ ਹਰ ਜਗ੍ਹਾ ‘ਤੇ ਘਿਰਾਉ ਕਰਨ ਦਾ ਐਲਾਨ ਕੀਤਾ । ਇਸ ਸਬੰਧੀ ਕਮੇਟੀ ਦੇ ਆਗੂਆਂ ਗੁਰਪ੍ਰੀਤ ਸਿੰਘ ਪ੍ਰਧਾਨ, ਪਰਮਜੀਤ ਸਿੰਘ ਅਤੇ ਹੋਰ ਅਧਿਆਪਕਾਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਬੈਂਸ ਨੇ ਤਿੰਨ ਮਹੀਨੇ ਦਾ ਸਮਾਂ ਮੰਗਿਆ ਸੀ ਪ੍ਰੰਤੂ ਹੁਣ ਅੱਠ ਮਹੀਨੇ ਬੀਤ ਚੁੱਕੇ ਹਨ ਅਤੇ ਸਰਕਾਰ ਨੇ ਉਹਨਾਂ ਦੀ ਇੱਕ ਵੀ ਮੰਗ ਨਹੀਂ ਮੰਨੀ । ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਝੂਠ ਬੋਲਿਆ ਜਾ ਰਿਹਾ ਹੈ ਜਦ ਕਿ ਇਸ ਸਬੰਧੀ ਅਜੇ ਤੱਕ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ।‌ ਉਹਨਾਂ ਕਿਹਾ ਕਿ ਸਰਕਾਰ ਇਹ ਵੀ ਕਹਿ ਰਹੀ ਹੈ ਕਿ ਆਊਟਸੋਰਸ ਭਰਤੀ ਬੰਦ ਕੀਤੀ ਜਾਵੇਗੀ ਪ੍ਰੰਤੂ ਅਜੇ ਕੋਈ ਕਦਮ ਨਹੀਂ ਚੁੱਕਿਆ ਗਿਆ । ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ 18 ਅਪ੍ਰੈਲ ਤੱਕ ਉਨ੍ਹਾਂ ਦੀ ਕੋਈ ਮੰਗ ਨਾ ਮੰਨੀ ਤਾਂ ਸਿੱਖਿਆ ਮੰਤਰੀ ਦਾ ਹਰ ਜਗ੍ਹਾ ਪਹੁੰਚਣ ‘ਤੇ ਘਿਰਾਓ ਕੀਤਾ ਜਾਵੇਗਾ ਅਤੇ ਜਲੰਧਰ ਦੀ ਉਪ ਚੋਣ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਝੂਠ ਬਾਰੇ ਦੱਸਿਆ ਜਾਵੇਗਾ ਕਿ ਕਿਵੇਂ ਸਰਕਾਰ ਨੇ ਲੋਕਾਂ ਨਾਲ ਚੋਣਾ ਸਮੇਂ ਝੂਠੇ ਵਾਅਦੇ ਕੀਤੇ ਅਤੇ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।

error: Content is protected !!