Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਉਗਰਾਹਾਂ ਦੇ ਵਰਕਰਾਂ ਨੇ ਕੀਤਾ ਰੇਲਵੇ ਟ੍ਰੈਕ ਜਾਮ

Nirmal Pandori by Nirmal Pandori
04/18/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ ਉਗਰਾਹਾਂ ਦੇ ਵਰਕਰਾਂ ਨੇ ਕੀਤਾ ਰੇਲਵੇ ਟ੍ਰੈਕ ਜਾਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਖ਼ਰਾਬ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਕਣਕ ਦੀ ਖਰੀਦ ਵਿੱਚ ਕਟੌਤੀ ਵਾਪਸ ਲੈਣ ਦੀ ਕੀਤੀ ਮੰਗ

ਬਰਨਾਲਾ 18,ਅਪ੍ਰੈਲ ( ਨਿਰਮਲ ਸਿੰਘ ਪੰਡੋਰੀ ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਰੇਲ ਰੋਕੋ ਐਕਸ਼ਨ ਪ੍ਰੋਗਰਾਮ ਦੀ ਕੜੀ ਵਜੋਂ ਪਿੰਡ ਖੁੱਡੀ ਕਲਾਂ ਵਿਖੇ,12 ਤੋਂ 4 ਵਜੇ ਤੱਕ ਰੇਲ ਰੋਕੀ ਗਈ। ਵੱਖ-ਵੱਖ ਬੁਲਾਰਿਆਂ ਸੰਬੋਧਨ ਕਰਦਿਆਂ ਕਿਹਾ ਕਿ ਭਾਰੀ ਮੀਂਹ ਨਾਲ ਕਣਕ ਦੇ ਝਾੜ ਵਿੱਚ ਹੋਈ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਦਾਗ਼ੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਰੇਟ ਵਿੱਚ ਵੀ 5.31 ਤੋਂ ਲੈਕੇ 31.86 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦੇ ਫੈਸਲੇ ਨੂੰ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।ਕਣਕ ਦੀ ਬੋਲੀ ਬਣਦੇ ਸਹੀ ਰੇਟ ‘ਤੇ ਬਿਨਾਂ ਸ਼ਰਤ ਖਰੀਦ ਕੀਤੀ ਜਾਵੇ। ਪਿਛਲੇ ਦਿਨੀਂ ਜ਼ਿਲ੍ਹੇ ਅੰਦਰ ਭਾਰੀ ਬਾਰਿਸ਼, ਝੱਖੜ ਅਤੇ ਗੜੇਮਾਰੀ ਨਾਲ ਫ਼ਸਲਾਂ , ਸਬਜ਼ੀਆਂ, ਬਾਗਾਂ, ਘਰਾਂ ਅਤੇ ਹੋਰ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ। ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਨਾਲ ਖੇਤਾਂ ਵਿੱਚ ਪਾਣੀ ਭਰ ਗਿਆ ਹੈ ਜਿਸ ਨਾਲ ਵੱਡੇ ਪੱਧਰ ‘ਤੇ ਡਿੱਗੀ ਹੋਈ ਕਣਕ ਦੀ ਫ਼ਸਲ ਗਲ਼ਣੀ ਸ਼ੁਰੂ ਹੋ ਗਈ ਹੈ ਅਤੇ ਸਿੱਟਿਆਂ ਵਿੱਚ ਦਾਣੇ ਹਰੇ ਹੋਣ ਲੱਗ ਪਏ ਹਨ । ਗੜ੍ਹੇਮਾਰੀ ਕਾਰਨ ਪੱਕਣ ‘ਤੇ ਆਈ ਸਰ੍ਹੋਂ ਦੀ ਫਸਲ ਦੀਆਂ ਫਲੀਆਂ ਬਿਲਕੁੱਲ ਟੁੱਟ ਚੁੱਕੀਆਂ ਹਨ। ਜੋ ਥੋੜੀਆਂ- ਮੋਟੀਆਂ ਬਚੀਆਂ ਹਨ ਉਹ ਕਾਲੀਆਂ ਹੋ ਚੁੱਕੀਆਂ ਹਨ, ਤੇ ਗੜੇਮਾਰੀ ਨਾਲ ਕਣਕ ਦੀਆਂ ਬੱਲੀਆਂ ਵੀ ਪਾਣੀ ਨਾਲ ਭੁਰ ਚੁੱਕੀਆਂ ਹਨ। ਬੱਲੀਆਂ ਵਿੱਚ ਬਚੇ ਹੋਏ ਦਾਣੇ ਬਦਰੰਗ ਹੋ ਜਾਣੇ ਹਨ। ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਹੋਰ ਵੀ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਣਾ ਹੈ। ਕਿਸਾਨੀ ਪਹਿਲਾਂ ਹੀ ਖੇਤੀ ਲਾਗਤ ਵਸਤਾਂ ਦੇ ਮਹਿੰਗੇ ਭਾਵਾਂ ਕਰਕੇ ਕਰਜ਼ਈ ਹੋ ਚੁੱਕੀ ਹੈ। ਆਮਦਨ ਲਗਾਤਾਰ ਘਟਦੀ ਜਾ ਰਹੀ ਹੈ। ਫਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਗਿਰਦਾਵਰੀ ਛੇਤੀ ਮੁਕੰਮਲ ਕੀਤੀ ਜਾਵੇ। ਫਸਲਾਂ ਦੇ ਹੋਏ ਨੁਕਸਾਨ ਮੁਤਾਬਕ ਪੂਰੀ ਦੀ ਪੂਰੀ ਭਰਪਾਈ ਕੀਤੀ ਜਾਵੇ।ਇਸੇ ਤਰ੍ਹਾਂ ਹੋਰ ਹੋਏ ਨੁਕਸਾਨ ਜਿਵੇਂ ਮਕਾਨਾਂ ਵਗੈਰਾ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਖੇਤ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜੇ ਦਾ ਪ੍ਰਤੀ ਪਰਿਵਾਰ ਪੂਰਾ ਮੁਆਵਜ਼ਾ ਦਿੱਤਾ ਜਾਵੇ। ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਲਈ ਸਰਕਾਰੀ ਬੀਮਾ ਯੋਜਨਾ ਨੀਤੀ ਬਣਾਈ ਜਾਵੇ।ਸਮੁੱਚੇ ਕਰਜ਼ਿਆਂ ਦੀਆਂ ਕਿਸ਼ਤਾਂ ਵਿਆਜ਼ ਮੁਆਫ਼ ਕਰਕੇ ਅੱਗੇ ਪਾਈਆਂ ਜਾਣ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਦਾਅਵੇ ਕੀਤੇ ਕਿਸਾਨ ਮਜ਼ਦੂਰ ਕੁੱਲ ਵਰਗ ਦੀ ਗੱਲਾਂ ਪਿੰਡਾਂ ਦੀਆਂ ਸੱਥਾਂ ਵਿੱਚ ਬੈਠਕੇ ਸੁਣੀਆਂ ਜਾਣਗੀਆ ਪਰ ਇਹ ਲੋਕਾਂ ਦੀ ਸੁਣਨ ਲਈ ਤਿਆਰ ਨਹੀਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਹਰੇਕ ਸਰਕਾਰ ਦਾ ਰਵੱਈਆ ਕਿਸਾਨ ਮਜ਼ਦੂਰ ਲਈ ਵੱਖਰਾ ਹੁੰਦਾ ਹੈ ,ਸੰਘਰਸ਼ ਕਰਕੇ ਹੀ ਮੰਗਾਂ ਮਨਵਾਈਆ ਜਾਂਦੀਆਂ ਹਨ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲੌਰ ਸਿੰਘ, ਕ੍ਰਿਸ਼ਨ ਸਿੰਘ, ਸੁਰਜੀਤ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ, ਨਿਰਪਜੀਤ ਸਿੰਘ ਬਡਬਰ,ਔਰਤ ਆਗੂ ਲਖਵੀਰ ਕੌਰ, ਕੁਲਵੰਤ ਕੌਰ ਧਨੌਲਾ, ਬਲਜੀਤ ਕੌਰ ਆਦਿ ਆਗੂ ਹਾਜ਼ਰ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਪੰਜਾਬ ਸਰਕਾਰ ਕੋਲ ਸਿੱਖਿਆ ਦੀ ਸਥਿਤੀ ਸੁਧਾਰਨ ਲਈ ਕੋਈ ਨੀਤੀ ਹੀ ਨਹੀਂ ਹੈ-ਡੀਟੀਐਫ

Next Post

ਹਾਈਕੋਰਟ ਨੇ ਲਗਾਈ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ ‘ਤੇ ਰੋਕ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਹਾਈਕੋਰਟ ਨੇ ਲਗਾਈ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ ‘ਤੇ ਰੋਕ

ਹਾਈਕੋਰਟ ਨੇ ਲਗਾਈ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ 'ਤੇ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend