Skip to main content

Gee 98News

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ

ਬਰਨਾਲਾ 20 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਬਰਨਾਲਾ ਵੱਲੋਂ ਤਪਦਿਕ ਨਾਲ ਪੀੜਿਤ ਲੋਕਾਂ ਨੂੰ ਹਰ ਮਹੀਨੇ ਰਾਸ਼ਨ ਪੋਸ਼ਣ ਕਿੱਟਾਂ ਵੰਡੀਆਂ ਜਾਂਦੀਆਂ ਹਨ ਜਿਸ ਤਹਿਤ ਹੁਣ ਤੱਕ 550 ਕਿੱਟ ਵੰਡੀ ਜਾ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸਰਵਣ ਸਿੰਘ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ, ਸਟੇਂਟ ਬਰਾਂਚ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਬਰਾਂਚ, ਬਰਨਾਲਾ, ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਈ.ਓ.ਐਲ ਫਾਰਮਾਸੁਟਿਕਲ ਲਿਮਟਿਡ ਅਤੇ ਟਰਾਈਡੈਂਟ ਗਰੁੱਪ ਬਰਨਾਲਾ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ ਟੀ.ਬੀ.ਮਰੀਜ਼ਾਂ ਨੂੰ ਨਿਊਟ੍ਰੀਸ਼ਨ ਕਿੱਟਾਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਜਿਸਦੇ ਅਮਲ ਵਜੋਂ ਮਹੀਨਾ ਫਰਵਰੀ ਵਿੱਚ 233, ਮਾਰਚ 198 ਅਤੇ ਚਾਲੂ ਮਹੀਨਾ 18,19 ਅਪ੍ਰੈਲ, 2023 ਵਿੱਚ 119 ਕਿੱਟਾਂ ਹੁਣ ਤੱਕ ਕੁੱਲ 550 ਕਿੱਟਾਂ ਵੰਡੀਆਂ ਗਈਆਂ ਹਨ ਅਤੇ ਪੂਰੇ 06 ਮਹੀਨੇ ( 06 ਰਾਊਂਡ) ਮੁਕੰਮਲ ਹੋਣ ਤੱਕ ਇਹ ਸਿਲਸਿਲਾ ਜਾਰੀ ਰਹੇਗਾ।

error: Content is protected !!