Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਵੇਂ ਰੌਲਾ ਪੈ ਗਿਆ ਸਕੂਲਾਂ ਵਿੱਚ ਬੁੱਧਵਾਰ ਦੀ ਛੁੱਟੀ ਦਾ…!

Nirmal Pandori by Nirmal Pandori
04/26/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਵੇਂ ਰੌਲਾ ਪੈ ਗਿਆ ਸਕੂਲਾਂ ਵਿੱਚ ਬੁੱਧਵਾਰ ਦੀ ਛੁੱਟੀ ਦਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਹਿਲਾਂ ਛੁੱਟੀ ਦਾ ਐਲਾਨ….ਫਿਰ ਸਕੂਲ ਖੋਲਣ ਦੇ ਹੁਕਮ

ਬਰਨਾਲਾ 26 ਅਪ੍ਰੈਲ (ਜੀ98 ਨਿਊਜ਼ ਸਰਵਿਸ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਸਰਕਾਰੀ ਛੁੱਟੀ ਦੇ ਮਾਮਲੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਨੇ ਅੱਜ ਬੁੱਧਵਾਰ ਐਨ ਮੌਕੇ ‘ਤੇ ਸਕੂਲ ਖੋਲ੍ਹਣ ਦਾ ਫ਼ਰਮਾਨ ਜਾਰੀ ਕਰ ਕੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਕਸੂਤੀ ਸਥਿਤੀ ਵਿੱਚ ਫ਼ਸਾ ਦਿੱਤਾ ਹੈ । ਬੀਤੇ ਕੱਲ੍ਹ ਸਰਦਾਰ ਬਾਦਲ ਦੀ ਮੌਤ ਤੋਂ ਬਾਅਦ ਸਰਕਾਰ ਨੇ ਸੂਬੇ ‘ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਟੀਵੀ ਚੈਨਲਾਂ ਨੇ ਛੁੱਟੀ ਦੀ ਖ਼ਬਰ ਦੇ ਦਿੱਤੀ ਅਤੇ ਅੱਜ ਬੁੱਧਵਾਰ ਪ੍ਰਿੰਟ ਮੀਡੀਆ ਦੇ ਬਹੁਤੇ ਅਖ਼ਬਾਰਾਂ ਨੇ ਛੁੱਟੀ ਦੀ ਖ਼ਬਰ ਦਿੱਤੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਧਿਆਪਕਾਂ ਨੂੰ ਬੁੱਧਵਾਰ ਸਕੂਲਾਂ ਵਿਚ ਛੁੱਟੀ ਦਾ ਸੁਨੇਹਾ ਦਿੱਤਾ ਜਿਸ ਤੋਂ ਬਾਅਦ ਅਧਿਆਪਕਾਂ ਨੇ ਸਕੂਲ ਨਹੀਂ ਖੋਲੇ ਪਰੰਤੂ ਦੂਜੇ ਪਾਸੇ ਸਰਕਾਰ ਵੱਲੋਂ ਬੁੱਧਵਾਰ ਇਕ ਨੋਟਿਸ ਜਾਰੀ ਕਰਕੇ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ, ਜਦ ਤੱਕ ਇਹ ਨੋਟਿਸ ਸਰਕਾਰੀ ਦਫਤਰਾਂ ਵਿੱਚ ਪੁੱਜਿਆ ਉਦੋਂ ਤੱਕ ਸਕੂਲ ਲੱਗਣ ਦਾ ਸਮਾਂ ਲੰਘ ਚੁੱਕਿਆ ਸੀ ਫਿਰ ਵੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਅਧਿਆਪਕਾਂ ਨੂੰ ਸਕੂਲ ਖੋਲਣ ਦਾ ਹੁਕਮ ਦਿੱਤਾ ਜਿਸ ਨਾਲ ਅਧਿਆਪਕਾਂ ਵਿਚ ਅਫ਼ਰਾਤਫ਼ਰੀ ਫੈਲ ਗਈ । ਅਧਿਕਾਰੀਆਂ ਦੇ ਹੁਕਮ ਤੋਂ ਬਾਅਦ ਕਰੀਬ 10 ਤੋਂ 11 ਵਜੇ ਤੱਕ ਕੁਝ ਅਧਿਆਪਕ ਸਕੂਲ ਪੁੱਜਣੇ ਸ਼ੁਰੂ ਹੋਏ ਜਦਕਿ ਬੱਚਿਆਂ ਦੀ ਗਿਣਤੀ ਆਟੇ ਵਿੱਚ ਲੂਣ ਬਰਾਬਰ ਰਹੀ । ਕੁਝ ਸਕੂਲਾਂ ਵਿੱਚ ਸਕੂਲ ਦੇ ਨੇੜੇ ਦੇ ਘਰਾਂ ਦੇ ਬੱਚਿਆਂ ਨੂੰ ਸੁਨੇਹੇ ਲਗਾ ਕੇ ਬੁਲਾਇਆ ਗਿਆ । ਹੈਰਾਨੀ ਦੀ ਗੱਲ ਹੈ ਕਿ ਸਿਰਫ਼ ਮੀਡੀਆ ਖਬਰਾਂ ਦੇ ਅਧਾਰ ‘ਤੇ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸਕੂਲ ਬੰਦ ਰੱਖਣ ਦੇ ਸੁਨੇਹੇ ਲਗਾ ਦਿੱਤੇ ਜਦਕਿ ਅਧਿਕਾਰਤ ਤੌਰ ‘ਤੇ ਕੋਈ ਪੱਤਰ ਜਾਰੀ ਨਹੀਂ ਹੋਇਆ ਸੀ ਪਰੰਤੂ ਜਦ ਬੁੱਧਵਾਰ ਸਵੇਰੇ 27 ਅਪ੍ਰੈਲ ਦੀ ਛੁੱਟੀ ਦਾ ਪੱਤਰ ਜਾਰੀ ਹੋਇਆ ਤਦ ਤੱਕ ਸਕੂਲ ਲੱਗਣ ਦਾ ਸਮਾਂ ਲੰਘ ਚੁੱਕਿਆ ਸੀ ਅਤੇ ਕੁਝ ਅਧਿਆਪਕ ਹੀ ਅਫਰਾ-ਤਫ਼ਰੀ ਵਿੱਚ ਸਕੂਲ ਪੁੱਜੇ । ਇਸ ਸੰਬੰਧੀ ਜ਼ਿਲਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ ਨਾਲ ਫੋਨ ‘ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕਿਸੇ ਅਧਿਆਪਕ ਨੂੰ ਬੁੱਧਵਾਰ ਛੁੱਟੀ ਦਾ ਸੁਨੇਹਾ ਨਹੀਂ ਲਗਾਇਆ ਗਿਆ, ਜਦਕਿ ਕੁਝ ਅਧਿਆਪਕਾਂ ਨੇ “ਆਫ਼ ਦੀ ਰਿਕਾਰਡ” ਅਜਿਹੇ ਸੁਨੇਹਿਆਂ ਦੀ ਪੁਸ਼ਟੀ ਕੀਤੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#education department#punjabnews
Previous Post

ਹੱਥ ‘ਚ ਮੋਬਾਇਲ ਫੋਨ ਫਟਣ ਨਾਲ 8 ਸਾਲ ਦੀ ਬੱਚੀ ਦੀ ਮੌਤ

Next Post

ਮੋਰਿੰਡਾ ਵਿਖੇ ਬੇਅਦਬੀ ਦੇ ਦੋਸ਼ੀ ਦੀ ਅਦਾਲਤੀ ਪੈਰਵਾਈ ਨਹੀਂ ਕਰਨਗੇ ਵਕੀਲ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਮੋਰਿੰਡਾ ਵਿਖੇ ਬੇਅਦਬੀ ਦੇ ਦੋਸ਼ੀ ਦੀ ਅਦਾਲਤੀ ਪੈਰਵਾਈ ਨਹੀਂ ਕਰਨਗੇ ਵਕੀਲ

ਮੋਰਿੰਡਾ ਵਿਖੇ ਬੇਅਦਬੀ ਦੇ ਦੋਸ਼ੀ ਦੀ ਅਦਾਲਤੀ ਪੈਰਵਾਈ ਨਹੀਂ ਕਰਨਗੇ ਵਕੀਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend