Gee 98News

ਮੋਰਿੰਡਾ ਵਿਖੇ ਬੇਅਦਬੀ ਦੇ ਦੋਸ਼ੀ ਦੀ ਅਦਾਲਤੀ ਪੈਰਵਾਈ ਨਹੀਂ ਕਰਨਗੇ ਵਕੀਲ

ਚੰਡੀਗੜ੍ਹ-ਰੂਪਨਗਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਅਦਾਲਤੀ ਕਾਰਵਾਈ ਦੌਰਾਨ ਪੈਰਵਾਈ ਨਾ ਕਰਨ ਦਾ ਫ਼ੈਸਲਾ ਕੀਤਾ ਹੈ । ਬਾਰ ਐਸੋਸੀਏਸ਼ਨ ਦੇ ਫੈਸਲੇ ਮੁਤਾਬਕ ਕੋਈ ਵੀ ਵਕੀਲ ਅਦਾਲਤੀ ਕਾਰਵਾਈ ਦੌਰਾਨ ਦੋਸ਼ੀ ਦੇ ਹੱਕ ‘ਚ ਪੇਸ਼ ਨਹੀਂ ਹੋਵੇਗਾ ।‌ ਇਸ ਫ਼ੈਸਲੇ ਤੋਂ ਬਾਅਦ ਕਾਨੂੰਨੀ ਸੇਵਾਵਾਂ ਅਥਾਰਟੀ ਤਹਿਤ ਆਏ ਵਕੀਲ ਨੇ ਵੀ ਮੁਲਜ਼ਮ ਦੀ ਪੈਰਵੀ ਕਰਨ ਤੋਂ ਇਨਕਾਰ ਕਰ ਦਿੱਤਾ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੋਰਿੰਡਾ ਵਿਖੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਜਸਬੀਰ ਸਿੰਘ ਨਾਮੀ ਇੱਕ ਵਿਅਕਤੀ ਨੇ ਪਾਠ ਕਰ ਰਹੇ ਪਾਠੀ ਸਿੰਘਾਂ ਦੀ ਕੁੱਟਮਾਰ ਕੀਤੀ ਅਤੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਸੀ । ਮੌਕੇ ‘ਤੇ ਹਾਜ਼ਰ ਲੋਕਾਂ ਨੇ ਉਸ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ ਸੀ । ਪੁਲਿਸ ਨੇ ਦੋਸ਼ੀ ਜਸਵੀਰ ਸਿੰਘ ਖਿਲਾਫ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ, ਅਦਾਲਤ ਨੇ ਮੁਲਜ਼ਮ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ।

error: Content is protected !!