Gee 98News

ਮਨਰੇਗਾ ਮਜ਼ਦੂਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ 28 ਅਪ੍ਰੈਲ ( ਜਸਵੰਤ ਸਿੰਘ ਲਾਲੀ ) ਪਿੰਡ ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਨੇ ਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਕੰਮ ਦੇਣ ਦੀ ਮੰਗ ਨੂੰ ਲੈ ਕੇ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਦੇਣ ਦੀ ਮੰਗ ਕੀਤੀ । ਇਸ ਮੌਕੇ ਮਜ਼ਦੂਰ ਆਗੂ ਬਾਰੂ ਸਿੰਘ, ਪਰਮਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਸੁਰਜੀਤ ਕੌਰ, ਰੂਪ ਕੌਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮਗਨਰੇਗਾ ਸਕੀਮ ਦਾ ਕੰਮ ਬੰਦ ਪਿਆ ਹੋਣ ਕਾਰਨ ਸਾਨੂੰ ਆਪਣੇ ਘਰਾਂ ਦੇ ਗੁਜ਼ਾਰੇ ਚਲਾਉਣੇ ਮੁਸ਼ਕਲ ਹੋਏ ਪਏ ਹਨ । ਉਨ੍ਹਾਂ ਕਿਹਾ ਕਿ ਕੁਝ ਮਜ਼ਦੂਰਾਂ ਵੱਲੋਂ ਪਿਛਲੇ ਸਮੇਂ ਕੀਤੇ ਕੰਮ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਨਾ ਆਉਣ ਕਾਰਨ ਮਜ਼ਦੂਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਕਤ ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਸਹਿਜੜਾ ਵਿਖੇ ਨਰੇਗਾ ਮਜ਼ਦੂਰਾਂ ਨੂੰ ਪਹਿਲ ਦੇ ਅਧਾਰ ‘ਤੇ ਕੰਮ ਦੇ ਕੇ ਰੁਜ਼ਗਾਰ ਦਿੱਤਾ ਜਾਵੇ । ਉਧਰ ਦੂਜੇ ਪਾਸੇ ਮਨਰੇਗਾ ਅਧਿਕਾਰੀ ਇੰਦਰਜੀਤ ਸਿੰਘ ਨੇ ਮਜ਼ਦੂਰਾਂ ਨੂੰ ਵਿਸ਼ਵਾਸ ਦਿੱਤਾ ਕਿ ਮਜ਼ਦੂਰਾਂ ਦਾ ਮਸਟਰੋਲ ਕੱਢ ਕੇ ਛੇਤੀ ਹੀ ਪਹਿਲ ਦੇ ਅਧਾਰ ‘ਤੇ ਕੰਮ ਚਲਾਇਆ ਜਾਵੇਗਾ । ਇਸ ਮੌਕੇ ਮਜ਼ਦੂਰ ਆਗੂ ਲਛਮਣ ਸਿੰਘ ਵਜੀਦਕੇ ਖੁਰਦ, ਬਲਜੀਤ ਕੌਰ, ਹਰਬੰਸ ਕੌਰ, ਮਨਪ੍ਰੀਤ ਕੌਰ, ਪਰਮਜੀਤ ਕੌਰ ਤੋਂ ਇਲਾਵਾ ਹੋਰ ਮਜ਼ਦੂਰ ਵੀ ਹਾਜ਼ਰ ਸਨ ।

error: Content is protected !!