Skip to main content

Gee 98News

ਸੁਪਰੀਮ ਕੋਰਟ ਦਾ ਪੁਲਿਸ ਨੂੰ ਹੁਕਮ : WFI ਦੇ ਪ੍ਰਧਾਨ ‘ਤੇ ਅੱਜ ਹੀ ‌FIR ਦਰਜ ਕਰੋ

ਚੰਡੀਗੜ੍ਹ -ਸੁਪਰੀਮ ਕੋਰਟ ਨੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਖ਼ਿਲਾਫ਼ ਵੱਡਾ ਫੈਸਲਾ ਦਿੱਤਾ ਹੈ । ਪਹਿਲਵਾਨ ਯੌਨ ਦੁਰਵਿਹਾਰ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਮਾਮਲੇ ਵਿੱਚ ਉਹਨਾਂ ਸਪਰੀਮ ਕੋਰਟ ਦਾ ਰੁਖ਼ ਵੀ ਕੀਤਾ ਸੀ । ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਖਿਲਾਫ ਤੁਰੰਤ ਐਫ ਆਈ ਆਰ ਦਰਜ ਕਰਨ ਦੇ ਪੁਲਿਸ ਨੂੰ ਹੁਕਮ ਦਿੱਤੇ ਹਨ । ਸੁਪਰੀਮ ਕੋਰਟ ਨੇ ਪਹਿਲਵਾਨਾਂ ਦੀ ਅਪੀਲ ‘ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਇਹ ਵੀ ਪੁੱਛਿਆ ਹੈ ਕਿ ਉਕਤ ਮਾਮਲੇ ਵਿੱਚ ਪਹਿਲਾਂ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ । ਦੱਸਣਯੋਗ ਹੈ ਕਿ ਬ੍ਰਿਜਭੂਸ਼ਨ ਸ਼ਰਨ ਸਿੰਘ ਭਾਜਪਾ ਵੱਲੋਂ ਸੰਸਦ ਵੀ ਹਨ

error: Content is protected !!