Gee 98News

ਜੇ ਰਿਸ਼ਤੇ ‘ਚ ਸੁਧਾਰ ਦੀ ਗੁੰਜਾਇਸ਼ ਨਹੀਂ ਤਾਂ ਤਲਾਕ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ-ਸੁਪਰੀਮ ਕੋਰਟ

ਚੰਡੀਗੜ੍ਹ 01 ਮਈ (ਜੀ98 ਨਿਊਜ਼ ਸਰਵਿਸ)-ਸੁਪਰੀਮ ਕੋਰਟ ਨੇ ਆਪਣੇ ਇੱਕ ਅਹਿਮ ਫੈਸਲੇ ਵਿਚ ਕਿਹਾ ਹੈ ਕਿ ਜੇਕਰ ਪਤੀ-ਪਤਨੀ ਦੇ ਵਿਗੜੇ ਹੋਏ ਰਿਸ਼ਤੇ ਵਿੱਚ ਸੁਧਾਰ ਦੀ ਕੋਈ ਗੁੰਜਾਇਸ਼ ਨਹੀਂ ਤਾਂ ਤਲਾਕ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। 29 ਸਤੰਬਰ 2022 ਨੂੰ ਇਸ ਮਾਮਲੇ ਸਬੰਧੀ ਇਕ ਪਟੀਸ਼ਨ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ ਪੰਜ ਜੱਜਾਂ ਦੇ ਬੈਂਚ ਨੇ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ । ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੰਵਿਧਾਨ ਦੀ ਧਾਰਾ 142 ਤਹਿਤ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਜਿਹੀ ਮਨਜ਼ੂਰੀ ਦੇ ਸਕਦੀ ਹੈ । ਜ਼ਿਕਰਯੋਗ ਹੈ ਕਿ ਤਲਾਕ ਦੇ ਮਾਮਲੇ ‘ਚ ਮੌਜੂਦਾ ਵਿਆਹ ਕਨੂੰਨ ਅਨੁਸਾਰ ਤਲਾਕ ਲੈਣ ਲਈ ਪਤੀ-ਪਤਨੀ ਦੀ ਸਹਿਮਤੀ ਦੇ ਬਾਵਜੂਦ ਵੀ ਪਰਿਵਾਰਕ ਅਦਾਲਤਾ ਦੋਵੇਂ ਧਿਰਾਂ ਨੂੰ ਮੁੜ ਵਿਚਾਰ ਕਰਨ ਲਈ ਸਮਾਂ ਦਿੰਦੀਆਂ ਹਨ । ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਵਿਆਹ ਦੇ ਪੱਕੇ ਤੌਰ ‘ਤੇ ਟੁੱਟਣ ਦੇ ਮਾਮਲਿਆਂ ਵਿੱਚ ਜੋੜੇ ਨੂੰ ਲੋੜੀਂਦੇ ਉਡੀਕ ਸਮੇਂ ਦੀ ਉਡੀਕ ਕਰਨ ਦੀ ਲੋੜ ਨਹੀਂ ਹੈ। ‌

error: Content is protected !!