Gee 98News

ਡੀਸੀ ਬਰਨਾਲਾ ਨੇ ਮਨਾਲ ਗਊਸ਼ਾਲਾ ‘ਚ ਤੂੜੀ ਭੇਜਣ ਦੀ ਕੀਤੀ ਅਪੀਲ

ਬਰਨਾਲਾ 3 ਮਈ (ਨਿਰਮਲ ਸਿੰਘ ਪੰਡੋਰੀ)-

ਸਰਕਾਰੀ ਗਊਸ਼ਾਲਾ ਮਨਾਲ ਦੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਇੱਥੇ ਅਹਿਮ ਮੀਟਿੰਗ ਹੋਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜਸੇਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਨਾਲ ਗਊਸ਼ਾਲਾ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਤੇ ਗਊਵੰਸ਼ ਦੀ ਸਾਂਭ-ਸੰਭਾਲ ਲਈ ਸਰਕਾਰੀ ਫੰਡਾਂ ਨਾਲ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗਊਆਂ ਦੇ ਚਾਰੇ-ਤੂੜੀ ਆਦਿ ਦੀ ਮੁਸ਼ਕਲ ਨਾ ਆਵੇ, ਇਸ ਲਈ ਕਣਕ ਦੀ ਵਾਢੀ ਦੇ ਸੀਜ਼ਨ ਮਗਰੋਂ ਹੁਣ ਤੂੜੀ ਦਾ ਪ੍ਰਬੰਧ ਕਰ ਲਿਆ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਬੀਡੀਪੀਓਜ਼ ਆਦਿ ਨੂੰ ਤੂੜੀ ਗਊਸ਼ਾਲਾ ਵਿਖੇ ਪਹੁੰਚਾਉਣ ਦਾ ਜ਼ਿੰਮਾ ਸੌਂਪਿਆ। ਇਸ ਤੋਂ ਇਲਾਵਾ ਉਨ੍ਹਾਂ ਦਾਨੀ ਸ਼ਖ਼ਸੀਅਤਾਂ ਤੇ ਸੰਸਥਾਵਾਂ ਨੂੰ ਵੀ ਇਸ ਭਲਾਈ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਗਊਆਂ ਦੀ ਬਿਹਤਰ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ, ਡਿਪਟੀ ਡਾਇਰੈਕਟਰ (ਪਸ਼ੂ ਪਾਲਣ ਵਿਭਾਗ) ਲਖਬੀਰ ਸਿੰਘ,  ਸਮਾਜਸੇਵੀ ਪ੍ਰਵੀਨ ਕੁਮਾਰ ਗੋਇਲ ਤੇ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

error: Content is protected !!