Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਛਾਪਾ ਦੇ ਨੌਜਵਾਨ “ਵਿਕਾਸ” ਦੇ ਜੀਵਨ ਦੀ ਵਿਕਾਸ ਗਾਥਾ

Nirmal Pandori by Nirmal Pandori
05/09/2023
in ਪੰਜਾਬ
Reading Time: 1 min read
A A
0
ਪਿੰਡ ਛਾਪਾ ਦੇ ਨੌਜਵਾਨ “ਵਿਕਾਸ” ਦੇ ਜੀਵਨ ਦੀ ਵਿਕਾਸ ਗਾਥਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਮਜ਼ਦੂਰ ਪਿਤਾ ਦਾ ਬਣਿਆ ਸਹਾਰਾ, ਭੈਣ ਦੀ ਪੜ੍ਹਾਈ ਦਾ ਸੁਪਨਾ ਕੀਤਾ ਪੂਰਾ

ਬਰਨਾਲਾ 9 ਮਈ ( ਨਿਰਮਲ ਸਿੰਘ ਪੰਡੋਰੀ )-

ਸਰਕਾਰ ਵੱਲੋਂ ਚਲਾਏ ਜਾ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵੱਖ ਵੱਖ ਸਕੀਮਾਂ ਜਿੱਥੇ ਬੇਰੋਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾ ਰਹੀਆਂ ਹਨ, ਉਥੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਹਾਸਲ ਹੋ ਰਹੇ ਹਨ। ਅਜਿਹੀ ਇਕ ਮਿਸਾਲ ਹੈ ਜ਼ਿਲ੍ਹਾ ਬਰਨਾਲਾ ਦੇ ਪਿੰਡ ਛਾਪਾ ਦੇ ਨੌਜਵਾਨ ਵਿਕਾਸ ਕੁਮਾਰ ਦੀ, ਜਿਸ ਨੇ ਹੁਨਰ ਵਿਕਾਸ ਮਿਸ਼ਨ ਤਹਿਤ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਰਾਹੀਂ ਸਿਖਲਾਈ ਪ੍ਰਾਪਤ ਕਰਕੇ ਟ੍ਰਾਈਡੈਂਟ ਗਰੁੱਪ ਧੌਲਾ ’ਚ ਰੋਜ਼ਗਾਰ ਹਾਸਲ ਕੀਤਾ ਹੈ। ਆਪਣੀ ਸਫਲਤਾ ਦੀ ਕਹਾਣੀ ਬਿਆਨ ਕਰਦੇ ਹੋਏ ਨੌਜਵਾਨ ਵਿਕਾਸ ਕੁਮਾਰ (24 ਸਾਲ) ਵਾਸੀ ਪਿੰਡ ਛਾਪਾ ਨੇ ਦੱਸਿਆ ਕਿ ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਤੇ ਮਾਤਾ ਘਰੇਲੂ ਔਰਤ ਹੈ ਤੇ ਉਸ ਦੀ ਇਕ ਭੈਣ ਹੈ। ਵਿਕਾਸ ਕੁਮਾਰ ਨੇ ਦੱਸਿਆ ਕਿ ਉਸ ਨੇ ਬੀਕੌਮ ਕੀਤੀ ਹੈ ਪਰ ਕਰੋਨਾ ਵੇਲੇ ਅੱਗੇ ਪੜ੍ਹਾਈ ਕਰਨ ਵਿੱਚ ਤੇ ਨੌਕਰੀ ਹਾਸਲ ਕਰਨ ਵਿੱਚ ਕਾਫੀ ਦਿੱਕਤ ਪੇਸ਼ ਆਈ। ਉਸ ਨੂੰ ਕਿਸੇ ਦੋਸਤ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਤਹਿਤ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮਗਰੋਂ ਉਸ ਨੇ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਦੇ ਬੈਚ ’ਚ ਸ਼ਾਮਲ ਹੋ ਕੇ ਮੁਫ਼ਤ ਸਿਖਲਾਈ ਹਾਸਲ ਕੀਤੀ ਤੇ ਤਿੰਨ ਮਹੀਨਿਆਂ ਦੀ ਸਿਖਲਾਈ ਦੌਰਾਨ ਚੈਕਰ ਤੇ ਪੈਕਰ ਦਾ ਕੰਮ, ਆਈਟੀ ਤੇ ਸਾਫਟ ਸਕਿੱਲ ਦੀ ਸਿਖਲਾਈ ਹਾਸਲ ਹੋਈ ਤੇ ਕਰੀਬ 2 ਸਾਲ ਤੋਂ ਟ੍ਰਾਈਡੈਂਟ ਗਰੁੱਪ ਵਿੱਚ ਇਨਵੈਸਟੀਗੇਟਰ ਵਜੋਂ ਨੌਕਰੀ ਕਰ ਰਿਹਾ ਹਾਂ। ਉਸ ਨੇ ਦੱਸਿਆ ਕਿ ਉਸ ਨੂੰ ਕਰੀਬ 20 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਮਿਲਣੀ ਸ਼ੁਰੂ ਹੋ ਗਈ, ਜਿਸ ਨਾਲ ਜਿੱਥੇ ਉਹ ਪਰਿਵਾਰ ਦਾ ਸਹਾਰਾ ਬਣਿਆ ਉਥੇ ਉਸ ਨੇ ਆਪਣੀ ਭੈਣ ਦੀ ਪੜ੍ਹਾਈ ਕਰਵਾਈ ਤਾਂ ਜੋ ਉਸ ਦੀ ਭੈਣ ਦੀ ਪੜ੍ਹਾਈ ਅਧੂਰੀ ਨਾ ਰਹੇ। ਇਸ ਮੌਕੇ ਬਲਾਕ ਮਿਸ਼ਨ ਮੈਨੇਜਰ ਸ੍ਰੀ ਕੰਵਲਦੀਪ ਵਰਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾਂਦੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਂਦਾ ਹੈ। ਇਸ ਤਹਿਤ ਚੱਲਦੀ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਅਧੀਨ ਪੇਂਡੂ ਖੇਤਰਾਂ ਦੇ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਮੁੰਡੇ-ਕੁੜੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਟ੍ਰੇਨਿੰਗ ਦੌਰਾਨ ਕਿਤਾਬਾਂ, ਵਰਦੀਆਂ, ਰਹਿਣ ਤੇ ਖਾਣ-ਪੀਣ ਦੀ ਮੁਫਤ ਸਹੂਲਤ ਦਿੱਤੀ ਜਾਂਦੀ ਹੈ।  ਬਲਾਕ ਥਿਮੈਟਿਕ ਮਾਹਿਰ (ਟ੍ਰੇਨਿੰਗ ਤੇ ਪਲੇਸਮੈਂਟ) ਸ੍ਰੀ ਗੌਰਵ ਕੁਮਾਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ 1070 ਦੇ ਕਰੀਬ ਨੌਜਵਾਨਾਂ ਨੂੰ ਮੁਫਤ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਬਿਓਰੋ ਬਰਨਾਲਾ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਨਾਲ ਸੰਪਰਕ ਕਰ ਸਕਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

15 ਮਈ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ-ਬੇਰੁਜ਼ਗਾਰ

Next Post

ਸ਼ਹੀਦ ਦੀ ਪਤਨੀ ਨੂੰ ਹਾਈਕੋਰਟ ਨੇ ਦਿੱਤਾ ਇਨਸਾਫ਼,ਸਰਕਾਰ ਨੂੰ ਕੀਤਾ 5 ਲੱਖ ਜੁਰਮਾਨਾ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸ਼ਹੀਦ ਦੀ ਪਤਨੀ ਨੂੰ ਹਾਈਕੋਰਟ ਨੇ ਦਿੱਤਾ ਇਨਸਾਫ਼,ਸਰਕਾਰ ਨੂੰ ਕੀਤਾ 5 ਲੱਖ ਜੁਰਮਾਨਾ

ਸ਼ਹੀਦ ਦੀ ਪਤਨੀ ਨੂੰ ਹਾਈਕੋਰਟ ਨੇ ਦਿੱਤਾ ਇਨਸਾਫ਼,ਸਰਕਾਰ ਨੂੰ ਕੀਤਾ 5 ਲੱਖ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend