Gee 98News

ਐਸਸੀ/ਬੀਸੀ ਅਧਿਆਪਕ ਯੂਨੀਅਨ ਨੇ ਰਾਖਵਾਕਰਨ ਨਿਯਮਾਂ ਦੀ ਉਲੰਘਣਾ ਦੇ ਲਗਾਏ ਦੋਸ਼

ਚੰਡੀਗੜ੍ਹ -ਐਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਭਰਤੀਆਂ ਅਤੇ ਤਰੱਕੀਆਂ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ‘ਤੇ ਰਾਖਵਾਂਕਰਨ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਗਾਏ ਹਨ । ਯੂਨੀਅਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਅਤੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਨੇ ਕਿਹਾ ਕਿ 4161 ਮਾਸਟਰ ਕੇਡਰ ਭਰਤੀ ਦੇ ਮਾਮਲੇ ਵਿੱਚ ਮਾਨਯੋਗ ਹਾਈਕੋਰਟ ਨੇ ਸਰਕਾਰ ਨੂੰ ਸ਼ੀਸ਼ਾ ਵਿਖਾਇਆ ਹੈ ।‌ ਉਨ੍ਹਾਂ ਕਿਹਾ ਕਿ 4161 ਮਾਸਟਰ ਕੇਡਰ ਭਰਤੀ ਵਿੱਚ ਰਾਖਵੇਂਕਰਨ ਦੀ ਨੀਤੀ ਦਾ ਸਰਕਾਰ ਵੱਲੋਂ ਘਾਣ ਕੀਤਾ ਗਿਆ ।‌ ਉਨ੍ਹਾਂ ਕਿਹਾ ਕਿ ਹਾਈਕੋਰਟ ਵੱਲੋਂ ਸੀਨੀਆਰਤਾ ਸੂਚੀਆਂ ਗ਼ਲਤ ਕਰਾਰ ਦੇਣ ਅਤੇ ਰੱਦ ਕਰ ਦੇਣ ਬਾਵਜੂਦ ਵੀ ਸਰਕਾਰ ਨੇ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਜੋ ਸਪੱਸ਼ਟ ਕਰਦਾ ਹੈ ਕਿ ਸਰਕਾਰ ਰਾਖਵਾਂਕਰਨ ਨੀਤੀ ਦੀ ਜਾਣ ਬੁੱਝ ਕੇ ਉਲੰਘਣਾ ਕਰ ਰਹੀ ਹੈ । ਆਗੂਆਂ ਨੇ ਦੱਸਿਆ ਕਿ ਕੌਮੀ ਐਸ ਸੀ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ 17 ਮਈ ਨੂੰ ਅਗਲੀ ਸੁਣਵਾਈ ਰੱਖੀ ਗਈ ਹੈ। ਇਸ ਮੌਕੇ ਯੂਨੀਅਨ ਦੇ ਹੋਰ ਆਗੂ ਵੀ ਹਾਜ਼ਰ ਸਨ।

error: Content is protected !!