Gee 98News

ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਇਆ ਜਾਗਰੁਕਤਾ ਕੈਂਪ

ਬਰਨਾਲਾ 11 ਮਈ ( ਨਿਰਮਲ ਸਿੰਘ ਪੰਡੋਰੀ )-

ਸਖੀ-ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਇਥੇ ਵਾਰਡ ਨੰ.15 ਵਿਖੇ ਮਹਿਲਾਵਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜਯੋਤੀ ਵੰਸ਼ (ਸੈਂਟਰ ਇੰਚਾਰਜ), ਨਿਧੀ ਜਿੰਦਲ (ਆਂਗਣਵਾੜੀ ਵਰਕਰ), ਜਸਬੀਰ ਕੌਰ (ਕੇਸ ਵਰਕਰ) ਅਤੇ ਗੁਰਪ੍ਰੀਤ ਕੌਰ (ਪੀ,ਐਫ.ਓ) ਵੀ ਮੌਜੂਦ ਸਨ। ਕੈਂਪ ਵਿੱਚ ਉਹਨਾਂ ਵੱਲੋਂ ਸੈਂਟਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਮਹਿਲਾਵਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਗਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ ਵਿਖੇ ਪਹੁੰਚ ਕਰ ਸਕਦੀ ਹੈ, ਜਿੱਥੇ ਉਸ ਨੂੰ ਇੱਕ ਹੀ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਕਾਊਂਸਲਿੰਗ ਅਤੇ ਸ਼ੈਲਟਰ ਦੀਆਂ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵਿਮੈਨ ਹੈਲਪਲਾਈਨ ਨੰ. 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।  

error: Content is protected !!