Gee 98News

ਸ਼ਹਿਣਾ ਨੂੰ ਨਗਰ ਪੰਚਾਇਤ ਬਣਾਉਣ ਖ਼ਿਲਾਫ਼ ਨਰੇਗਾ ਮਜ਼ਦੂਰਾਂ ਨੇ ਦਿੱਤਾ ਧਰਨਾ

ਬਰਨਾਲਾ 11 ਮਈ ( ਸੋਨੀ ਧਨੌਲਾ)-
ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸ਼ਹਿਣਾ ਪਿੰਡ ਨੂੰ ਨਗਰ ਪੰਚਾਇਤ ਨਾ ਬਣਾਉਣ ਦੀ ਮੰਗ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ, ਜਗਰਾਜ ਸਿੰਘ, ਪੱਪੂ ਸਿੰਘ ਆਦਿ ਨੇ ਕਿਹਾ ਕਿ ਜੇਕਰ ਪਿੰਡ ਸ਼ਹਿਣਾ ਨੂੰ ਨਗਰ ਪੰਚਾਇਤ ਬਣਾਇਆ ਜਾਂਦਾ ਹੈ ਤਾਂ ਉੱਥੇ ਦੇ ਮਗਨਰੇਗਾ ਸਕੀਮ ਤਹਿਤ ਬਣੇ 1100 ਜਾਬ ਕਾਰਡ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵੱਡੇ ਪਿੰਡਾਂ ਨੂੰ ਨਗਰ ਪੰਚਾਇਤ ਬਣਾ ਕੇ ਗਰੀਬ ਕਿਰਤੀਆਂ ਦਾ ਕੰਮ ਖਤਮ ਕਰਨਾ ਚਾਹੁੰਦੀ ਹੈ। ਲੋਕਾਂ ਨੂੰ ਇਸ ਸਰਕਾਰ ਤੋਂ ਕਾਫ਼ੀ ਜਿਆਦਾ ਉਮੀਦਾਂ ਸਨ ਪਰ ਇਸ ਸਰਕਾਰ ਨੇ ਲੋਕਾਂ ਨੂੰ ਦੇਣਾ ਤਾਂ ਕੀ ਸੀ ਸਗੋਂ ਪਹਿਲਾਂ ਮਿਲੀਆਂ ਸਕੀਮਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਸਕੂਲਾਂ ’ਚ ਕੋਈ ਵੀ ਦਰਜਾਚਾਰ‌ ਕਰਮਚਾਰੀ ਭਰਤੀ ਨਹੀਂ ਕੀਤੇ ਜਾ ਰਹੇ । ਪੰਜਾਬ ਦੇ ਸਾਰੇ ਦਫ਼ਤਰਾਂ ’ਚ ਪੋਸਟਾਂ ਖਾਲੀ ਪਈਆਂ ਹਨ। ਪੰਜਾਬ ’ਚ 36 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮ ਹਨ, ਜਿੰਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾ ਮੰਗ ਕੀਤੀ ਕਿ ਪੰਜਾਬ ’ਚ ਕੱਟੇ ਗਏ ਨੀਲੇ ਕਾਰਡਾਂ ਨੂੰ ਮੁੜ੍ਹ ਬਹਾਲ ਕੀਤਾ ਜਾਵੇ। ਮਗਨਰੇਗਾ ਸਕੀਮ ਨੂੰ ਬੰਦ ਕਰਨ ਦੀਆਂ ਚਾਲਾਂ ਬੰਦ ਕੀਤੀਆਂ ਜਾਣ। ਮਜ਼ਦੂਰਾਂ ਦੇ ਮਗਨਰੇਗਾ ਸਕੀਮ ਤਹਿਤ ਕੀਤੇ ਕੰਮ ਦੇ ਪੈਸੇ ਪਾਏ ਜਾਣ । ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ। ਇਸ ਮੌਕੇ ਨਛੱਤਰ ਸਿੰਘ, ਭੋਲੀ ਕੌਰ, ਸੁਖਮਿੰਦਰ ਕੌਰ, ਮਹਿੰਦਰ ਸਿੰਘ, ਸੁਦਾਗਰ ਸਿੰਘ ਤੇ ਸੁਖਦੇਵ ਸਿੰਘ ਆਦਿ ਵੀ ਹਾਜ਼ਰ ਸਨ।

error: Content is protected !!