Skip to main content

Gee 98News

ਗਵਰਨਰ ਸ੍ਰੀ ਪੁਰੋਹਿਤ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਕ ਵਾਰ ਫੇਰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਪਾਲ ਦੋ ਵਾਰ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ ਕਿ ਉਨ੍ਹਾਂ ਦੇ ਦੂਜੇ ਦੌਰੇ ਦੌਰਾਨ ਰਾਜਪਾਲ ਵੱਲੋਂ ਕੀਤੀਆਂ ਟਿੱਪਣੀਆਂ ਕਾਰਨ ਸਰਕਾਰ ਨੇ ਰਾਜ ਭਵਨ ਵਿਚਕਾਰ ਤਣਾਅ ਵੀ ਪੈਦਾ ਹੋ ਗਿਆ ਸੀ । ਹੁਣ ਰਾਜਪਾਲ 7 ਅਤੇ 8 ਜੂਨ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ । ਰਾਜਪਾਲ ਦੇ ਦੌਰੇ ਦੌਰਾਨ ਰਾਜ ਭਵਨ ਦੇ ਅਧਿਕਾਰੀਆਂ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਹੈ ।

error: Content is protected !!