Skip to main content

Gee 98News

ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਕਵਾਇਦ ਸ਼ੁਰੂ-ਡਾ. ਬਲਬੀਰ ਸਿੰਘ

ਚੰਡੀਗੜ੍ਹ -ਪੰਜਾਬ ਦੇ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਜਲਦੀ ਹੀ ਬੂਰ ਪੈ ਸਕਦਾ ਹੈ । ਪੰਜਾਬ ਸਰਕਾਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ ਕਰ ਰਹੀ ਹੈ । ਸੂਬੇ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਜਲਦੀ ਹੀ ਇਕ ਨੀਤੀ ਲੈ ਕੇ ਆਵੇਗੀ । ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਜਥੇਬੰਦੀਆਂ NHM ਕਰਮਚਾਰੀ ਯੂਨੀਅਨ,ਐਨਆਰਐਚਐਮ ਕਰਮਚਾਰੀ ਸੰਘ, ਦਰਜਾ ਚਾਰ ਕਰਮਚਾਰੀ ਯੂਨੀਅਨਾਂ, ਡਰਾਈਵਰ ਐਸੋਸੀਏਸ਼ਨ ਪੰਜਾਬ, ਫਾਰਮੇਸੀ ਅਫ਼ਸਰ ਐਸੋਸੀਏਸ਼ਨ,ਸੀਐਚਓ ਐਸੋਸੀਏਸ਼ਨ, ਕੰਟਰੈਕਟ MPHW ਫੀਮੇਲ ਯੂਨੀਅਨ,2212 ਕੰਟਰੈਕਟ MPHW ਫੀਮੇਲ ਐਸੋਸੀਏਸ਼ਨ, ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ, ਫੇਰ ਸਟੋਰ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਤੇ ਸਰਕਾਰ ਆਯੂਸ਼ਮਾਨ ਯੋਜਨਾ ਅਧੀਨ ਜਲਦੀ ਹੀ ਠੇਕੇ ‘ਤੇ ਰੱਖੇ ਕਰਮਚਾਰੀਆਂ ਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ।

error: Content is protected !!