Skip to main content

Gee 98News

ਐਸ.ਬੀ.ਆਈ ਆਰਸੇਟੀ ਨੇ ਸਿਖਿਆਰਥੀਆਂ ਨੂੰ ਵੰਡੇ ਸਰਟੀਫ਼ਿਕੇਟ

ਬਰਨਾਲਾ 20 ਮਈ ( ਨਿਰਮਲ ਸਿੰਘ ਪੰਡੋਰੀ )-

ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 30 ਦਿਨਾਂ ਦਾ ਵਿਮੈਨ ਟੇਲਰ ਦਾ ਕੋਰਸ ਪੂਰਾ ਕੀਤਾ ਗਿਆ । ਇਸ ਸਮਾਰੋਹ ਵਿੱਚ ਫੈਕਲਟੀ ਸ਼੍ਰੀ ਸੁਖਦੇਵ ਸਿੰਘ ਨੇ ਸਿਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ। ਉਹਨਾਂ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਸਾਰੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ।

error: Content is protected !!