Skip to main content

Gee 98News

ਚੰਡੀਗੜ੍ਹ-ਰਿਜ਼ਰਵ ਬੈਂਕ ਆਫ ਇੰਡੀਆ ਨੇ 2000 ਦਾ ਨੋਟ ਬਦਲਣ ਸਬੰਧੀ ਲੋਕਾਂ ਨੂੰ ਜਲਦਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਹੈ ।‌ ਆਰਬੀਆਈ ਨੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ 2000 ਦਾ ਨੋਟ ਬਦਲਾਉਣ ਲਈ ਚਾਰ ਮਹੀਨੇ ਤੱਕ ਦਾ ਸਮਾਂ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ । ਆਰਬੀਆਈ ਨੇ ਬੈਂਕਾਂ ਨੂੰ ਵੀ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਗਰਮੀ ਦੇ ਮੌਸਮ ਦੌਰਾਨ 2000 ਦਾ ਨੋਟ ਬਦਲਾਉਣ ਲੋਕਾਂ ਲਈ ਉਚਿਤ ਪ੍ਰਬੰਧ ਕੀਤੇ ਜਾਣ ।‌ ਜ਼ਿਕਰਯੋਗ ਹੈ ਕਿ 2000 ਦਾ ਕਰੰਸੀ ਨੋਟ ਬੰਦ ਕਰ ਦਿੱਤਾ ਗਿਆ ਹੈ ਜਿਸ ਨੂੰ ਬਦਲਾਉਣ ਅਤੇ ਬੈਂਕਾਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ । ਸਟੇਟ ਬੈਂਕ ਆਫ਼ ਇੰਡੀਆ ਨੇ ਕਿਹਾ ਹੈ ਕਿ ਨੋਟ ਬਦਲਾਉਣ ਲਈ ਕਿਸੇ ਸ਼ਨਾਖਤੀ ਕਾਰਡ ਦੀ ਜ਼ਰੂਰਤ ਨਹੀਂ ਅਤੇ ਨਾ ਹੀ ਕਿਸੇ ਫਾਰਮ ਭਰਨ ਦੀ ਲੋੜ ਹੋਵੇਗੀ ।

Leave a Reply

Your email address will not be published. Required fields are marked *

error: Content is protected !!