Gee 98News

EX CM ਬੇਅੰਤ ਸਿੰਘ ਕਤਲ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 2 ਜੂਨ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਇਕ ਦੋਸ਼ੀ ਨੂੰ ਅਦਾਲਤ ਨੇ ਜ਼ਮਾਨਤ ਦਿੱਤੀ ਹੈ । ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਹੁਕਮ ਪਾਸ ਕਰਦੇ ਹੋਏ ਦੋ-ਦੋ ਲੱਖ ਦੀਆਂ ਜ਼ਮਾਨਤਾਂ ਭਰਨ ਲਈ ਕਿਹਾ ਹੈ । ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਮੰਨੇ ਗਏ ਗੁਰਮੀਤ ਸਿੰਘ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੇ ਇਸੇ ਅਧਾਰ ‘ਤੇ ਆਪਣੀ ਰਿਹਾਈ ਦੀ ਪਟੀਸ਼ਨ ਪਾਈ ਸੀ ਕਿ ਉਹ ਜੇਲ੍ਹ ਵਿਚ 27 ਸਾਲ ਪੂਰੇ ਕਰ ਚੁੱਕਿਆ ਹੈ ।

error: Content is protected !!