Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੇਰੀ ਕੱਲ੍ਹ ਨਾ ਵੈਰਨੇ (ਸਰਕਾਰੇ) ਆਈ…ਮਿੱਤਰਾਂ (ਬੇਰੁਜ਼ਗਾਰਾਂ) ਦੀ ਜਾਨ ‘ਤੇ ਬਣੀ…!

Nirmal Pandori by Nirmal Pandori
06/02/2023
in ਪੰਜਾਬ
Reading Time: 1 min read
A A
0
ਤੇਰੀ ਕੱਲ੍ਹ ਨਾ ਵੈਰਨੇ (ਸਰਕਾਰੇ) ਆਈ…ਮਿੱਤਰਾਂ (ਬੇਰੁਜ਼ਗਾਰਾਂ) ਦੀ ਜਾਨ ‘ਤੇ ਬਣੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਕੀਤਾ ਐਲਾਨ

ਚੰਡੀਗੜ੍ਹ 2 ਜੂਨ ( ਨਿਰਮਲ ਸਿੰਘ ਪੰਡੋਰੀ)-ਨੌਕਰੀ ਦੀ ਉਡੀਕ ਵਿੱਚ ਉਮਰ ਲੰਘਾ ਚੁੱਕੇ ਬੇਰੁਜ਼ਗਾਰ ਨੌਜਵਾਨਾਂ ਦੇ ਸਬਰ ਦਾ ਪਿਆਲਾ ਭਰਦਾ ਜਾ ਰਿਹਾ ਹੈ । ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਰਕਾਰਾਂ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨਾ ਭਰਨ ਕਰਕੇ ਸੂਬੇ ਦੇ ਹਜ਼ਾਰਾਂ ਦੀ ਗਿਣਤੀ ਨੌਜਵਾਨ ਆਪਣੀਆਂ ਡਿਗਰੀਆਂ ਹੱਥਾਂ ਵਿੱਚ ਚੁੱਕੀ ਫਿਰਦੇ ਹਨ, ਵਰ੍ਹਿਆਂ ਤੋਂ ਨੌਕਰੀ ਦੀ ਉਡੀਕ ‘ਚ ਇਨ੍ਹਾਂ ਬੇਰੁਜਗਾਰ ਨੌਜਵਾਨਾਂ ਦੀ ਉਮਰ ਦੀ ਹੱਦ ਵੀ ਲੰਘ ਚੁੱਕੀ ਹੈ । ਭਗਵੰਤ ਮਾਨ ਸਰਕਾਰ ਦੀ ਕੈਬਨਿਟ ਸਬ ਕਮੇਟੀ ਨੇ ਇਹਨਾਂ ਬੇਰੁਜ਼ਗਾਰਾਂ ਨੂੰ ਸਮੱਸਿਆ ਦੇ ਹੱਲ ਦਾ ਭਰੋਸਾ ਦਿਤਾ ਸੀ ਪ੍ਰੰਤੂ ਸਰਕਾਰ ਆਪਣੇ ਭਰੋਸੇ ‘ਤੇ ਖਰੀ ਨਹੀਂ ਉੱਤਰ ਰਹੀ । ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਅਤੇ ਓਵਰਏਜ਼ ਮਲਟੀਪਰਪਜ਼ ਹੈਲਥ ਵਰਕਰਜ਼ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਉਮਰ ਹੱਦ ਵਿੱਚ ਛੋਟ ਦੇ ਮਸਲੇ ਬਾਰੇ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਉਮਰ ਹੱਦ ਵਿੱਚ ਛੋਟ ਦੇਣ ਦਾ ਭਰੋਸਾ ਦਿੱਤਾ ਸੀ ਜੋ ਕਿ ਅਜੇ ਤੱਕ ਉਸ ਦਾ ਐਲਾਨ ਨਹੀਂ ਹੋਇਆ। ਓਵਰਏਜ਼ ਬੇਰੁਜ਼ਗਾਰ ਨੌਜਵਾਨਾਂ ਨੇ ਪੰਜਾਬ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਅਤੇ ਸਿਹਤ ਮਹਿਕਮੇ ਵਿੱਚ ਉਮਰ ਹੱਦ ਛੋਟ ਦੇ ਕੇ ਖਾਲੀ ਪਈਆਂ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕੀਤਾ ਜਾਵੇ। ਯੂਨੀਅਨ ਵੱਲੋਂ ਉਮਰ ਹੱਦ ਵਿੱਚ ਛੋਟ ਦੇ ਕੇ ਭਰਤੀ ਕਰਨ ਦੀ ਮੰਗ ਨੂੰ ਲੈ ਕੇ 7 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਾਰ-ਵਾਰ ਸਟੇਜਾਂ ਉੱਤੇ ਓਵਰਏਜ ਬੇਰੁਜ਼ਗਾਰਾਂ ਲਈ ਉਮਰ ਹੱਦ ਵਧਾਉਣ ਦੀ ਗੱਲ ਕੀਤੀ ਜਾਂਦੀ ਹੈ, ਪਰ ਸਰਕਾਰ ਨੇ ਮਾਸਟਰ ਕੇਡਰ 4161 ਅਤੇ ਈ ਟੀ ਟੀ 5994 ਪੋਸਟਾਂ ਵਿੱਚ ਸਰਕਾਰ ਵੱਲੋਂ ਲਾਰਾ ਲਾਉਣ ਦੇ ਬਾਵਜੂਦ ਉਮਰ ਹੱਦ ਛੋਟ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਸਰਕਾਰ ਨੇ ਆਉਣ ਵਾਲੀ ਮਾਸਟਰ ਭਰਤੀ ਵਿਚ 55% ਦੀ ਬੇਤੁਕੀ ਸ਼ਰਤ ਨੂੰ ਲਾਗੂ ਕਰ ਦਿੱਤਾ ਹੈ, ਉਸ ਨੂੰ ਰੱਦ ਕੀਤਾ ਜਾਵੇ। ਯੂਨੀਅਨ ਦੀ ਮੰਗ ਹੈ ਕਿ ਨਿਯਮਾਂ ਵਿੱਚ ਸੋਧ ਕਰਕੇ ਭਰਤੀ ਦੀ ਉਮਰ ਹੱਦ 37 ਤੋ ਵਧਾ ਕੇ 42 ਸਾਲ ਕੀਤੀ ਜਾਵੇ,ਉਮਰ ਹੱਦ ਪਾਰ ਕਰ ਚੁੱਕੇ ਸਾਰੇ ਬੇਰੁਜ਼ਗਾਰਾਂ ਨੂੰ ਘੱਟੋ ਘੱਟ ਇੱਕ ਮੌਕਾ ਦਿੱਤਾ ਜਾਵੇ, ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ। ਬਹਰਹਾਲ ! ਅੱਜ-ਕੱਲ, ਅੱਜ-ਕੱਲ, ਕਰਦਿਆਂ ਕਰਦਿਆਂ ਸਰਕਾਰਾਂ ਨੇ ਇਹਨਾਂ ਬੇਰੁਜ਼ਗਾਰਾਂ ਦੀ ਨੌਕਰੀ ਦੀ ਉਮਰ ਹੱਦ ਵੀ ਟਪਾ ਦਿੱਤੀ ਹੈ। ਸਰਕਾਰੀ ਨੌਕਰੀ ਦੀ ਆਸ ਵਿਚ ਆਪਣੀ ਉਮਰ ਦੇ ਕੀਮਤੀ ਵਰ੍ਹੇ ਵਿਦਿਅਕ ਸੰਸਥਾਵਾਂ ਵਿਚ ਲੰਘਾ ਹੋਣ ਵਾਲੇ ਇਨ੍ਹਾਂ ਬੇਰੁਜਗਾਰ ਨੌਜਵਾਨਾਂ ਦਾ ਮਾਨਸਿਕ ਅਤੇ ਆਰਥਿਕ ਪਰ ਡਰ ਦਾ ਮਾਹੌਲ ਹੁੰਦਾ ਜਾ ਰਿਹਾ ਹੈ । ਇਹਨਾਂ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਸਮੇਂ-ਸਮੇਂ ਦੀਆਂ ਸਰਕਾਰਾਂ ਦਾ ਰਵੱਈਆ ਕੁਝ ਇਸ ਤਰ੍ਹਾਂ ਦਾ ਰਿਹਾ ਹੈ ਕਿ ” ਤੇਰੀ ਕੱਲ੍ਹ ਨਾ ਵੈਰਨੇ (ਸਰਕਾਰੇ) ਆਈ… ਮਿੱਤਰਾਂ (ਬੇਰੁਜ਼ਗਾਰਾਂ) ਦੀ ਜਾਨ ‘ਤੇ ਬਣੀ…!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#barnalanews#healthdepartment#education department#punjabnews
Previous Post

EX CM ਬੇਅੰਤ ਸਿੰਘ ਕਤਲ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ

Next Post

ਆਂਗਣਵਾੜੀ ਵਰਕਰਾਂ ਦੀ ਮੰਗ ਨੂੰ ਪਿਆ ਬੂਰ,ਮਿਲ ਗਿਆ ਮੋਬਾਈਲ ਪੈਕੇਜ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਆਂਗਣਵਾੜੀ ਵਰਕਰਾਂ ਦੀ ਮੰਗ ਨੂੰ ਪਿਆ ਬੂਰ,ਮਿਲ ਗਿਆ ਮੋਬਾਈਲ ਪੈਕੇਜ

ਆਂਗਣਵਾੜੀ ਵਰਕਰਾਂ ਦੀ ਮੰਗ ਨੂੰ ਪਿਆ ਬੂਰ,ਮਿਲ ਗਿਆ ਮੋਬਾਈਲ ਪੈਕੇਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend