Gee 98News

ਮੈਂ ਸਿਰਫ ਰਾਜ ਭਵਨ ਵਿੱਚ ਬੈਠੇ ਰਹਿਣ ਵਾਲਾ ‘ਰਾਜਪਾਲ’ ਨਹੀਂ ਹਾਂ-ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ, 3 ਜੂਨ- ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 7 ਅਤੇ 8 ਜੂਨ ਨੂੰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ । ਰਾਜਪਾਲ ਪੰਜਵੀਂ ਵਾਰ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ । ਆਪਣੇ ਸਰਹੱਦੀ ਦੌਰਿਆਂ ਬਾਰੇ ਰਾਜਪਾਲ ਨੇ ਕਿਹਾ ਕਿ “ਉਹ ਸਿਰਫ ਰਾਜ ਭਵਨ ਵਿੱਚ ਬੈਠੇ ਰਹਿਣ ਵਾਲੇ ਰਾਜਪਾਲ ਨਹੀਂ ਹਨ” । ਉਨ੍ਹਾਂ ਕਿਹਾ ਕਿ ਇਸ ਵਾਰ 7 ਅਤੇ 8 ਜੂਨ ਨੂੰ ਉਹ ਸਰਹੱਦੀ ਜ਼ਿਲ੍ਹਿਆਂ ਦੇ ਪਿੰਡਾਂ ਦਾ ਦੌਰਾ ਕਰਨਗੇ ਤਾਂ ਜੋ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਦੇਖ ਅਤੇ ਮਹਿਸੂਸ ਕਰ ਸਕਣ । ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦੇ ਬਹੁਤ ਸਾਰੇ ਫਾਇਦੇ ਹਨ। ਕੇਂਦਰ ਅਤੇ ਰਾਜ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਮਿਲ ਕੇ ਕੰਮ ਕਰਦੀਆਂ ਹਨ। ਆਪਸ ਵਿੱਚ ਗੱਲਬਾਤ ਹੁੰਦੀ ਹੈ। ਜ਼ਿੰਮੇਵਾਰੀ ਨਿਸ਼ਚਿਤ ਕੀਤੀ ਜਾਂਦੀ ਹੈ, ਜਿਸ ਦਾ ਅਸਰ ਸਰਹੱਦ ‘ਤੇ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਦੇ ਰੂਪ ‘ਚ ਵੀ ਦੇਖਿਆ ਜਾ ਸਕਦਾ ਹੈ।

error: Content is protected !!