Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਬਣ ਸਕਦੈ ਬਿਜਲੀ ਸੰਕਟ, ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

Nirmal Pandori by Nirmal Pandori
06/06/2023
in ਪੰਜਾਬ
Reading Time: 1 min read
A A
0
ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਬਣ ਸਕਦੈ ਬਿਜਲੀ ਸੰਕਟ, ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਜੂਨ ‌( ਨਿਰਮਲ ਸਿੰਘ ਪੰਡੋਰੀ)-ਪੰਜਾਬ ‘ਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਸੰਕਟ ਗਹਿਰਾ ਹੋ ਸਕਦਾ ਹੈ । ਪੰਜਾਬ ਦੇ ਮੁੱਖਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਕੇਂਦਰੀ ਪੂਲ ਚੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ । ਭਗਵੰਤ ਮਾਨ ਨੇ ਆਪਣੇ ਪੱਤਰ ਵਿੱਚ 15 ਜੂਨ ਤੋਂ 15 ਅਕਤੂਬਰ ਤਕ ਇੱਕ ਹਜ਼ਾਰ ਮੈਗਾਵਾਟ ਬਿਜਲੀ ਦੀ ਅਲਾਟਮੈਂਟ ਨੂੰ ਵਧਾਉਣ ਦੀ ਮੰਗ ਕੀਤੀ ਹੈ । ਚੇਤੇ ਰਹੇ ਕਿ ਥੋੜੇ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਅੱਖ ਝਪੱਕਾ ਵੀ ਨਹੀਂ ਮਾਰੇਗੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਬਿਜਲੀ ਸਪਲਾਈ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ ਪਰੰਤੂ ਕੇਂਦਰੀ ਬਿਜਲੀ ਮੰਤਰੀ ਨੂੰ ਮੁੱਖ ਮੰਤਰੀ ਦਾ ਲਿਖਿਆ ਇਹ ਪੱਤਰ ਪੰਜਾਬ ‘ਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੰਦਾ ਹੈ । ਦੂਜੇ ਪਾਸੇ ਮੌਸਮ ਵਿਭਾਗ ਨੇ ਇਸ ਵਾਰ ਪੰਜਾਬ ‘ਚ ਘੱਟ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ ।‌ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਅਗਵਾਈ ਹੇਠ ਪਿਛਲੇ ਦਿਨੀਂ ਹੋਈ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਇਹ ਪਹਿਲਾ ਪੱਤਰ ਹੈ ਜਿਸ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਹੈ । ਮੁੱਖ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੇ ਪੱਤਰ ਤੋਂ ਬਾਅਦ ਚਰਚਾ ਛਿੜ ਗਈ ਹੈ ਇਹ ਨੀਤੀ ਆਯੋਗ ਦੀ ਮੀਟਿੰਗ ਸੂਬੇ ਦੇ ਮੁੱਦੇ ਉਠਾਉਣ ਦਾ ਵਧੀਆ ਮੰਚ ਸੀ ਕਿਉਂਕਿ ਇਹ ਸਿੱਧੇ ਮੱਥੇ ਮੰਗਣਾ ਅਤੇ ਚਿੱਠੀਆਂ ਰਾਹੀਂ ਮੰਗਣ ਵਿੱਚ ਫਰਕ ਹੁੰਦਾ ਹੈ । ਕੇਂਦਰ ਨੇ ਪੰਜਾਬ ਨੂੰ ਦਿੱਤੇ ਜਾਣ ਵਾਲੇ ਫੰਡਾਂ ਵਿੱਚ ਪਹਿਲਾਂ ਹੀ ਵੱਡੀ ਕਟੌਤੀ ਕੀਤੀ ਹੋਈ ਐ ਤੇ ਕੁਝ ਫੰਡ ਰੋਕੇ ਵੀ ਹੋਏ ਹਨ । ਜੇਕਰ ਮੁੱਖ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨੂੰ ਲਿਖੇ ਪੱਤਰ ਸਬੰਧੀ ਕੇਂਦਰ ਸਰਕਾਰ ਦਾ ਰਵੱਈਆ ਨਾਂਹ ਪੱਖੀ ਰਿਹਾ ਤਾਂ ਪੰਜਾਬ ਦੇ ਲੋਕਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਅਸ਼ਲੀਲਤਾ ਅਤੇ ਨਗਨਤਾ ਸਬੰਧੀ ਕੇਰਲਾ ਹਾਈਕੋਰਟ ਦਾ ਮਹੱਤਵਪੂਰਨ ਫ਼ੈਸਲਾ

Next Post

12 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ-ਵਰਿੰਦਰ ਮੋਮੀ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
12 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ-ਵਰਿੰਦਰ ਮੋਮੀ

12 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ-ਵਰਿੰਦਰ ਮੋਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend