Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

12 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ-ਵਰਿੰਦਰ ਮੋਮੀ

Nirmal Pandori by Nirmal Pandori
06/06/2023
in ਪੰਜਾਬ
Reading Time: 1 min read
A A
0
12 ਜੂਨ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ-ਵਰਿੰਦਰ ਮੋਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 6 ਜੂਨ ( ਜੀ98 ਨਿਊਜ਼ ਸਰਵਿਸ )-

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ’ਚ ਕੀਤੀ ਗਈ। ਜਿਸ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਫੀਲਡ ਅਤੇ ਦਫਤਰਾਂ ’ਚ ਬਤੌਰ ਇਨਲਿਸਟਮੈਂਟ ਤੇ ਆਊਟਸੋਰਸ ਅਧੀਨ ਪਿਛਲੇ 10-15 ਸਾਲਾਂ ਤੋਂ ਕੰਮ ਕਰਦੇ ਵਰਕਰਾਂ ਨੂੰ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਲਈ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨਾਲ ਚੱਲ ਰਹੇ ਗੱਲਬਾਤ ਦੇ ਪ੍ਰੋਸੈਸ ’ਤੇ ਚਰਚਾ ਕਰਨ ਉਪਰੰਤ 12 ਜੂਨ ਦੇ ਉਲੀਕੇ ਹੋਏ ਧਰਨੇ ਦੀ ਤਿਆਰੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਵਰਿੰਦਰ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਬ-ਕਮੇਟੀ ’ਚ ਸ਼ਾਮਲ ਮੰਤਰੀਆਂ ਦੇ ਨਾਲ 5 ਅਪ੍ਰੈਲ 2023 ਨੂੰ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਕ ਵਿਭਾਗੀ ਮੁਖੀ, ਜਸਸ ਮੋਹਾਲੀ ਵੱਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੇ ਪੱਕੇ ਰੁਜਗਾਰ ਲਈ ਕੋਈ ਨੀਤੀ ਜਾਂ ਪਾਲਸੀ ਤਿਆਰ ਨਹੀਂ ਕੀਤੀ ਹੈ ਪਰ ਵਿਭਾਗੀ ਮੁਖੀ ਦੇ ਆਦੇਸ਼ਾਂ ਤਹਿਤ 30 ਅਪ੍ਰੈਲ ਨੂੰ ਚੀਫ ਇੰਜੀਨੀਅਰ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਦੀ ਇਕ ਹੋਰ ਸਬ-ਕਮੇਟੀ ਬਣਾ ਦਿੱਤੀ ਗਈ ਹੈ, ਜੋ ਵਰਕਰਾਂ ਦੇ ਹਿੱਤ ਵਿਚ ਪਾਲਸੀ ਬਣਾਉਣ ’ਚ ਅਣਦੇਖੀ ਕਰ ਰਹੀ ਹੈ,ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੀ ਵਿਉਤਬੰਦੀ ਅਨੁਸਾਰ ਮੁੱਖ ਇੰਜੀਨੀਅਰ, ਜਸਸ ਵਿਭਾਗ, ਪਟਿਆਲਾ ਦੇ ਪੱਤਰ ਨੰਬਰ ਜਸਸ/ਅਨਗ(7) 39 ਮਿਤੀ 11-01-2018 ਨੂੰ ਬਣਾਈ ਗਈ ਤਜਵੀਜ ਨੂੰ ਲਾਗੂ ਕੀਤਾ ਜਾਵੇ ਜਾਂ ਯੂਨੀਅਨ ਵਲੋਂ 19 ਅਪ੍ਰੈਲ ਨੂੰ ਵਿਭਾਗ ਕੋਲ ਭੇਜੀ ਤਜਵੀਜ ਦੀਆਂ ਸਿਫਾਰਸਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਟ/ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਤਾਂ ਜੋ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪੀਸ ਰਹੇ ਵਰਕਰਾਂ ਦਾ ਰੁਜਗਾਰ ਪੱਕਾ ਹੋਣ ਨਾਲ ਭਵਿੱਖ ਸੁਰੱਖਿਅਤ ਹੋ ਸਕੇ, ਇਸ ਲਈ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਲੈ ਕੇ ਰੈਗੂਲਰ ਕਰਨ ਵਾਲੀ ਪ੍ਰਪੋਜਲ ਸਰਕਾਰ ਦੀ ਕੈਬਨਿਟ ਸਬ-ਕਮੇਟੀ ਕੋਲ ਤੁਰੰਤ ਭੇਜ ਕੇ ਲਾਗੂ ਕਰਵਾਉਣ ਦੀ ਸਿਫਾਰਸ਼ ਕੀਤੀ ਜਾਵੇ। ਨਹੀਂ ਤਾਂ ਵਿਭਾਗੀ ਅਧਿਕਾਰੀਆਂ ਦੀ ਸਬ ਕਮੇਟੀ ਦੇ ਖਿਲਾਫ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ12 ਜੂਨ ਨੂੰ ਹੈਡ ਆਫਿਸ ਪਟਿਆਲਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਣਮਿੱਥੇ ਸਮੇਂ ਲਈ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਦੋ ਤੱਕ ਵਰਕਰਾਂ ਦੇ ਪੱਕੇ ਰੁਜਗਾਰ ਦੀ ਗਾਰੰਟੀ ਕਰਨ ਵਾਲੀ ਤਜਵੀਜ ਤਿਆਰ ਕਰਕੇ ਅਗਲੀ ਕਾਰਵਾਈ ਸਰਕਾਰ ਕੋਲ ਭੇਜੀ ਨਹੀਂ ਜਾਂਦੀ ਹੈ, ਇਹ ਧਰਨਾ ਜਾਰੀ ਰੱਖਿਆ ਜਾਵੇਗਾ, ਜਿਸਦੀ ਜਿੰਮੇਵਾਰੀ ਵਿਭਾਗੀ ਅਧਿਕਾਰੀਆਂ ਦੀ ਹੋਵੇਗੀ। ਧਰਨੇ ’ਚ ਸਾਰੇ ਪੰਜਾਬ ਵਿਚੋਂ ਹਜਾਰਾਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਣੇ 12 ਜੂਨ ਨੂੰ ਪਟਿਆਲੇ ਵੱਲ ਕੂਚ ਕਰਨਗੇ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਪ੍ਰਦੂਮਣ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਖਾਨ, ਉਕਾਰ ਸਿੰਘ, ਗੁਰਵਿੰਦਰ ਬਾਠ ਬਲਜੀਤ ਭੱਟੀ, ਜਿਲ੍ਹਾ ਆਗੂ ਰਘੁਬੀਰ ਸਿੰਘ, ਹਰਜਿੰਦਰ ਮੋਮੀ, ਮੇਜਰ ਸਿੰਘ, ਸਤਨਾਮ ਖਿਆਲਾ, ਗੁਰਵਿੰਦਰ ਪੰਜੋਲੀ , ਜੀਤ ਸਿੰਘ ਬਠੋਈ ਆਦਿ ਵੱਖ ਵੱਖ ਜ਼ਿਲ੍ਹਿਆਂ ਦੇ ਆਗੂਆਂ ਅਤੇ ਦਫਤਰੀ ਸਟਾਫ ਦੀ ਸਬ ਕਮੇਟੀ ਦੇ ਸੂਬਾ ਆਗੂ ਸੰਦੀਪ ਕੌਰ ਖੰਨਾ ਨੇ ਵੀ ਭਾਗ ਲਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਬਣ ਸਕਦੈ ਬਿਜਲੀ ਸੰਕਟ, ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

Next Post

ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ ‘ਤੇ ਪਾਬੰਦੀ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ ‘ਤੇ ਪਾਬੰਦੀ

ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ 'ਤੇ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend