Gee 98News

ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ

ਬਰਨਾਲਾ, 8 ਜੂਨ ( ਨਿਰਮਲ ਸਿੰਘ ਪੰਡੋਰੀ)-

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁਖ ਮਹਿਮਾਨ ਵਜੋਂ ਸਿਮਰਨਜੀਤ ਸਿੰਘ ਮਾਨ ਸੰਸਦ ਮੈਂਬਰ ਦੇ ਪ੍ਰਤੀਨਿਧੀ ਗੁਰਮੇਲ ਸਿੰਘ ਪਰਸਨਲ ਸਕਿਉਰਿਟੀ ਅਫਸਰ, ਦੀਪਕ ਸਿੰਗਲਾ, ਜਥੇਦਾਰ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ, ਸੁਖਪਾਲ ਸਿੰਘ, ਨੰਦ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਰਘਵੀਰ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ, ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ, ਪ੍ਰਿੰਸੀਪਲ ਸੁਰਜੀਤ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਪ੍ਰਿੰਸੀਪਲ ਰਾਜਿੰਦਰਪਾਲ ਸਿੰਘ, ਪ੍ਰਿੰਸੀਪਲ ਇਕਬਾਲ ਕੌਰ, ਪ੍ਰਿੰਸੀਪਲ ਨੀਰਜਾ, ਪ੍ਰਿੰਸੀਪਲ ਹਰੀਸ਼ ਬੰਸਲ ਨੇ ਸ਼ਿਰਕਤ ਕੀਤੀ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਇਸ ਯੁਵਾ ਉਤਸਵ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵਲੋਂ 5 ਯੁਵਾ ਕੇਂਦਰਿਤ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਮੋਬਾਈਲ ਫੋਟੋਗਰਾਫੀ ਮੁਕਾਬਲਾ, ਪੈਂਟਿੰਗ ਮੁਕਾਬਲਾ, ਕਵਿਤਾ ਲੇਖਣ ਮੁਕਾਬਲਾ, ਭਾਸ਼ਣ ਮੁਕਾਬਲਾ ਅਤੇ ਸਭਿਆਚਾਰਕ ਮੁਕਾਬਲਾ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਬਰਨਾਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ 15-29 ਸਾਲਾਂ ਦੇ ਨੌਜਵਾਨਾਂ ਨੇ ਭਾਗ ਲਿਆ। ਦਰਸ਼ਨ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਹਿਚਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਇਹਨਾਂ ਪ੍ਰੋਗਰਾਮਾਂ ਸਦਕਾ ਨੌਜਵਾਨਾਂ ਪੜਾਈ ਦੇ ਨਾਲ ਨਾਲ ਆਪਣੇ ਹੁਨਰ ਨੂੰ ਵੀ ਨਿਖਾਰਨ ਦਾ ਮੌਕਾ ਮਿਲਦਾ ਹੈ। ਪੈਂਟਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਦੀਪ ਸਿੰਘ, ਦੂਜਾ ਸਥਾਨ ਹੇਮਾ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਹਾਸਿਲ ਕੀਤਾ। ਮੋਬਾਈਲ ਫੋਟੋਗਰਾਫੀ ਮੁਕਾਬਲੇ ਵਿਚ ਪਹਿਲਾ ਸਥਾਨ ਅਰਜਨਦੀਪ ਸਿੰਘ, ਦੂਜਾ ਸਥਾਨ ਜਸਪ੍ਰੀਤ ਕੌਰ, ਤੇ ਤੀਜਾ ਸਥਾਨ ਪਿਰਤਪਾਲ ਸਿੰਘ ਨੇ ਹਾਸਿਲ ਕੀਤਾ। ਕਵਿਤਾ ਲੇਖਣ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਪ੍ਰੀਤ ਕੌਰ, ਦੂਜਾ ਸਥਾਨ ਹਰਮਨਦੀਪ ਸਿੰਘ ਅਤੇ ਤੀਜਾ ਸਥਾਨ ਵੀਨੂੰ ਨੇ ਹਾਸਿਲ ਕੀਤਾ। ਭਾਸ਼ਣ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਮੀਤ ਕੌਰ, ਦੂਜਾ ਸਥਾਨ ਫਿਰਦੌਸ ਯਾਸਮੀਨ ਅਤੇ ਤੀਜਾ ਸਥਾਨ ਰੋਹਿਤ ਚੌਧਰੀ ਨੇ ਹਾਸਿਲ ਕੀਤਾ। ਸੱਭਿਆਚਾਰਕ ਮੁਕਾਬਲੇ ਵਿਚ ਪਹਿਲਾ ਸਥਾਨ ਵਿਰਾਸਤ ਕਲਚਰ ਸੋਸਾਇਟੀ ਧਨੌਲਾ , ਦੂਜਾ ਸਥਾਨ ਸਰਕਾਰੀ ਸਕੂਲ ਖੁੱਡੀ ਕਲਾਂ ਦੀ ਟੀਮ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੀ ਟੀਮ ਨੇ ਹਾਸਿਲ ਕੀਤਾ। ਇਸ ਪ੍ਰੋਗਰਾਮ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਖੇਡ ਵਿਭਾਗ ਵਲੋਂ ਸਟਾਲਾਂ ਲਗਾ ਕੇ ਆਏ ਹੋਏ ਨੌਜਵਾਨਾਂ ਨੂੰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿਤੀ।  ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ, ਇਕਬਾਲ ਸਿੰਘ, ਰਾਸ਼ਟਰੀ ਯੂਥ ਵਲੰਟੀਅਰ ਨਵਰਾਜ ਸਿੰਘ, ਜਸਪ੍ਰੀਤ ਸਿੰਘ, ਰਘਵੀਰ ਸਿੰਘ, ਸਾਜਨ ਸਿੰਘ, ਅੰਮ੍ਰਿਤ ਸਿੰਘ, ਜਗਦੀਸ਼ ਸਿੰਘ, ਜੀਵਨ ਸਿੰਘ ਆਦਿ ਹਾਜ਼ਿਰ ਸਨ।

error: Content is protected !!