Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤਿੱਖੜ ਦੁਪਹਿਰੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ

Nirmal Pandori by Nirmal Pandori
06/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤਿੱਖੜ ਦੁਪਹਿਰੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 12 ਜੂਨ ( ਨਿਰਮਲ ਸਿੰਘ ਪੰਡੋਰੀ )-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਹਰਗੋਬਿੰਦ ਕੌਰ) ਦੀ ਬਲਾਕ ਬਰਨਾਲਾ ਇਕਾਈ ਨੇ ਸੀਡੀਪੀਓ ਦਫ਼ਤਰ ਅਤੇ ਡੀਪੀਓ ਦਫਤਰ ਅੱਗੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਗੱਲਬਾਤ ਕਰਦੇ ਹੋਏ ਬਲਾਕ ਪ੍ਰਧਾਨ ਦਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਹੈਲਪਰਾਂ ਦੀ ਤਨਖ਼ਾਹ ਨਹੀਂ ਦਿੱਤੀ ਗਈ । ਉਨ੍ਹਾਂ ਕਿਹਾ ਕਿ ਕਦੇ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲਦੀ, ਇਸ ਸਬੰਧੀ ਜਦੋ ਜ਼ਿਲ੍ਹਾ ਪੱਧਰੀ ਅਫਸਰਾਂ ਨਾਲ ਗੱਲ ਕਰਦੇ ਹਾਂ ਤਾਂ ਉਨ੍ਹਾਂ ਦਾ ਇੱਕੋ-ਇੱਕ ਜਵਾਬ ਹੁੰਦਾ ਹੈ ਕਿ ਸਿਸਟਮ‌ “ERROR” ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਆਸਾਮੀਆਂ ਦੀ ਭਰਤੀ ਜਲਦੀ ਕੀਤੀ ਜਾਵੇ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਬਦਲੀਆਂ ਸਬੰਧੀ ਖੱਜਲ ਖੁਆਰੀ ਬੰਦ ਕੀਤੀ ਜਾਵੇ । ਉਨ੍ਹਾਂ ਦੋਸ਼ ਲਗਾਇਆ ਕਿ ਅੰਡਰ ਟਰੇਨਿੰਗ ਵਰਕਰਾਂ ਤੋਂ ਜ਼ਬਰਦਸਤੀ ਆਨਲਾਈਨ ਕੰਮ ਕਰਵਾਇਆ ਜਾਂਦਾ ਹੈ ਅਤੇ ਅਜਿਹਾ ਨਾ ਕਰਨ ‘ਤੇ ਧਮਕੀਆਂ ਦਿੱਤੀਆਂ ਜਾਂਦੀਆਂ ਹਨ । ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀਆਂ ਮੰਗਾਂ ਵੱਲ ਗੌਰ ਕੀਤੀ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ।‌ ਇਸ ਮੌਕੇ ਵਰਕਰਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਂਦੇ ਖਾਧ ਪਦਾਰਥਾਂ ਦੀ ਕੁਆਲਿਟੀ ਵੀ ਠੀਕ ਨਹੀਂ ਹੁੰਦੀ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਵਾਲੇ ਪਾਣੀ ਤੇ ਵਾਸ਼ਰੂਮ ਵਗੈਰਾ ਦਾ ਪ੍ਰਬੰਧ ਵੀ ਠੀਕ ਨਹੀਂ ਹੈ । ਇਸ ਮੌਕੇ ਜਥੇਬੰਦੀ ਦੇ ਸਰਕਲ ਪ੍ਰਧਾਨ ਜਸਪਾਲ ਕੌਰ ਬਰਨਾਲਾ, ਗੁਰਮੀਤ ਕੌਰ ਕਾਲੇਕੇ, ਪਰਮਜੀਤ ਕੌਰ ਬਡਬਰ, ਹਰਕੀਰਤ ਕੌਰ ਧੌਲਾ, ਗੁਰਮੀਤ ਕੌਰ ਸੰਘੇੜਾ, ਅੰਗੂਰੀ ਹੰਡਿਆਇਆ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
Load More
Tags: #barnalanews#punjabnews
Previous Post

ਈ-ਸੇਵਾ: ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਬਦਲੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

Next Post

ਜਾਅਲੀ ਜਾਤੀ ਸਰਟੀਫਿਕੇਟ : ਗਾਇਕ ਅੰਮ੍ਰਿਤ ਮਾਨ ਦੇ ਪਿਤਾ ‘ਤੇ ਹੋਵੇਗੀ ਕਾਰਵਾਈ….!

Nirmal Pandori

Nirmal Pandori

Related Posts

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
Load More
Next Post
ਜਾਅਲੀ ਜਾਤੀ ਸਰਟੀਫਿਕੇਟ : ਗਾਇਕ ਅੰਮ੍ਰਿਤ ਮਾਨ ਦੇ ਪਿਤਾ ‘ਤੇ ਹੋਵੇਗੀ ਕਾਰਵਾਈ….!

ਜਾਅਲੀ ਜਾਤੀ ਸਰਟੀਫਿਕੇਟ : ਗਾਇਕ ਅੰਮ੍ਰਿਤ ਮਾਨ ਦੇ ਪਿਤਾ 'ਤੇ ਹੋਵੇਗੀ ਕਾਰਵਾਈ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend