Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੀ ਨੂੰਹ ਬਣੀ ਡਾਕੂ ਹਸੀਨਾ…ਲੁਧਿਆਣੇ ਕੈਸ਼ ਕੰਪਨੀ ਵਿੱਚ ਕਰੋੜਾਂ ਦੀ ਲੁੱਟ ਦੀ ਮਾਸਟਰਮਾਈਂਡ ਨਿਕਲੀ

Nirmal Pandori by Nirmal Pandori
06/14/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦੀ ਨੂੰਹ ਬਣੀ ਡਾਕੂ ਹਸੀਨਾ…ਲੁਧਿਆਣੇ ਕੈਸ਼ ਕੰਪਨੀ ਵਿੱਚ ਕਰੋੜਾਂ ਦੀ ਲੁੱਟ ਦੀ ਮਾਸਟਰਮਾਈਂਡ ਨਿਕਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 14 ਜੂਨ ( ਨਿਰਮਲ ਸਿੰਘ ਪੰਡੋਰੀ )-

ਪਿਛਲੇ ਦਿਨੀਂ ਲੁਧਿਆਣਾ ਵਿਖੇ ਹੋਈ ਕੈਸ਼ ਕੰਪਨੀ ਵਿੱਚ ਕਰੋੜਾਂ ਰੁਪਏ ਦੀ ਲੁੱਟ ਦੇ ਸੁਰਾਗ ਬਰਨਾਲਾ ਤੱਕ ਆ ਪੁੱਜੇ ਹਨ । ਲੁਧਿਆਣਾ ਪੁਲਿਸ ਨੇ ਬਰਨਾਲਾ ਤੋਂ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕਰੋੜਾਂ ਦੀ ਨਕਦੀ ਵੀ ਬਰਾਮਦ ਕੀਤੀ ਹੈ,ਜੋ ਲੁੱਟੀ ਗਈ ਸੀ ‌। ਕੈਸ਼ ਕੰਪਨੀ ਤੋਂ ਕਰੋੜਾਂ ਦੇ ਡਾਕੇ ਦੀ ਮਾਸਟਰਮਾਈਂਡ ਮਨਦੀਪ ਕੌਰ ਬਰਨਾਲਾ ਦੀ ਨੂੰਹ ਦੱਸੀ ਜਾ ਰਹੀ ਹੈ ਜਿਸ ਦਾ ਸਹੁਰਾ ਘਰ ਬਰਨਾਲਾ ਤੋਂ ਸੰਘੇੜਾ ਰੋਡ ‘ਤੇ ਸਾਹਿਬ ਸਿੰਘ ਨਗਰ ਵਿੱਚ ਹੈ । ਮਨਦੀਪ ਕੌਰ ਦਾ ਸਹੁਰਾ ਮਹਿੰਦਰ ਸਿੰਘ ਉਸਾਰੀ ਮਿਸਤਰੀ ਦਾ ਕੰਮ ਕਰਦਾ ਹੈ । ਉਸਦਾ ਪਤੀ ਜਸਵਿੰਦਰ ਸਿੰਘ ਵੀ ਲੁੱਟ ਦੀ ਵਾਰਦਾਤ ਵਿੱਚ ਸ਼ਾਮਲ ਹੈ । ਮਨਦੀਪ ਕੌਰ ਦਾ ਪੇਕਾ ਪਿੰਡ ਡੇਹਲੋਂ ਦੱਸਿਆ ਜਾ ਰਿਹਾ ਹੈ,ਅਜੇ ਕੁਝ ਮਹੀਨੇ ਪਹਿਲਾਂ ਹੀ ਮਨਦੀਪ ਕੌਰ ਦੀ ਜਸਵਿੰਦਰ ਸਿੰਘ ਨਾਲ “ਲਵ-ਮੈਰਿਜ” ਹੋਈ ਸੀ । ਮੁਹੱਲੇ ਦੇ ਕੁਝ ਲੋਕਾਂ ਨੇ ਦੱਸਿਆ ਅਤੇ ਮਨਦੀਪ ਕੌਰ ਵਿਆਹ ਤੋ ਬਾਅਦ ਇੱਥੇ ਘੱਟ ਹੀ ਆਉਂਦੀ ਸੀ ਪ੍ਰੰਤੂ ਲੋਕਾਂ ਨੇ ਮਨਦੀਪ ਕੌਰ ਦੇ ਨਵਾਬਾਂ ਵਾਲੇ ਠਾਠ ਦੀ ਪੁਸ਼ਟੀ ਕੀਤੀ ਹੈ ।

ਲੁਧਿਆਣਾ ਦੀ CIA -2 ਦੀ ਟੀਮ ਨੇ ਮਨਦੀਪ ਕੌਰ ਦੇ ਸਹੁਰੇ ਘਰੋਂ ਉਸ ਦੇ ਭਰਾ ਹਰਪ੍ਰੀਤ ਸਿੰਘ ਨੂੰ 25 ਲੱਖ ਦੀ ਲੁੱਟ ਦੀ ਰਕਮ ਸਣੇ ਕਾਬੂ ਕੀਤਾ ਅਤੇ ਉਸਦੀ ਨਿਸ਼ਾਨਦੇਹੀ ‘ਤੇ ਬਰਨਾਲਾ ਤੋਂ ਹੀ ਲੁੱਟ ਦੀ ਵਾਰਦਾਤ ਵਿੱਚ ਵਰਤੀ ਗਈ ਗੱਡੀ ਨੰਬਰ PB 13BK 1818 ਮਾਰਕਾ ਸੈਵਰਲੋ ਕਰੂਜ਼ ਵੀ ਬਰਾਮਦ ਕੀਤੀ । ਇਹ ਗੱਡੀ ਹਰਪ੍ਰੀਤ ਸਿੰਘ ਦੀ ਭੈਣ ਅਤੇ ਲੁੱਟ ਮਾਸਟਰਮਾਈਂਡ ਮਨਦੀਪ ਕੌਰ ਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੇ ਹੋਰ ਦੋਸ਼ੀਆਂ ਨਾਲ ਹਮਮਸ਼ਵਰਾ ਹੋ ਕੇ ਅਰੁਣ ਕੁਮਾਰ ਉਰਫ ਕੋਚ ਦੇ ਘਰ ਕੋਲ ਤਰਪਾਲ ਨਾਲ ਢੱਕ ਕੇ ਖੜ੍ਹੀ ਕੀਤੀ ਸੀ। ਪੁਲਿਸ ਪਾਰਟੀ ਨੇ ਇਸ ਗੱਡੀ ਵਿਚੋਂ ਦੋ ਕਰੋੜ 25 ਲੱਖ 700 ਰੁਪਏ ਵੀ ਬਰਾਮਦ ਕੀਤੇ ।

Gee98 Ads

ਜ਼ਿਕਰਯੋਗ ਹੈ ਕਿ ਕੈਸ਼ ਕੰਪਨੀ ਵਿਚ 8.49 ਲੁੱਟ ਦੇ ਮਾਮਲੇ ‘ਚ ਪੁਲਿਸ ਨੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 5 ਕਰੋੜ ਦੀ ਰਕਮ ਵੀ ਬਰਾਮਦ ਕੀਤੀ ਹੈ । ਪ੍ਰੈੱਸ ਕਾਨਫਰੰਸ ਦੌਰਾਨ ਲੁਧਿਆਣਾ ਦੇ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁੱਟ ਦੀ ਕਹਾਣੀ ਵਿੱਚ ਕੰਪਨੀ ਦਾ ਹੀ ਡਰਾਇਵਰ ਮਨਜਿੰਦਰ ਸਿੰਘ ਮਨੀ ਅਤੇ ਇੱਕ ਡਾਕੂ ਹਸੀਨਾ ਮਨਦੀਪ ਕੌਰ ਮਾਸਟਰਮਾਈਂਡ ਵਜੋਂ ਸਾਹਮਣੇ ਆਏ ਹਨ । ਇਸ ਲੁੱਟ ਦੀ ਯੋਜਨਾ ਪਿਛਲੇ ਪੰਜ ਮਹੀਨਿਆਂ ਤੋਂ ਤਿਆਰ ਕੀਤੀ ਜਾ ਰਹੀ ਸੀ । ਇਸ ਲੁੱਟ ਵਿੱਚ ਸ਼ਾਮਲ 10 ਲੁਟੇਰਿਆਂ ਵਿਚੋਂ ਕਿਸੇ ਨੇ ਵੀ ਮੋਬਾਈਲ ਫੋਨ ਦੀ ਵਰਤੋਂ ਨਹੀਂ ਕੀਤੀ । ਡਾਕੇ ਦੀ ਮਾਸਟਰਮਾਈਂਡ ਡਾਕੂ ਹਸੀਨਾ ਮਨਦੀਪ ਕੌਰ ਦੇ ਭਰਾ ਨੇ ਇੰਸਟਾਗ੍ਰਾਮ ਅਕਾਊਂਂਟ ‘ਤੇ ਨੋਟਾਂ ਨਾਲ ਆਪਣੀ ਸਟੋਰੀ ਅਪਲੋਡ ਕੀਤੀ, ਇਸ ਸਟੋਰੀ ਨੇ ਪੁਲਿਸ ਲਈ ਸੋਨੇ ‘ਤੇ ਸੁਹਾਗੇ ਵਾਲਾ ਕੰਮ ਕੀਤਾ । ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੁੱਟ ਦੀ ਰਕਮ ਸਬੰਧੀ ਕੰਪਨੀ ਅਤੇ ਲੁਟੇਰਿਆਂ ਦੇ ਬਿਆਨਾਂ ਵਿੱਚ ਫਰਕ ਹੈ, ਜਦ ਸਾਰੇ ਲੁਟੇਰੇ ਕਵਰ ਹੋ ਜਾਣਗੇ ਫੇਰ ਹੀ ਅਸਲ ਰਕਮ ਦਾ ਪਤਾ ਲੱਗੇਗਾ । ਜਾਂਚ ਦੌਰਾਨ ਪੁਲਿਸ ਨੂੰ ਕੈਸ਼ ਵੈਨ ਦੇ ਡਰਾਈਵਰ ‘ਤੇ ਸ਼ੱਕ ਹੋਇਆ ਅਤੇ ਇਹ ਸ਼ੱਕ ਸਹੀ ਨਿਕਲਿਆ ਜਿਸ ਤੋਂ ਬਾਅਦ ਪੁਲਿਸ ਨੇ ਇਸੇ ਸ਼ੱਕ ਦੇ ਆਧਾਰ ‘ਤੇ ਜਾਂਚ ਨੂੰ ਅੱਗੇ ਵਧਾਇਆ ।

ਪੁਲਿਸ ਨੇ ਮੁੱਲਾਂਪੁਰ ਲਾਗੇ ਪਿੰਡ ਪੰਡੋਰੀ ਤੋਂ 3 ਨੌਜਵਾਨਾਂ ਨੂੰ ਕਾਬੂ ਕੀਤਾ ਜਿਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਹੱਥ ਇਹ ਵੱਡੀ ਸਫ਼ਲਤਾ ਲੱਗੀ । ਇਸ ਡਾਕੇ ਦੀ ਮਾਸਟਰਮਾਈਂਡ ਡਾਕੂ ਹਸੀਨਾ ਮਨਦੀਪ ਕੌਰ ਫਰਾਰ ਹੈ ਜਿਸਦੇ ਖ਼ਿਲਾਫ਼ ਪੁਲਿਸ ਨੇ ਸਰਕੂਲਰ ਨੋਟਿਸ ਜਾਰੀ ਕਰ ਦਿੱਤਾ ਹੈ । ਇਸ ਡਾਕੇ ਦੀ ਯੋਜਨਾ ਸ਼ੁੱਕਰਵਾਰ ਨੂੰ ਇਸ ਕਰਕੇ ਬਣਾਈ ਗਈ ਕਿਉਂਕਿ ਮਨਜਿੰਦਰ ਮਨੀ ਨੂੰ ਪਤਾ ਸੀ ਕਿ ਸ਼ਨੀਵਾਰ-ਐਤਵਾਰ ATM ਵਿੱਚ ਕੈਸ਼ ਨਹੀਂ ਪਾਇਆ ਜਾਂਦਾ ਹੈ ਇਸ ਲਈ ਸ਼ੁਕਰਵਾਰ ਨੂੰ ਕੈਸ਼ ਜ਼ਿਆਦਾ ਹੁੰਦਾ ਹੈ। ਕੰਪਨੀ ਦਾ ਮੁਲਾਜ਼ਮ ਹੋਣ ਦੇ ਨਾਤੇ ਮਨਜਿੰਦਰ ਮਨੀ ਨੂੰ ਪੂਰੀ ਜਾਣਕਾਰੀ ਸੀ ਕਿ ਕੈਸ਼ ਕਿਹੜੇ ਹਲਾਤਾਂ ਵਿੱਚ ਰੱਖਿਆ ਜਾਂਦਾ ਹੈ ‌ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਕਿੱਥੇ ਕਮਜ਼ੋਰ ਪੁਆਇੰਟ ਹਨ । ਮਨਜਿੰਦਰ ਸਿੰਘ ਮਨੀ ਨੇ ਹੀ ਮਨਦੀਪ ਕੌਰ ਨੂੰ ਨਾਲ ਲੈ ਕੇ ਇਸ ਡਾਕੇ ਦੀ ਯੋਜਨਾ ਬਣਾਈ ਹੈ ਅਤੇ ਬਾਕੀ ਲੁਟੇਰਿਆਂ ਨੂੰ ਜਲਦੀ ਅਮੀਰ ਹੋਣ ਦੇ ਸੁਪਨੇ ਦਿਖਾ ਕੇ ਆਪਣੇ ਨਾਲ ਰਲਾਇਆ । ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਬਾਕੀ ਲੁਟੇਰਿਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews#punjabpolice #barnalapolice
Previous Post

…ਪਿੰਡਾਂ ਦੀਆਂ ਗਲੀਆਂ-ਨਾਲੀਆਂ ਬਣਾਉਣ ਸਬੰਧੀ ਨਵੇਂ ਨਿਯਮ ਲਾਗੂ,ਹੁਣ ਇਉਂ ਬਨਣਗੀਆਂ ਗਲੀਆਂ ਤੇ ਨਾਲੀਆਂ

Next Post

ਸਵੱਛ ਭਾਰਤ ਮਿਸ਼ਨ: ਜ਼ਿਲ੍ਹਾ ਬਰਨਾਲਾ ਨੂੰ ਗ੍ਰੀਨ ਜ਼ੋਨ ਹੇਠ ਲਿਆਉਣ ਲਈ ਯਤਨ ਤੇਜ਼

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
Load More
Next Post
ਸਵੱਛ ਭਾਰਤ ਮਿਸ਼ਨ: ਜ਼ਿਲ੍ਹਾ ਬਰਨਾਲਾ ਨੂੰ ਗ੍ਰੀਨ ਜ਼ੋਨ ਹੇਠ ਲਿਆਉਣ ਲਈ ਯਤਨ ਤੇਜ਼

ਸਵੱਛ ਭਾਰਤ ਮਿਸ਼ਨ: ਜ਼ਿਲ੍ਹਾ ਬਰਨਾਲਾ ਨੂੰ ਗ੍ਰੀਨ ਜ਼ੋਨ ਹੇਠ ਲਿਆਉਣ ਲਈ ਯਤਨ ਤੇਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend