Gee 98News

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਨੂੰ ਸ਼ੱਕੀ ਹਾਲਾਤਾਂ’ਚ ਜ਼ਹਿਰ ਦੇਣ ਦੀਆਂ ਖ਼ਬਰਾਂ

ਚੰਡੀਗੜ੍ਹ,15 ਜੂਨ-ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵਿਦੇਸ਼ ਰਹਿ ਰਹੇ ਅਵਤਾਰ ਸਿੰਘ ਖੰਡਾ ਬਾਰੇ ਵੱਡੀ ਖ਼ਬਰ ਹੈ । ਅਵਤਾਰ ਸਿੰਘ ਖੰਡਾ ਨੂੰ ਸ਼ੱਕੀ ਹਾਲਾਤਾਂ ਵਿੱਚ ਜ਼ਹਿਰ ਦੇਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਨਾਲ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਅਵਤਾਰ ਸਿੰਘ ਖੰਡਾ ਇਸ ਵੇਲੇ ਯੂਕੇ ਵਿੱਚ ਰਹਿ ਰਿਹਾ ਹੈ। ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਰਹਿ ਚੁੱਕੇ ਅਵਤਾਰ ਸਿੰਘ ਨੂੰ ਲੰਡਨ ਭਾਰਤੀ ਹਾਈ ਕਮਿਸ਼ਨ ਦਫ਼ਤਰ ਵਿੱਚ ਭੰਨਤੋੜ ਕਰਨ ਅਤੇ ਭਾਰਤੀ ਦੂਤਘਰ ਦੇ ਬਾਹਰ ਤਿਰੰਗਾ ਉਤਾਰਨ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ । ਅਵਤਾਰ ਸਿੰਘ ਖੰਡਾ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਮੰਨਿਆ ਜਾ ਰਿਹਾ ਹੈ ਅਤੇ ਇਹ ਵੀ ਦੋਸ਼ ਲੱਗਦੇ ਰਹੇ ਹਨ ਕਿ ਉਸਨੇ ਭਾਈ ਅਮ੍ਰਿਤਪਾਲ ਸਿੰਘ ਨੂੰ ਲੁਕਣ ਵਿੱਚ ਮਦਦ ਕੀਤੀ ਸੀ ।

error: Content is protected !!