Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਦਲ ਪਰਿਵਾਰ ਨੂੰ ਆਪਣੇ ਹੱਕ ਵਿਚ ਬੋਲਣ ਵਾਲੇ ਹੀ ਚੰਗੇ ਲੱਗਦੇ ਹਨ-ਪਰਮਿੰਦਰ ਢੀਂਡਸਾ

Nirmal Pandori by Nirmal Pandori
06/16/2023
in ਪੰਜਾਬ
Reading Time: 1 min read
A A
0
ਬਾਦਲ ਪਰਿਵਾਰ ਨੂੰ ਆਪਣੇ ਹੱਕ ਵਿਚ ਬੋਲਣ ਵਾਲੇ ਹੀ ਚੰਗੇ ਲੱਗਦੇ ਹਨ-ਪਰਮਿੰਦਰ ਢੀਂਡਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਜੂਨ -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਦਲ ਪਰਿਵਾਰ ਦੇ ਇਸ਼ਾਰੇ `ਤੇ ਮੌਜੂਦਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ ਗਿਆ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਲਹਾਉਣ ਦੀ ਕਾਰਵਾਈ ਨੇ ਇਕ ਵਾਰੀ ਫਿਰ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਸਿੱਖ ਪੰਥ ਦੀਆਂ ਸਿਰਮੋਰ ਸੰਸਥਾਵਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਅਧੀਨ ਕੰਮ ਕਰ ਰਹੀਆਂ ਹਨ। ਢੀਂਡਸਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਬੀਤੇ ਕੁੱਝ ਸਮੇਂ ਤੋਂ ਬਾਦਲ ਦਲ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ‘ਤੋਂ ਇਲਾਵਾ ਅਕਾਲੀ ਦਲ ਦੀ ਪ੍ਰਬੰਧ ਵਿਵਸਥਾ ਤੇ ਸਵਾਲ ਖੜ੍ਹੇ ਕਰ ਰਹੇ ਸਨ ਅਤੇ ਇਹ ਬਾਦਲ ਪਰਿਵਾਰ ਨੂੰ ਬਿਲਕੁਲ ਵੀ ਹਜ਼ਮ ਨਹੀ ਹੋ ਰਿਹਾ ਸੀ। ਜਿਸ ਦੇ ਨਤੀਜੇ ਵਜੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਖੇਡੀਆਂ ਜਾ ਰਹੀਆਂ ਅਜਿਹੀਆਂ ਕੋਝੀਆਂ ਚਾਲਾਂ ਨਾਲ ਸਿੱਖ ਪੰਥ ਨੂੰ ਕਮਜੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਅਜਿਹੇ ਵਿਚ ਸਿੱਖਾਂ ਦੀ ਸਿਰਮੋਰ ਪੰਥਕ ਸੰਸਥਾਵਾਂ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਹਟਾਉਣਾ ਹੋਰ ਵੀ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਆਪਣੇ ਹੱਕ ਵਿਚ ਬੋਲਣ ਵਾਲੇ ਹੀ ਚੰਗੇ ਲੱਗਦੇ ਹਨ ਜਦਕਿ ਉਨ੍ਹਾਂ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਬਾਦਲ ਦਲ ਵਲੋਂ ਪੰਥਕ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਅਤੇ ਪੰਥਕ ਸੰਸਥਾਵਾਂ `ਤੇ ਸਦਾ ਲਈ ਅਜ਼ਾਰੇਦਾਰੀ ਕਾਇਮ ਕਰਨ ਦੇ ਇਰਾਦੇ ਨਾਲ ਘੜੀਆਂ ਜਾ ਰਹੀਆਂ ਸਾਜਿਸ਼ਾਂ ਕਾਰਨ ਹੀ ਸਦੀ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਹਾਸ਼ੀਏ ‘ਤੇ ਆ ਪਹੁੰਚੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਭਾਰਤੀ ਅਥਲੈਟਿਕਸ ਦੀ ਚੋਣ ਕਮੇਟੀ ਦੇ ਚੇਅਰਮੈਨ ਰੰਧਾਵਾ ਨੇ ਦਿੱਤਾ ਅਸਤੀਫਾ

Next Post

…ਤੇ ਜਦੋਂ ਡਾਕਟਰ ਸਾਬ੍ਹ ਭੇਸ ਬਦਲ ਕੇ ਹਸਪਤਾਲ ਆ ਗਏ ਤਾਂ ਪੜ੍ਹੋ ਕੀ ਹੋਇਆ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
…ਤੇ ਜਦੋਂ ਡਾਕਟਰ ਸਾਬ੍ਹ ਭੇਸ ਬਦਲ ਕੇ ਹਸਪਤਾਲ ਆ ਗਏ ਤਾਂ ਪੜ੍ਹੋ ਕੀ ਹੋਇਆ

…ਤੇ ਜਦੋਂ ਡਾਕਟਰ ਸਾਬ੍ਹ ਭੇਸ ਬਦਲ ਕੇ ਹਸਪਤਾਲ ਆ ਗਏ ਤਾਂ ਪੜ੍ਹੋ ਕੀ ਹੋਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend