Gee 98News

ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਨਵਾਂ ਰੁਤਬਾ

-ਗੁਰਦਾਸਪੁਰ ਰੈਲੀ ‘ਚ ਕੀਤੇ ਤਿੱਖੇ ਹਮਲੇ]

ਜੀ98 ਨਿਊਜ਼ ਸਰਵਿਸ,18 ਜੂਨ-

ਚੰਡੀਗੜ੍ਹ-ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ ਵਿਖੇ ਇੱਕ ਭਰਵੀਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ । ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਮੈਂ ਆਪਣੀ ਪੂਰੀ ਜ਼ਿੰਦਗੀ ‘ਚ ਕਦੇ ਵੀ ਆਮ ਆਦਮੀ ਪਾਰਟੀ ਵਰਗੀ ਖਾਲੀ ਵਾਅਦਿਆਂ ਵਾਲੀ ਸਰਕਾਰ ਨਹੀਂ ਦੇਖੀ। ਇੱਥੋਂ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ਦਾ ਦੌਰਾ ਕਰਵਾਉਂਦਾ ਹੈ। ਮੁੱਖ ਮੰਤਰੀ ਦਾ ਸਾਰਾ ਸਮਾਂ ਕੇਜਰੀਵਾਲ ਦੇ ਦੌਰੇ ‘ਤੇ ਹੀ ਲੱਗ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪਰ ਮੁੱਖ ਮੰਤਰੀ ਕੋਲ ਪੰਜਾਬ ਲਈ ਸਮਾਂ ਨਹੀਂ ਹੈ। ਸ਼ਬਦੀ ਹਮਲੇ ਜਾਰੀ ਰੱਖਦੇ ਹੋਏ ਸ੍ਰੀ ਸ਼ਾਹ ਨੇ ਕਿਹਾ ਕਿ CM ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਪਾਇਲਟ ਹਨ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਦੱਖਣੀ ਰਾਜਾਂ ਵਿੱਚ ਇਸ਼ਤਿਹਾਰ ਦੇਣ ‘ਤੇ ਵੀ ਸਵਾਲ ਉਠਾਏ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਗੁਣਗਾਣ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਵਿਦੇਸ਼ਾਂ ਵਿੱਚ ਭਾਰਤ ਦਾ ਮਾਣ ਵਧਾਇਆ ਹੈ। ਮੋਦੀ ਨੇ ਦੇਸ਼ ਦਾ ਨਾਂ ਰੌਸ਼ਨ ਕਰਨ ਦਾ ਕੰਮ ਕੀਤਾ। ਪ੍ਰਧਾਨ ਮੰਤਰੀ ਹੁਣੇ G7 ਸਿਖਰ ਸੰਮੇਲਨ ਵਿਚ ਗਏ ਅਤੇ ਉਥੋਂ ਅਫਰੀਕਾ ਗਏ। ਕੋਈ ਆਟੋਗ੍ਰਾਫ ਮੰਗਦਾ ਹੈ, ਕੋਈ ਸਮਾਂ ਮੰਗਦਾ ਹੈ, ਕੋਈ ਉਨ੍ਹਾਂ ਦੇ ਪੈਰ ਛੂਹ ਲੈਂਦਾ ਹੈ। ਮੋਦੀ ਜਿੱਥੇ ਵੀ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਨਾਅਰੇ ਭਾਜਪਾ ਜਾਂ ਮੋਦੀ ਦੇ ਨਹੀਂ ਸਗੋਂ ਦੇਸ਼ ਦੀ ਇੱਜ਼ਤ ਲਈ ਲਗਾਏ ਜਾਂਦੇ ਹਨ।

Gee98 Ads
error: Content is protected !!