Skip to main content

Gee 98News

ਗੁਰਦੁਆਰਾ ਐਕਟ : SGPC ਨੇ ਸਰਕਾਰ ਦੀ ਸੋਧ ਕੀਤੀ ਰੱਦ

ਅੰਮ੍ਰਿਤਸਰ ,26 ਜੂਨ ( Gee98 news service)-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ‌1925 ਵਿੱਚ ਕੀਤੀ ਸੋਧ ਨੂੰ ਰੱਦ ਕਰ ਦਿੱਤਾ ਹੈ । ਪੰਜਾਬ ਸਰਕਾਰ ਵੱਲੋਂ ਐਕਟ ਵਿੱਚ ਸੋਧ ਕਰਨ ਸਬੰਧੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਮਤਾ ਪਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀ ਵਿਸ਼ੇਸ਼ ਇਜਲਾਸ ਬੁਲਾਇਆ ਸੀ, ਜਿਸ ਵਿੱਚ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਕੀਤੀ ਸੋਧ ਵਾਪਸ ਨਹੀਂ ਲੈਂਦੀ ਤਾਂ ਇਸ ਦਾ ਵੱਡੇ ਪੱਧਰ ‘ਤੇ ਵਿਰੋਧ ਸ਼ੁਰੂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਲਗਾਇਆ ਜਾਵੇਗਾ । ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਸ ਅਤੇ ਦਾਹੜੀ ਬਾਰੇ ਬੇਅਦਬੀ ਸ਼ਬਦ ਬੋਲਣ ਦੀ ਨਿੰਦਾ ਵੀ ਕੀਤੀ ਅਤੇ ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਵੀ ਮਤਾ ਪਾਸ ਕੀਤਾ ਗਿਆ।

error: Content is protected !!