Skip to main content

Gee 98News

ਪਰਲਜ਼ ਗਰੁੱਪ ਦੀਆਂ ਜਾਇਦਾਦਾਂ ‘ਤੇ ਸਰਕਾਰ ਨੇ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ, 29 ਜੂਨ-ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹਨਾਂ ਨੂੰ ਵੇਚ ਕੇ ਪੀੜਤਾਂ ਦੇ ਪੈਸੇ ਵਾਪਸ ਕੀਤੇ ਜਾ ਸਕਣ । ਇਸ ਪ੍ਰਕਿਰਿਆ ਸੰਬੰਧੀ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਪਰਲ ਗਰੁੱਪ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕ੍ਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ । ਮੁੱਖ ਮੰਤਰੀ ਨੇ ਕਿਹਾ ਕਿ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਮਾਲ ਵਿਭਾਗ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਜਾਇਦਾਦਾਂ ਨੂੰ ਕੋਈ ਵੇਚ/ਖਰੀਦ ਨਾ ਸਕੇ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੀ ਪਰਲ ਗਰੁੱਪ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ ।

error: Content is protected !!