Skip to main content

Gee 98News

ਕੈਪਟਨ ਅਮਰਿੰਦਰ ਸਿੰਘ ‘ਤੇ ਹੋਵੇਗੀ ਸਖਤ ਵਿੱਤੀ ਕਾਰਵਾਈ.. ਭਗਵੰਤ ਮਾਨ ਨੇ ਕੀਤਾ ਟਵੀਟ

ਚੰਡੀਗੜ੍ਹ 2 ਜੁਲਾਈ ( Gee98 news service)-
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਸਖਤ ਵਿੱਤੀ ਕਾਰਵਾਈ ਕਰਨ ਦੇ ਸੰਕੇਤ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਯੂਪੀ ਦੇ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਰੱਖ ਕੇ ਉਸ ਉਪਰ ਖਰਚ ਕੀਤੀ 55 ਲੱਖ ਦੀ ਰਕਮ ਦੇ ਬਿੱਲਾਂ ਦਾ ਭੁਗਤਾਨ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਨਹੀਂ ਕੀਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਸਾ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ । ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿੱਚ ਇਹ ਵੀ ਕਿਹਾ ਕਿ ਜੇਕਰ ਕੈਪਟਨ ਅਤੇ ਰੰਧਾਵਾ ਇਹ ਪੈਸਾ ਨਹੀਂ ਦੇਣਗੇ ਤਾਂ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਹੂਲਤਾਂ ਰੋਕੀਆਂ ਜਾਣਗੀਆਂ । ਇਕ ਸਾਬਕਾ ਮੁੱਖ ਮੰਤਰੀ ਅਤੇ ਮੰਤਰੀ ਪ੍ਰਤੀ ਮੌਜੂਦਾ ਮੁੱਖ ਮੰਤਰੀ ਦੇ ਇਹਨਾਂ ਤੇਵਰਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ ।

error: Content is protected !!