Skip to main content

Gee 98News

ਹਾਈਕੋਰਟ ਨੇ ਦਿੱਤੀ ਬਲਾਤਕਾਰ ਪੀੜ੍ਹਤਾ ਨੂੰ ਗਰਭਪਾਤ ਦੀ ਇਜਾਜ਼ਤ

ਚੰਡੀਗੜ੍ਹ,3 ਜੁਲਾਈ ( Gee98 news service )-
ਬਲਾਤਕਾਰ ਕਾਰਨ ਗਰਭਵਤੀ ਹੋਈ ਕਰਨਾਲ ਦੀ 26 ਸਾਲਾ ਲੜਕੀ ਨੂੰ ਗਰਭਪਾਤ ਕਰਵਾਉਣ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫ਼ੈਸਲਾ ਦਿੰਦੇ ਹੋਏ ਕਿਹਾ ਕਿ ਵੱਡੀ ਰਾਹਤ ਦਿੰਦਿਆਂ ਗਰਭਪਾਤ ਦੀ ਇਜਾਜ਼ਤ ਦੇ ਦਿਤੀ ਹੈ। ਪੀੜਤ ਲੜਕੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ “ਉਸਦੇ ਪ੍ਰਵਾਰ ਦੇ ਕਿਸੇ ਨਜ਼ਦੀਕੀ ਵਲੋਂ ਉਸ ਨੂੰ ਹਵਸ ਸ਼ਿਕਾਰ ਬਣਾਇਆ ਗਿਆ ਜਿਸ ਕਾਰਨ ਉਹ ਗਰਭਵਤੀ ਹੋ ਗਈ ਅਤੇ ਉਸ ਨੂੰ ਗਰਭਪਾਤ ਕਰਨ ਦੀ ਇਜਾਜ਼ਤ ਦਿਤੀ ਜਾਵੇ”। ਪੀੜਤਾ ਨੂੰ ਗਰਭਪਾਤ ਦੀ ਇਜਾਜ਼ਤ ਦਿੰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ” ਜਬਰ ਜਨਾਹ ਕਾਰਨ ਗਰਭ ਅਵਸਥਾ ਪੀੜਤਾ ਦੀ ਮਾਨਸਿਕ ਸਿਹਤ ਲਈ ਗੰਭੀਰ ਸੱਟ ਹੈ ਅਤੇ ਇਸ ਮਾਮਲੇ ‘ਚ ਇਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਹ ਪੀੜਤ ਨੂੰ ਉਸ ਦੀ ਖੁਦਮੁਖਤਿਆਰੀ ਤੋਂ ਵਾਂਝੇ ਕਰਨ ਦੇ ਬਰਾਬਰ ਹੋਵੇਗਾ। ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਨੇ ਗਰਭਪਾਤ ਕਰਵਾਉਣ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜਲਦੀ ਹੀ ਪੀੜਤ ਇਸ ਕੁੱਖ ਤੋਂ ਛੁਟਕਾਰਾ ਪਾ ਲਵੇਗੀ। ਹਾਈਕੋਰਟ ਨੇ ਕਿਹਾ ਕਿ “ਅਜਿਹੀ ਸਥਿਤੀ ਵਿਚ ਔਰਤ ਦੀ ਖੁਦਮੁਖਤਿਆਰੀ ਨੂੰ ਬਰਕਰਾਰ ਰੱਖਣ ਅਤੇ ਉਸਨੂੰ ਹੋਰ ਬੇਇੱਜ਼ਤ ਹੋਣ ਤੋਂ ਬਚਾਉਣ ਲਈ ਗਰਭਪਾਤ ਦੀ ਇਜਾਜ਼ਤ ਜ਼ਰੂਰੀ ਹੈ”। ਅਦਾਲਤ ਨੇ ਪੀੜਤਾ ਦੀ ਮੈਡੀਕਲ ਰਿਪੋਰਟ ਅਤੇ ਹੋਰ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਸਰਕਾਰ ਨੂੰ ਮੈਡੀਕਲ ਬੋਰਡ ਗਠਿਤ ਕਰਨ ਅਤੇ ਪੀੜਤਾ ਦੇ ਗਰਭਪਾਤ ਲਈ ਪ੍ਰਬੰਧ ਕਰਨ ਦੇ ਹੁਕਮ ਦਿਤੇ ਹਨ।

error: Content is protected !!