Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, “ਕਰੋ ਜਾਂ ਮਰੋ” ਦੀ ਲੜਾਈ ਲੜਨ ਦੇ ਮੂਡ ਵਿੱਚ ਅਧਿਆਪਕ

Nirmal Pandori by Nirmal Pandori
07/08/2023
in ਪੰਜਾਬ
Reading Time: 1 min read
A A
0
ਹੁਣ ਬਦਲ ਜਾਵੇਗੀ ਪੰਜਾਬ ਦੇ ਮਾਲ ਰਿਕਾਰਡ ਦੀ ਭਾਸ਼ਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 8 ਜੁਲਾਈ-ਪੰਜਾਬ ਸਿੱਖਿਆ ਵਿਭਾਗ ਵੱਲੋਂ ਦੋ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਕਾਰਵਾਈ ਤੋਂ ਖ਼ਫ਼ਾ ਹੋਏ ਕੱਚੇ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹੀ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ । ਮੁੱਖ ਮੰਤਰੀ ਨੂੰ ਜਾਰੀ ਕੀਤੇ ਇਸ ਨੋਟਿਸ ਦੀ ਸ਼ਬਦਾਂਵਲੀ ਤੋਂ ਜ਼ਾਹਿਰ ਹੁੰਦਾ ਹੈ ਕਿ ਅਧਿਆਪਕ ਜਥੇਬੰਦੀਆਂ ਪੰਜਾਬ ਸਰਕਾਰ ਨਾਲ “ਕਰੋ ਜਾਂ ਮਰੋ” ਦੀ ਲੜਾਈ ਲੜਨ ਦੇ ਮੂਡ ਵਿੱਚ ਹਨ । ਇੱਥੇ ਪੜ੍ਹੋ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨੂੰ ਜਾਰੀ ਕੀਤਾ ਨੋਟਿਸ :-
ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ, ਆਪ ਜੀ ਨੂੰ ਇਸ ਪੱਤਰ ਰਾਹੀਂ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਵੱਲੋਂ ਆਪਣੇ ਮੌਜੂਦਾ ਚਲਦੇ ਕਾਰਜਕਾਲ ਦੌਰਾਨ ਸੋਸ਼ਲ ਮੀਡੀਆ ‘ਤੇ ਵਾਰ-ਵਾਰ ਆਪਣੇ ਪੇਜ ਅਤੇ ਨਿਊਜ਼ ਚੈਨਲਾ ਤੋਂ ਲਾਈਵ ਹੋ ਕੇ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ‘ਚ ਜਨਤਕ ਤੌਰ ‘ਤੇ ਵਾਅਦੇ ਕਰ ਕੇ ਕੱਚੇ ਅਧਿਆਪਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਉਲਝਾਇਆ ਗਿਆ ਹੈ। ਆਪਜੀ ਦੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਕਰਕੇ ਅਧਿਆਪਕ ਤੇ ਉਨ੍ਹਾਂ ਦੇ ਮਾਸੂਮ ਬੱਚੇ ਮਾਨਸਿਕ ਤੇ ਸਰੀਰਕ ਤੌਰ ‘ਤੇ ਬਿਮਾਰ ਹੋ ਰਹੇ ਹਨ। ਸਰਕਾਰ ਵੱਲੋਂ 10 ਸਾਲਾ ਪਾਲਸੀਆਂ ਬਣਾ ਕੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਪਿੰਡਾਂ-ਸ਼ਹਿਰਾਂ ‘ਚ ਫਲੈਕਸ ਲਗਾਏ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਬਾਹਰਲੇ ਸੂਬਿਆਂ ‘ਚ ਚੋਣ ਪ੍ਰਚਾਰ ਦੌਰਾਨ ਤੁਸੀਂ ਕੱਚੇ ਅਧਿਆਪਕਾਂ ਦੇ ਪੱਕੇ ਕੀਤੇ ਜਾਣ ਸਬੰਧੀ ਝੂਠ ਬੋਲ ਕੇ ਵੋਟਾਂ ਮੰਗੀਆਂ ਜੋ ਕਿ ਅਤਿ ਨਿੰਦਣਯੋਗ ਹੈ, ਕਿਉਂਕਿ ਤੁਸੀਂ ਸਾਡੇ ਮੰਦੇ ਹਾਲਾਤ ਤੇ ਗਰੀਬੀ ‘ਤੇ ਰਾਜਨੀਤੀ ਕਰ ਰਹੇ ਹੋ ਅਤੇ ਮਜ਼ਾਕ ਦਾ ਪਾਤਰ ਬਣਾ ਰਹੇ ਹੋ। ਤੁਸੀਂ ਵੋਟਾਂ ਸਮੇਂ ਸਾਡੇ ਘਰ ਜਿਨ੍ਹਾਂ ਰੋਕ ਟੋਕ ਵੋਟਾਂ ਮੰਗਣ ਆਉਂਦੇ ਰਹੇ ਪਰ 1 ਜੁਲਾਈ ਨੂੰ ਸੰਗਰੂਰ ਤੁਹਾਡੇ ਘਰ ਸ਼ਾਂਤਮਈ ਤਰੀਕੇ ਨਾਲ ਮਿਲਣ ਆ ਰਹੇ ਅਧਿਆਪਕਾਂ ‘ਤੇ ਤੁਹਾਡੀ ਸ਼ਹਿ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਅੰਨ੍ਹੇ ਤਸ਼ੱਦਦ ਨਾਲ ਸਾਨੂੰ ਸਮਾਜਿਕ ਤੇ ਮਾਨਸਿਕ ਤੌਰ “ਤੇ ਜ਼ਲੀਲ ਕੀਤਾ ਗਿਆ ਜੋ ਮੰਦਾ ਸੀ। 19936 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਐਲਾਨ ਤੋਂ ਬਾਅਦ ਮੁੱਕਰ ਕੇ ਤਨਖਾਹ ਵਾਧੇ ਸਮੇਂ ਲੋਕਾਂ ‘ਚ ਝੂਠ ਪਰੋਸ ਕੇ ਗੁੰਮਰਾਹ ਕੀਤਾ ਜਿਵੇਂ :-

  1. ਰੈਗੂਲਰ ਸ਼ਬਦ ਵਾਰ-ਵਾਰ ਵਰਤ ਕੇ ਸਿਰਫ ਤਨਖਾਹ ‘ਚ ਵਾਧਾ ਕੀਤਾ ਗਿਆ ।
  2. ਪ੍ਰਸੂਤਾ ਛੁੱਟੀ ਜੋ ਕਿ ਪਹਿਲਾਂ ਹੀ ਸਮੇਤ ਤਨਖਾਹ ਮਿਲਦੀ ਸੀ, ਉਸ ਦਾ ਐਲਾਨ ਕੀਤਾ ਗਿਆ।
  3. ਛੁੱਟੀਆਂ ਦੀ ਤਨਖਾਹ ਦੇਣ ਦਾ ਝੂਠਾ ਧਿਆਨ ਦਿੱਤਾ ਜਦਕਿ ਲੰਮੇ ਸਮੇਂ ਤੋਂ ਪਹਿਲਾਂ ਹੀ ਮਿਲਦੀ ਹੈ।
  4. 58 ਸਾਲ ਉਮਰ ਤਕ ਰੁਜ਼ਗਾਰ ਗਾਰੰਟੀ ਦਾ ਬਿਆਨ ਦਿੱਤਾ ਜਦਕਿ ਅੱਜ ਤਕ ਦੇਣ ਦੀ ਗੱਲ ਕਿਸੇ ਸਰਕਾਰ ਵੱਲੋਂ ਨਹੀਂ ਕੀਤੀ ਗਈ।
    ਇਸ ਤੋਂ ਇਲਾਵਾ ਆਪ ਦਾ ਵਤੀਰਾ ਜ਼ਾਲਮਾਨਾ, ਗੁੰਮਰਾਹਕੁੰਨ ਅਤੇ ਮੁਕਰਨ ਵਾਲਾ ਮੰਨਦੇ ਹੋਏ ਆਪਜੀ ਤੋਂ ਅਸਤੀਫੇ ਦੀ ਮੰਗ ਕਰਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕਰਨ ‘ਤੇ ਵਿਰੋਧ ਕਰਨ ਦੀ ਤਜਵੀਜ਼ ਹੈ। ਜੇਕਰ ਆਪ ਇਸ ਸਬੰਧੀ ਕੋਈ ਸਪੱਸ਼ਟੀਕਰਨ ਦੇਣਾ ਚਾਹੁੰਦੇ ਹੋ ਤਾਂ ਉਕਤ ਤਜਵੀਜ਼ ਕੀਤੀ ਕਾਰਵਾਈ ਕਰਨ ਤੋਂ ਪਹਿਲਾਂ ਵਿਚਾਰਿਆ ਜਾਵੇਗਾ । ਸਪੱਸ਼ਟੀਕਰਨ ਕੱਚੇ ਅਧਿਆਪਕਾਂ ਅਤੇ ਪੰਜਾਬ ਦੀ ਜਨਤਾ ਦੀ ਕਚਿਹਰੀ ‘ਚ ਸੋਸ਼ਲ ਮੀਡੀਆ ਰਾਹੀਂ ਭੇਜਿਆ ਜਾਵੇ। ਜੇਕਰ ਨਿਸ਼ਚਿਤ ਸਮੇਂ ਅੰਦਰ ਕੋਈ ਸਪੱਸਟੀਕਰਨ ਜਾਂ ਹੱਲ ਨਹੀਂ ਪ੍ਰਾਪਤ ਹੋਇਆ ਤਾਂ ਸਮਝ ਲਿਆ ਜਾਵੇਗਾ ਕਿ ਤੁਸੀਂ ਝੂਠੇ ਵਾਅਦੇ ਕੀਤੇ ਸੀ ਜਿਨ੍ਹਾਂ ਤੋਂ ਮੁੱਕਰ ਰਹੇ ਹੋ, ਅਤੇ ਜਨਤਾ ਨੂੰ ਗੁੰਮਰਾਹ ਕਰ ਕੇ ਵੋਟਾਂ ਲਈਆਂ ਸੀ ਤੇ ਹੁਣ ਸਰਕਾਰ ਤਾਨਾਸ਼ਾਹ ਹੈ ਅਤੇ ਕੇਸ ਦਾ ਫੈਸਲਾ ਗੁਣ ਅਤੇ ਦੋਸ਼ਾਂ ਦੇ ਆਧਾਰ ‘ਤੇ ਲੈਂਦੇ ਹੋਏ ਆਪ ਜੀ ਵਿਰੁੱਧ ਤਿੱਖਾ ਸੰਘਰਸ਼, ਉਲੀਕਿਆ ਜਾਵੇਗਾ ਤੇ ਆਉਣ ਵਾਲੀਆਂ ਵੋਟਾਂ ਸਮੇਂ ਸਾਡੇ ਘਰਾਂ, ਪਿੰਡਾਂ ਅਤੇ ਸ਼ਹਿਰਾਂ ਦੇ ਆਉਣ ‘ਤੇ ਵਿਰੋਧ ਕੀਤਾ ਜਾਵੇਗਾ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

ਬੇ-ਔਲਾਦ ਗੁਆਂਢੀ ਨੂੰ ਬੱਚਾ ਗੋਦ ਲੈਣ ਦੀ ਦਿੱਤੀ ਸਲਾਹ ਤਾਂ ਮਿਲੀ ਦਰਦਨਾਕ ਮੌਤ,ਪੁਲਿਸ ਨੇ ਤੀਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਈ

Next Post

ਮਲੇਰਕੋਟਲਾ ਮੈਡੀਕਲ ਕਾਲਜ ਲਈ ਵਕਫ ਬੋਰਡ ਵੱਲੋਂ ਸਰਕਾਰ ਨੂੰ ਜ਼ਮੀਨ ਖਰੀਦ ਕੇ ਦੇਣ ਦੀ ਤਜਵੀਜ਼ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਵਿਰੋਧ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਮਲੇਰਕੋਟਲਾ ਮੈਡੀਕਲ ਕਾਲਜ ਲਈ ਵਕਫ ਬੋਰਡ ਵੱਲੋਂ ਸਰਕਾਰ ਨੂੰ ਜ਼ਮੀਨ ਖਰੀਦ ਕੇ ਦੇਣ ਦੀ ਤਜਵੀਜ਼ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਵਿਰੋਧ

ਮਲੇਰਕੋਟਲਾ ਮੈਡੀਕਲ ਕਾਲਜ ਲਈ ਵਕਫ ਬੋਰਡ ਵੱਲੋਂ ਸਰਕਾਰ ਨੂੰ ਜ਼ਮੀਨ ਖਰੀਦ ਕੇ ਦੇਣ ਦੀ ਤਜਵੀਜ਼ ਦਾ ਮੁਸਲਿਮ ਭਾਈਚਾਰੇ ਨੇ ਕੀਤਾ ਵਿਰੋਧ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend