Skip to main content

Gee 98News

ਮੈਡਮ ਸੁਮਰੀਤਾ PCS ਨੇ ਸੰਭਾਲਿਆ BDPO ਮਹਿਲ ਕਲਾਂ ਦਾ ਚਾਰਜ

ਮਹਿਲ ਕਲਾਂ 11 ਜੁਲਾਈ ( ਜਸਵੰਤ ਸਿੰਘ ਲਾਲੀ )- 2020 ਬੈਚ ਦੇ ਪੀਸੀਐਸ ਅਧਿਕਾਰੀ ਮੈਡਮ ਸੁਮਰੀਤਾ ਨੇ ਬਤੌਰ ਬੀਡੀਪੀਓ ਮਹਿਲ ਕਲਾਂ ਦਾ ਚਾਰਜ ਸੰਭਾਲ ਲਿਆ ਹੈ, ਉਹ ਹੈੱਡ ਕੁਆਰਟਰ ਮੋਹਾਲੀ ਤੋਂ ਬਦਲ ਕੇ ਆਏ ਹਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵੱਖ ਵੱਖ ਪਿੰਡਾਂ ਦੇ ਅਧੁਰੇ ਪਏ ਵਿਕਾਸ ਦੇ ਕੰਮਾਂ ਨੂੰ ਤੇਜੀ ਨਾਲ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ ਅਤੇ ਲੋਕਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ । ਇਸ ਮੌਕੇ ਪੰਚਾਇਤ ਅਫਸਰ ਗੁਰਮੇਲ ਸਿੰਘ, ਪੰਚਾਇਤ ਸਕੱਤਰ ਗੁਰਪ੍ਰੀਤ ਕੌਰ,ਪੰਚਾਇਤ ਸਕੱਤਰ ਰਾਜਪਾਲ ਸਿੰਘ,ਪੰਚਾਇਤ ਸਕੱਤਰ ਗੁਰਦੀਪ ਸਿੰਘ, ਪੰਚਾਇਤ ਸਕੱਤਰ ਜਸਵਿੰਦਰ ਸਿੰਘ, ਅਤੇ ਸੰਮਤੀ ਪਟਵਾਰੀ ਗੁਰਪ੍ਰੀਤ ਸਿੰਘ ਨੇ ਬੀਡੀਪੀਓ ਦਾ ਸਵਾਗਤ ਕੀਤਾ ।

error: Content is protected !!