Gee 98News

ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਹੋਵੇਗੀ-ਭਗਵੰਤ ਮਾਨ

-23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ
ਚੰਡੀਗੜ੍ਹ, 17 ਜੁਲਾਈ-ਪੰਜਾਬ ਦੇ ਅਧਿਆਪਕਾਂ ਦਾ ਦੂਜਾ ਗਰੁੱਪ 23 ਜੁਲਾਈ ਨੂੰ ਸਿੰਗਾਪੁਰ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ, ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣਾ ਕੰਮ ਨਿਬੇੜ ਕੇ ਦਫਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਸਹੂਲਤ ਮਿਲੀ। ਇਸੇ ਤਰ੍ਹਾਂ ਕਰਮਚਾਰੀਆਂ ਨੇ ਆਪਣੇ ਪਰਿਵਾਰ ਨਾਲ ਵੀ ਵੱਧ ਤੋਂ ਵੱਧ ਸਮਾਂ ਬਿਤਾਇਆ।

error: Content is protected !!