Gee 98News

Ex CM ਚੰਨੀ ਨੇ ਭਗਵੰਤ ਮਾਨ ਨੂੰ ਮੁਆਫੀ ਮੰਗਣ ਲਈ ਕਿਹਾ.. ਪੜ੍ਹੋ ਕੀ ਹੈ ਮਾਮਲਾ…?

ਚੰਡੀਗੜ੍ਹ,17 ਜੁਲਾਈ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਟਿਊਬ ਚੈਨਲ ਸ਼ੁਰੂ ਕੀਤੇ ਜਾਣ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਸੀਹਤ ਦੇ ਦਿੱਤੀ ਕਿ ਉਹ ਗੁਰਦੁਆਰਾ ਐਕਟ ਵਿੱਚ ਕੀਤੀ ਸੋਧ ਨੂੰ ਆਪਣੀ ਗਲਤੀ ਮੰਨਦੇ ਹੋਏ ਮਾਫ਼ੀ ਮੰਗਣ ਅਤੇ ਗੁਰਦੁਆਰਾ ਐਕਟ ਵਿੱਚ ਕੀਤੀ ਸੋਧ ਨੂੰ ਰੱਦ ਕੀਤਾ ਜਾਵੇ । ਸਰਦਾਰ ਚੰਨੀ ਨੇ ਕਿਹਾ ਕਿ ਜਦ ਖੁਫ਼ੀਆ ਏਜੰਸੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਗੁਰਬਾਣੀ ਪ੍ਰਸਾਰਣ ਕਰਨ ਵਾਲੀ ਕੰਪਨੀ ਦਾ ਕਾਂਟਰੈਕਟ ਖਤਮ ਹੋ ਰਿਹਾ ਹੈ ਤਾਂ ਮੁੱਖ ਮੰਤਰੀ ਨੇ ਜਲਦਬਾਜ਼ੀ ਵਿੱਚ ਫੋਕੀ ਵਾਹਵਾ ਬਟੋਰਨ ਦੀ ਖ਼ਾਤਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਿਸ ਵਿੱਚ ਇਕ ਅਜਿਹਾ ਕਾਨੂੰਨ ਪਾਸ ਕਰ ਦਿੱਤਾ ਗਿਆ ਜੋ ਮੁੱਖ ਮੰਤਰੀ ਦਾ ਘਿਨਾਉਣਾ ਅਪਰਾਧ ਮੰਨਿਆ ਜਾਵੇਗਾ। ਸਰਦਾਰ ਚੰਨੀ ਨੇ ਕਿਹਾ ਕਿ ਹੁਣ ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੀ ਗੱਲ ਆਖੀ ਹੈ ਅਤੇ ਜਲਦੀ ਹੀ ਆਪਣਾ ਸੈਟੇਲਾਈਟ ਚੈਨਲ ਵੀ ਸ਼ੁਰੂ ਕਰਨ ਦੀ ਗੱਲ ਆਖੀ ਹੈ ਤਾਂ ਮੁੱਖ ਮੰਤਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਗੁਰਦੁਆਰਾ ਐਕਟ ਸੋਧ ਰੱਦ ਕਰਨੀ ਅਤੇ ਮਾਫ਼ੀ ਮੰਗਣੀ ਚਾਹੀਦੀ ਹੈ।

error: Content is protected !!