Skip to main content

Gee 98News

ਬਰਨਾਲਾ ਵਿਖੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਦਬੋਚਿਆ

ਬਰਨਾਲਾ,18 ਜੁਲਾਈ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸੇਵਕ ਸਿੰਘ ਵਾਸੀ ਮੌੜ ਨਾਭਾ ਦਾ ਆਪਣੀ ਜ਼ਮੀਨ ਦੇ ਰਸਤੇ ਸਬੰਧੀ ਕਿਸੇ ਨਾਲ ਕੋਈ ਝਗੜਾ ਚੱਲਦਾ ਆ ਰਿਹਾ ਸੀ । ਇਸ ਮਾਮਲੇ ਨੂੰ ਹੱਲ ਕਰਵਾਉਣ ਲਈ ਪਟਵਾਰੀ ਨੇ ਸੇਵਕ ਸਿੰਘ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਦ ਸੇਵਕ ਸਿੰਘ ਨੇ ਇਸ ਮਾਮਲੇ ‘ਚ ਵਿਜੀਲੈਂਸ ਤੱਕ ਪਹੁੰਚ ਕੀਤੀ ਤਾਂ ਟ੍ਰੈਪ ਲਗਾ ਕੇ ਡੀਸੀ ਕੰਪਲੈਕਸ ਬਰਨਾਲਾ ਦੀ ਚਾਰਦੀਵਾਰੀ ਦੇ ਅੰਦਰੋਂ ਪਟਵਾਰੀ ਅੰਮ੍ਰਿਤਪਾਲ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ, ਜਿਸਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

error: Content is protected !!