Gee 98News

ਗ਼ੈਰ ਕਾਨੂੰਨੀ ਢੰਗ ਨਾਲ ਗਰਭ ਟੈਸਟ/ ਗਰਭਪਾਤ ਵਾਲੇ ਗਿਰੋਹ ਦਾ ਪਰਦਾਫਾਸ਼

-ਡਾਕਟਰ ਔਲਖ ਦੀ ਅਗਵਾਈ ਹੇਠ ਦੋਸ਼ੀ ਇੱਕ ਵਿਅਕਤੀ ਅਤੇ ਇੱਕ ਔਰਤ ਕਾਬੂ

ਬਰਨਾਲਾ, 20 ਜੁਲਾਈ ( ਨਿਰਮਲ ਸਿੰਘ ਪੰਡੋਰੀ )-

ਸਿਹਤ ਵਿਭਾਗ ਬਰਨਾਲਾ ਵੱਲੋਂ ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਜਿਸ ਕੋਲ ਕੋਈ ਮੈਡੀਕਲ ਡਿਗਰੀ ਨਹੀਂ ਹੈ ਉਹ ਬਹੁਤ ਲੰਮੇ ਸਮੇਂ ਤੋਂ ਮਹਿਜ਼ ਤੁੱਕੇ ਨਾਲ ਲੜਕਾ/ਲੜਕੀ ਦੱਸਣ ਸਬੰਧੀ ਗਰਭ ਟੈਸਟ ਕਰਦਾ ਹੈ । ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਨਾਮ ਦੇ ਇਸ ਦੋਸ਼ੀ ਵਿਅਕਤੀ ਦੀ ਆਲੇ ਦੁਆਲੇ ਰਾਜਾਂ ਵਿੱਚ ਵੀ ਭਾਲ ਸੀ ਇਸ ਲਈ ਖੁਫ਼ੀਆ ਜਾਣਕਾਰੀ ‘ਤੇ ਤੁਰੰਤ ਐਕਸ਼ਨ ਲੈਂਦਿਆਂ ਡਾਇਰੈਕਟਰ ਸਿਹਤ ਸੇਵਾਵਾਂ ( ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਦੇ ਦਿਸ਼ਾਂ ਨਿਰਦੇਸ਼,ਡਾ ਵਿਨੀਤ ਨਾਗਪਾਲ ( ਸਟੇਟ ਨੋਡਲ ਅਫਸਰ ਪੀ ਐੱਨ ਬੀ ਟੀ) ਅਤੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਪੁਲਿਸ ਪਾਰਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਜੁਆਇੰਟ ਰੇਡ ਕੀਤੀ ਗਈ ਅਤੇ ਸੁਨਾਮ ਦੇ ਇੱਕ ਘਰ ਵਿਖੇ ਦੋਸ਼ੀ ਨੂੰ ਰੰਗੇ ਹੱਥੀਂ ਟੈਸਟ ਕਰਦੇ ਹੋਏ ਫੜਿਆ ਗਿਆ । ਡਾ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਇੱਕ ਨਕਲੀ ਗਰਭਵਤੀ ਮਰੀਜ਼ ਨੂੰ ਟੈਸਟ ਕਰਵਾਉਣ ਲਈ ਇਸ ਬੰਦੇ ਕੋਲ ਭੇਜਿਆ ਗਿਆ,ਜਿਸ ਤੋਂ ਪਹਿਲਾਂ ਇਸ ਦੋਸ਼ੀ ਵਿਅਕਤੀ ਨੇ ਇਹ ਟੈਸਟ ਕਰਨ ਬਦਲੇ ਪੈਂਤੀ ਹਜ਼ਾਰ ਰੁਪਏ ਨਗਦ ਲਏ ਸਨ ਅਤੇ ਮਰੀਜ਼ ਨੂੰ ਸੁਨਾਮ ਵਿਖੇ ਇੱਕ ਔਰਤ ਦੇ ਘਰ ਬੁਲਾਇਆ ਸੀ ।

Gee98 Ads

ਵੀਰਵਾਰ 20 ਜੁਲਾਈ ਜਦੋਂ ਹੀ ਇਸ ਵਿਅਕਤੀ ਵੱਲੋਂ ਸੁਨਾਮ ਕਿਸੇ ਦੇ ਘਰ ਵਿੱਚ ਗਰਭ ਟੈਸਟ ਕਰਨਾ ਸ਼ੁਰੂ ਕੀਤਾ ਗਿਆ ਤਾਂ ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚਕੇ ਇਸ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ । ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਇੱਕ ਔਰਤ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਜੋ ਗੈਰਕਾਨੰਨੀ ਢੰਗ ਨਾਲ ਆਪਣੇ ਘਰ ਵਿੱਚ ਗਰਭਪਾਤ ਕਰਦੀ ਸੀ । ਉ੍ਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਨਾਮ ਵਿਖੇ ਪੀ.ਸੀ. ਪੀ.ਐਨ.ਡੀ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਹੈ। ਡਾਕਟਰ ਔਲਖ ਨੇ ਦੱਸਿਆ ਕਿ ਇਸ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਸਿਹਤ ਵਿਭਾਗ ਵੱਲੋਂ ਪੂਰੀ ਯੋਜਨਾ ਤਿਆਰ ਕੀਤੀ ਕਿ ਜਿਸ ਤਹਿਤ ਇਕ ਔਰਤ ਨੂੰ ਨਕਲੀ ਗਰਭਵਤੀ ਮਰੀਜ਼ ਬਣਾ ਕੇ ਭੇਜਿਆ ਗਿਆ ਸੀ। ਸਿਹਤ ਵਿਭਾਗ ਦੀ ਟੀਮ ਵਿੱਚ ਡਾ ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਬਰਨਾਲਾ , ਡਾ ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ, ਡਾ ਆਂਚਲ ਕਸ਼ਿਅਪ, ਡਾ ਸ਼ੀਖਾ ਔਰਤ ਰੋਗਾਂ ਦੇ ਮਾਹਿਰ , ਗੁਰਜੀਤ ਸਿੰਘ ਪੀ.ਐਨ.ਡੀ.ਟੀ. ਕੋਆਰਡੀਨੇਟਰ , ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ , ਡਾ ਇੰਦਰਜੀਤ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸੰਗਰੂਰ , ਡਾ ਅਮਨਪ੍ਰੀਤ ਕੌਰ ਸਿਵਲ ਹਸਪਤਾਲ ਸੰਗਰੂਰ , ਹਰਪ੍ਰੀਤ ਸਿੰਘ ਪੀ.ਐਨ.ਡੀ.ਟੀ. ਕੋਆਰਡੀਨੇਟਰ ਹੋਰ ਸਿਹਤ ਮੁਲਾਜ਼ਮ ਅਤੇ ਪੁਲਿਸ ਪਾਰਟੀ ਮੌਜੂਦ ਸੀ।

error: Content is protected !!