Gee 98News

40 ਲੱਖ ਦੀ ਲਾਗਤ ਵਾਲੀ ਬ੍ਰਿਗੇਡੀਅਰ ਬਲਵੰਤ ਸਿੰਘ ਸ਼ੇਰਗਿੱਲ ਯੂਥ ਲਾਇਬ੍ਰੇਰੀ ਦਾ ਉਦਘਾਟਨ 

ਬਰਨਾਲਾ‌ 22 ਜੁਲਾਈ ( ਨਿਰਮਲ ਸਿੰਘ ਪੰਡੋਰੀ)-ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦੇ ਜੱਦੀ ਪਿੰਡ ਦਾਨਗੜ੍ਹ ਵਿਖੇ ਉਨ੍ਹਾਂ ਦੇ ਨਾਂ ‘ਤੇ ਬਣਵਾਈ ਗਈ ਬ੍ਰਿਗੇਡੀਅਰ ਬਲਵੰਤ ਸਿੰਘ ਮੈਮੋਰੀਅਲ ਯੂਥ ਲਾਇਬ੍ਰੇਰੀ ਦਾ ਉਦਘਾਟਨ ਕੀਤਾ। 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਸ ਲਾਇਬ੍ਰੇਰੀ ਦਾ ਉਦਘਾਟਨ ਸ਼ਹੀਦ ਦੀ ਪਤਨੀ ਸਰਦਾਰਨੀ ਹਰਿੰਦਰ ਕੌਰ, ਉਨ੍ਹਾਂ ਦੀ ਬੇਟੀ ਸ੍ਰੀਮਤੀ ਪਰਨੀਤ ਸ਼ੇਰਗਿੱਲ ਜੋ ਕਿ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਹਨ ਅਤੇ ਸ੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਹਾਜ਼ਰੀ ਵਿਚ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬ੍ਰਿਗੇਡੀਅਰ ਬਲਵੰਤ ਸਿੰਘ ਸ਼ੇਰਗਿੱਲ ਦੀ 21 ਅਗਸਤ 2000 ਨੂੰ ਕੁਪਵਾੜਾ ਸੈਕਟਰ ਵਿਖੇ ਸ਼ਹੀਦ ਹੋਈ ਸੀ। ਪਿੰਡ ਵਿੱਚ ਪਹਿਲਾਂ ਉਨ੍ਹਾਂ ਨੂੰ ਸਮਰਪਿਤ ਇੱਕ ਪਾਰਕ ਹੈ ਅਤੇ ਹੁਣ ਬ੍ਰਿਗੇਡੀਅਰ ਸ਼ੇਰਗਿੱਲ ਦੀ ਯਾਦ ਵਿੱਚ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਮੰਤਰੀ ਨੇ ਕਿਹਾ, “ਇੱਕ ਰਾਸ਼ਟਰ ਦੇ ਰੂਪ ਵਿੱਚ ਅਸੀਂ ਉਨ੍ਹਾਂ ਸ਼ਹੀਦਾਂ ਦੇ ਬਹੁਤ ਰਿਣੀ ਹਾਂ ਜਿਨ੍ਹਾਂ ਨੇ ਸਾਡੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਲਾਇਬ੍ਰੇਰੀ ਉਸ ਨੇਕ ਆਤਮਾ ਨੂੰ ਸ਼ਰਧਾਂਜਲੀ ਹੈ ਜਿਸ ਨੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।” ਉਨ੍ਹਾਂ ਕਿਹਾ ਕਿ 40 ਲੱਖ ਰੁਪਏ ਦੀ ਲਾਗਤ ਨਾਲ ਇਸ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਇਸ ਵਿੱਚ ਪਿੰਡ ਦਾ ਨਰੇਗਾ ਭਵਨ ਵੀ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਕੰਪਿਊਟਰ ਅਤੇ ਹੋਰ ਕਿਤਾਬਾਂ ਸ਼ਾਮਲ ਕੀਤੀਆਂ ਜਾਣਗੀਆਂ ਤਾਂ ਜੋ ਇਹ ਥਾਂ ਨੌਜਵਾਨਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਨਾਲ-ਨਾਲ ਅੱਗੇ ਪੜ੍ਹਾਈ ਕਰਨ ਦਾ ਹੌਟਸਪੌਟ ਬਣੇ। ਇਸ ਮੌਕੇ ਸ਼ਹੀਦ ਬ੍ਰਿਗੇਡੀਅਰ ਸ਼ੇਰਗਿੱਲ ਦੀ ਪਤਨੀ ਸ੍ਰੀਮਤੀ ਹਰਿੰਦਰ ਕੌਰ ਨੇ ਪਿੰਡ ਦਾਨਗੜ੍ਹ ਦੇ ਵਿਕਾਸ ਲਈ 2 ਲੱਖ ਰੁਪਏ ਦਾਨ ਕੀਤੇ। 

error: Content is protected !!