Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫ਼ਰਜ਼ੀਵਾੜਾ : 9998 ਦੀ ਭਰਤੀ ਵਾਲੇ 457 ਅਧਿਆਪਕ ਵਿਜੀਲੈਂਸ ਦੀ ਰਾਡਾਰ ‘ਤੇ..ਸਿੱਖਿਆ ਵਿਭਾਗ ਤੋਂ ਮੰਗਿਆ ਰਿਕਾਰਡ

Nirmal Pandori by Nirmal Pandori
07/24/2023
in ਪੰਜਾਬ
Reading Time: 1 min read
A A
0
ਫ਼ਰਜ਼ੀਵਾੜਾ : 9998 ਦੀ ਭਰਤੀ ਵਾਲੇ 457 ਅਧਿਆਪਕ ਵਿਜੀਲੈਂਸ ਦੀ ਰਾਡਾਰ ‘ਤੇ..ਸਿੱਖਿਆ ਵਿਭਾਗ ਤੋਂ ਮੰਗਿਆ ਰਿਕਾਰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਜੁਲਾਈ-ਪੰਜਾਬ ‘ਚ ਜਾਅਲੀ ਸਰਟੀਫਿਕੇਟਾਂ ਦੇ ਅਧਾਰ ‘ਤੇ ਭਰਤੀ ਹੋਣ ਵਾਲੇ ਅਧਿਆਪਕਾਂ ਸਬੰਧੀ ਹੈਰਾਨੀਜਨਕ ਖੁਲਾਸੇ ਸਾਹਮਣੇ ਆ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਪੜ੍ਹਤਾਲ ਦੌਰਾਨ 16 ਸਾਲ ਪਹਿਲਾਂ ਭਰਤੀ ਹੋਏ 9998 ਅਧਿਆਪਕਾਂ ( ਟੀਚਿੰਗ ਫੈਲੋ) ਵਿੱਚੋ 457 ਅਧਿਆਪਕਾਂ ਦੇ ਤਜਰਬਾ ਸਰਟੀਫਿਕੇਟ ਜਾਂਚ ਦੀ ਕਸੌਟੀ ‘ਤੇ ਲਏ ਹਨ । ਸੂਤਰਾਂ ਅਨੁਸਾਰ ਇਨ੍ਹਾਂ ਅਧਿਆਪਕਾਂ ਦੇ ਤਜਰਬਾ ਸਰਟੀਫਿਕੇਟ ਫਰਜ਼ੀ ਅਤੇ ਹੋਰ ਕਈ ਤਰ੍ਹਾਂ ਦੀਆਂ ਗੜਬੜੀਆਂ ਵਾਲੇ ਹਨ। ਵਿਜੀਲੈਂਸ ਬਿਊਰੋ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹਨਾਂ ਅਧਿਆਪਕਾਂ ਦੇ ਤਜਰਬਾ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ 25 ਜੁਲਾਈ ਨੂੰ ਵਿਜੀਲੈਂਸ ਦੇ ਦਫ਼ਤਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ । ਦਸਤਾਵੇਜਾਂ ਦੇ ਅਧਾਰ ‘ਤੇ ਭਰਤੀ ਹੋਈ ਇਨ੍ਹਾਂ ਅਧਿਆਪਕਾਂ ਦੇ ਦਸਤਾਵੇਜਾਂ ਦੀ ਪੜ੍ਹਤਾਲ ਸਬੰਧੀ ਵਿਜੀਲੈਂਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਕਿਸੇ ਅਧਿਕਾਰੀ ਨੇ ਅਧਿਆਪਕਾਂ ਦੇ ਦਸਤਾਵੇਜ਼ ਮਿਥੀ ਤਾਰੀਖ ‘ਤੇ ਵਿਜੀਲੈਂਸ ਦੇ ਦਫ਼ਤਰ ਪੇਸ਼ ਨਹੀਂ ਕੀਤੇ ਤਾਂ ਉਸ ਅਧਿਕਾਰੀ ਨੂੰ ਵਿਜੀਲੈਂਸ ਗ੍ਰਿਫ਼ਤਾਰ ਵੀ ਕਰ ਸਕਦੀ ਹੈ। ਦੂਜੇ ਪਾਸੇ ਸਿੱਖਿਆ ਵਿਭਾਗ ਨੇ ਤਜਰਬਾ ਸਰਟੀਫਿਕੇਟ ਦੀ ਪੁਸ਼ਟੀ ਜਾਂ ਵੈਰੀਫੀਕੇਸ਼ਨ ਕਰਨ ਵਾਲੇ ਅਫ਼ਸਰਾਂ ਦਾ ਰਿਕਾਰਡ ਵੀ ਮੰਗ ਲਿਆ ਹੈ। ਇਸ ਮਾਮਲੇ ਵਿੱਚ ਇਨ੍ਹਾਂ ਅਫ਼ਸਰਾਂ ਦੀ ਵੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਭਰਤੀ ਲਈ ਜ਼ਿਲ੍ਹਾ ਪੱਧਰ ‘ਤੇ ਹੀ ਚੋਣ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਅਤੇ ਇਹਨਾਂ ਦੀ ਭਰਤੀ ਜ਼ਿਲ੍ਹਾ ਪੱਧਰ ‘ਤੇ ਹੀ ਹੋਈ ਸੀ, ਇਨ੍ਹਾਂ ਅਧਿਆਪਕਾਂ ਦਾ ਪੂਰਾ ਰਿਕਾਰਡ ਸਿੱਖਿਆ ਵਿਭਾਗ ਦੇ ਹੈੱਡ ਕੁਆਰਟਰ ਨਹੀਂ ਹੈ। ਸੂਤਰਾਂ ਅਨੁਸਾਰ ਕੁਝ ਅਧਿਆਪਕਾਂ ਵੱਲੋਂ ਕੀਤੇ ਉਕਤ ਫ਼ਰਜ਼ੀ ਵਾੜੇ ਦੀ ਪੜ੍ਹਤਾਲ ਕਰ ਰਹੀ ਕਮੇਟੀ ਨੂੰ 224 ਅਧਿਆਪਕਾਂ ਦਾ ਰਿਕਾਰਡ ਮਿਲਿਆ ਹੀ ਨਹੀਂ।

ਇਸ ਮਾਮਲੇ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਭਰਤੀ ਹੋਣ ਵਾਲੇ ਕੁਝ ਅਧਿਆਪਕਾਂ ਫ਼ਰਜ਼ੀ ਦਸਤਾਵੇਜਾਂ ਦੇ ਅਧਾਰ ‘ਤੇ ਭਰਤੀ ਹੋਣ ਦੀਆਂ ਕਨਸੋਆਂ ਦੀ ਗੰਭੀਰਤਾ ਨਾਲ ਪੜ੍ਹਤਾਲ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜੋ ਅਧਿਆਪਕ ਸਹੀ ਹਨ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਪ੍ਰੰਤੂ ਜੋ ਗ਼ਲਤ ਹੋਵੇਗਾ,ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਦੱਸਣਯੋਗ ਹੈ ਕਿ ਇਸ ਫ਼ਰਜ਼ੀਵਾੜੇ ਸੰਬੰਧੀ ਵਿਜੀਲੈਂਸ ਨੇ 8 ਮਈ ਨੂੰ ਮਾਮਲਾ ਵੀ ਦਰਜ ਕਰ ਲਿਆ ਸੀ ਅਤੇ ਗ਼ਲਤ ਪਾਏ ਜਾਣ ਵਾਲੇ ਅਧਿਆਪਕਾਂ ਨੂੰ ਇਸੇ ਮਾਮਲੇ ‘ਚ ਨਾਮਜ਼ਦ ਕੀਤਾ ਜਾਵੇਗਾ। ਵਿਜੀਲੈਂਸ ਦੀ ਉਕਤ ਮਾਮਲੇ ‘ਚ ਸਰਗਰਮੀ ਤੋਂ ਬਾਅਦ ਸਿੱਖਿਆ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਕੁਝ ਅਧਿਆਪਕਾਂ ‘ਚ ਬੇਚੈਨੀ ਪਾਈ ਜਾ ਰਹੀ ਹੈ । ਭਰੋਸੇਯੋਗ ਸੂਤਰਾਂ ਅਨੁਸਾਰ ਫਰਜ਼ੀਵਾੜੇ ਦੇ ਆਧਾਰ ‘ਤੇ ਭਰਤੀ ਹੋਣ ਵਾਲੇ ਅਧਿਆਪਕਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#education department#punjabnews#punjabpolice #barnalapolice
Previous Post

ਗੁਰਦੁਆਰੇ ਦੇ ਪ੍ਰਧਾਨ ਨੇ 13 ਵਰ੍ਹਿਆਂ ਦੀ ਬੱਚੀ ਨਾਲ ਕੀਤੀ ਛੇੜਛਾੜ, ਪੁਲਿਸ ਨੇ ਕੀਤਾ ਗ੍ਰਿਫਤਾਰ

Next Post

AK47 ‘ਚੋਂ ਗੋਲੀ ਚੱਲਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
AK47 ‘ਚੋਂ ਗੋਲੀ ਚੱਲਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

AK47 'ਚੋਂ ਗੋਲੀ ਚੱਲਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend