Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੇਸ਼ ਲਈ ਮੈਡਲ ਜਿੱਤਣ ਵਾਲੇ ਖਿਡਾਰੀ ਦਾ ਹੋਇਆ ਅਪਮਾਨ, ਘਰ ਪੁੱਜਣ ‘ਤੇ ਕਿਸੇ ਨੇ ਨਹੀਂ ਕੀਤਾ ਸਨਮਾਨ

Nirmal Pandori by Nirmal Pandori
07/26/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

—ਨਿਰਾਸ਼ ਹੋ ਕੇ ਖਿਡਾਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ
ਚੰਡੀਗੜ੍ਹ, 26 ਜੁਲਾਈ-ਮਲੇਸ਼ੀਆ ਵਿਖੇ 21ਤੋਂ 23 ਜੁਲਾਈ ਤੱਕ ਆਯੋਜਿਤ ਹੋਈ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ‘ਚ ਭਾਰਤ ਲਈ ਕਾਂਸ਼ੀ ਦਾ ਮੈਡਲ ਜਿੱਤਣ ਵਾਲੇ ਪੈਰਾ ਖਿਡਾਰੀ ਦੇ ਅਪਮਾਨ ਦੀ ਘਟਨਾ ਨੇ ਹਰ ਇੱਕ ਖੇਡ ਪ੍ਰੇਮੀ ਨੂੰ ਨਿਰਾਸ਼ ਕੀਤਾ ਹੈ। ਖੰਨਾ ਦਾ ਇਹ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਜਦ ਮੈਡਲ ਲੈ ਕੇ ਆਪਣੇ ਸ਼ਹਿਰ ਪੁੱਜਿਆ ਤਾਂ ਕਿਸੇ ਨੇ ਇਸ ਦਾ ਸਨਮਾਨ ਨਹੀ ਕੀਤਾ, ਜਿਸ ਤੋਂ ਨਿਰਾਸ਼ ਹੋ ਕੇ ਖਿਡਾਰੀ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ । ਤਰੁਣ ਸ਼ਰਮਾ ਨੂੰ ਉਮੀਦ ਸੀ ਕਿ ਜਦ ਉਹ ਆਪਣੇ ਸ਼ਹਿਰ ਪੁੱਜੇਗਾ ਤਾਂ ਉਸਦਾ ਸਨਮਾਨ ਕੀਤਾ ਜਾਵੇਗਾ। ਪ੍ਰੰਤੂ ਜਦ ਉਹ ਖੰਨਾ ਦੇ ਬੱਸ ਸਟੈਂਡ ‘ਤੇ ਉਤਰਿਆ ਤਾਂ ਉਸਦੇ ਕੁਝ ਦੋਸਤ ਹੀ ਉਸਨੂੰ ਲੈਣ ਪੁੱਜੇ ਸਨ । ਇਸ ਮਾਮਲੇ ਦਾ ਇਕ ਪੱਖ ਇਹ ਵੀ ਹੈ ਕਿ ਤਰੁਣ ਸ਼ਰਮਾ ਦਿੱਲੀ ਤੋਂ ਰੋਡਵੇਜ਼ ਬੱਸ ‘ਤੇ ਹੀ ਖੰਨਾ ਤੱਕ ਪੁੱਜਿਆ। ਆਪਣੇ ਸ਼ਹਿਰ ਪੁੱਜਣ ‘ਤੇ ਕਿਸੇ ਨੇ ਉਸ ਦੀ ਜਿੱਤ ਦੀ ਖੁਸ਼ੀ ਨਹੀ ਮਨਾਈ ਤਾਂ ਉਹ ਨਿਰਾਸ਼ ਹੋ ਗਿਆ ਅਤੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਦੇਸ਼ ਲਈ ਮੈਡਲ ਜਿੱਤਣ ਵਾਲੇ ਖਿਡਾਰੀ ਦਾ ਇਸ ਤਰ੍ਹਾਂ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਖੇਡਾਂ ਨੂੰ ਉੱਪਰ ਚੁੱਕਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਮੂੰਹ ‘ਤੇ ਇੱਕ ਕਰਾਰੀ ਚਪੇੜ ਹੈ। 43 ਦੇਸ਼ਾਂ ਦੀ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਦੋ ਹੀ ਖਿਡਾਰੀ ਸਨ, ਇੱਕ ਤਰੁਣ ਸ਼ਰਮਾ ਅਤੇ ਦੂਜਾ ਦਿੱਲੀ ਤੋਂ ਸ਼ਾਮਲ ਹੋਇਆ ਸੀ। ਸ਼ਰਮਾ ਨੇ ਆਪਣੀ ਕਾਬਲੀਅਤ ਜ਼ਰੀਏ ਦੇਸ਼ ਲਈ ਮੈਡਲ ਜਿੱਤਿਆ ਪਰੰਤੂ ਦੇਸ਼ ਪਰਤਣ ‘ਤੇ ਜਦ ਉਸ ਦੀ ਖੁਸ਼ੀ ਵਿੱਚ ਕੋਈ ਰਾਜਨੀਤਿਕ ਆਗੂ, ਕੋਈ ਸਰਕਾਰੀ ਅਧਿਕਾਰੀ, ਖੇਡ ਵਿਭਾਗ ਦੇ ਕਰਮਚਾਰੀ ਸ਼ਾਮਲ ਨਹੀਂ ਹੋਏ ਤਾਂ ਉਹ ਨਿਰਾਸ਼ ਹੋ ਗਿਆ। ਤਰੁਣ ਸ਼ਰਮਾ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਉਹ ਅਪਣੇ ਪਿਤਾ ਨਾਲ ਸਬਜ਼ੀ ਦੀ ਰੇਹੜੀ ਲਗਾਉਂਦਾ ਸੀ। ਪਿਤਾ ਦੀ ਕੁੱਝ ਮਹੀਨੇ ਪਹਿਲਾਂ ਮੌਤ ਹੋ ਗਈ। ਹੁਣ ਉਹ ਖੁਦ ਰੇਹੜੀ ਲਗਾ ਰਿਹਾ ਹੈ। ਉਸ ਨੇ ਕਈ ਵਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ। ਲੰਬੇ ਸਮੇਂ ਤੋਂ ਉਹ ਸਰਕਾਰ ਕੋਲ ਨੌਕਰੀ ਲਈ ਵੀ ਤਰਲੇ ਕੱਢ ਰਿਹਾ ਹੈ। ਖੇਡਾਂ ਪ੍ਰਤੀ ਅਪਣੇ ਜਨੂੰਨ ਨੂੰ ਪੂਰਾ ਕਰਨ ਲਈ ਤਰੁਣ ਨੇ ਅਪਣਾ ਘਰ ਗਿਰਵੀ ਰੱਖਿਆ ਹੋਇਆ ਹੈ ਅਤੇ ਉਸ ਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਹੈ। ਇਸ ਵਾਰ ਵੀ ਉਹ 1 ਲੱਖ ਰੁਪਏ ਦਾ ਕਰਜ਼ਾ ਲੈ ਕੇ ਮਲੇਸ਼ੀਆ ਗਿਆ ਸੀ। ਇੱਕ ਪੈਰਾ ਖਿਡਾਰੀ ਦੇ ਅਜਿਹੇ ਅਪਮਾਨ ਤੋਂ ਬਾਅਦ ਖੇਡ ਪ੍ਰੇਮੀਆਂ ਵਿੱਚ ਵੀ ਗੁੱਸਾ ਹੈ। ਖੇਡ ਪ੍ਰੇਮੀਆਂ ਨੇ ਮੰਗ ਕੀਤੀ ਕੇ ਖੇਡ ਮੰਤਰੀ ਮੀਤ ਹੇਅਰ ਨੂੰ ਇਸ ਮਾਮਲੇ ‘ਚ ਮਾਫ਼ੀ ਮੰਗਣੀ ਚਾਹੀਦੀ ਹੈ ਅਤੇ ਲੁਧਿਆਣਾ ਜ਼ਿਲ੍ਹੇ ਦੇ ਖੇਡ ਅਧਿਕਾਰੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਖੇਡ ਪ੍ਰੇਮੀਆਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਤਰੁਣ ਸ਼ਰਮਾ ਦੀ ਆਰਥਿਕ ਮਦਦ ਕਰੇ ਤਾਂ ਜੋ ਉਸਨੂੰ ਕਰਜ਼ੇ ਤੋਂ ਮੁਕਤੀ ਮਿਲ ਸਕੇ। ਇਸ ਮਾਮਲੇ ‘ਚ ਗੱਲ ਕਰਨ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਕਈ ਵਾਰ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹਨਾਂ ਨਾਲ ਸੰਪਰਕ ਨਹੀਂ ਹੋ ਸਕਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Previous Post

ਮਨੀਪੁਰ ਦਰਿੰਦਗੀ-ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਰੋਸ ਪੱਤਰ

Next Post

ਕ੍ਰਿਕਟ : ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ‘ਤੇ ਦੋ ਮੈਚਾਂ ਦੀ ਪਾਬੰਦੀ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਕ੍ਰਿਕਟ : ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ‘ਤੇ ਦੋ ਮੈਚਾਂ ਦੀ ਪਾਬੰਦੀ

ਕ੍ਰਿਕਟ : ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ 'ਤੇ ਦੋ ਮੈਚਾਂ ਦੀ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend