Gee 98News

ਪੰਜਾਬ ਸਰਕਾਰ ਵੱਲੋ ਹੜ੍ਹਾਂ ਦੇ ਨੁਕਸਾਨ ਦਾ ਵੇਰਵਾ ਜਾਰੀ,1473 ਪਿੰਡ ਪ੍ਰਭਾਵਿਤ ਤੇ 43 ਲੋਕਾਂ ਦੀ ਮੌਤ

ਚੰਡੀਗੜ੍ਹ,28 ਜੁਲਾਈ-ਪੰਜਾਬ ਸਰਕਾਰ ਵੱਲੋ ਜਾਰੀ ਅੰਕੜਿਆਂ ਮੁਤਾਬਿਕ ਸੂਬੇ ਦੇ ਕੁੱਲ੍ਹ 19 ਜ਼ਿਲ੍ਹਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪਈ ਹੈ ਅਤੇ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ। ਇਕ ਸਰਕਾਰੀ ਪ੍ਰੈਸ ਨੋਟ ਅਨੁਸਾਰ ਸੂਬੇ ਵਿੱਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 1319 ਲੋਕ ਰਹਿ ਰਹੇ ਹਨ।ਜਿਹੜੇ 19 ਜ਼ਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿੱਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।‌

error: Content is protected !!