Gee 98News

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਭਾਜਪਾ ਵਿੱਚ ਹੋਏ ਸ਼ਾਮਲ

ਬਰਨਾਲਾ, 9 ਅਗਸਤ ( ਨਿਰਮਲ ਸਿੰਘ ਪੰਡੋਰੀ )-

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਚੋਣਾਂ ਸਮੇਂ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਇਹ ਸ਼ਬਦ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣੀ ਰਿਹਾਇਸ਼ ਵਿਖੇ ਕਰੀਬ 30 ਨੌਜਵਾਨਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਭਾਜਪਾ ਆਗੂ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕੀ ਹੈ। ਜਿਸ ਕਰਕੇ ਨੌਜਵਾਨ ਹੁਣ ਵੱਡੀ ਗਿਣਤੀ ਵਿੱਚ ਦਿਨੋਂ ਦਿਨ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਸਮੇਤ ਪੰਜਾਬ ਦੇ ਲੋਕਾਂ ਦੀ ਇੱਕ ਇੱਕ ਆਸ ਭਾਰਤੀ ਜਨਤਾ ਪਾਰਟੀ ਹੈ। ਉਹਨਾਂ ਕਿਹਾ ਕਿ ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਹਰ ਵਰਗ ਖੁ਼ਸ਼ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਦੀ ਅਗਵਾਈ ਵਿੱਚ ਲਗਾਤਾਰ ਪਾਰਟੀ ਨੂੰ ਮਜਬੂਤ ਕੀਤਾ ਜਾ ਰਿਹਾ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਪਾਰਟੀ ਪੂਰੇ ਦਮ ਖਮ ਨਾਲ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਉਥੇ ਨਾਲ ਹੀ ਉਹਨਾਂ ਕਿਹਾ ਕਿ ਹੰਡਿਆਇਆ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਭਾਜਪਾ ਜੋਸ਼ੋ ਖਰੋਸ਼ ਨਾਲ ਲੜ ਕੇ ਜਿੱਤ ਹਾਸਲ ਕਰੇਗੀ। 

error: Content is protected !!